ਸਰਦੂਲਗੜ੍ਹ, 29 ਅਪ੍ਰੈਲ: ਕਰੀਬ 34 ਸਾਲਾਂ ਬਾਅਦ ਪਹਿਲੀ ਵਾਰ ਆਹਮੋ-ਸਾਹਮਣੇ ਚੋਣ ਲੜ ਰਹੇ ਪੁਰਾਣੇ ਸਾਂਝੀਦਾਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਕਾਰ ਹੁਣ ਸਿਆਸੀ ਖ਼ਟਾਸ ਵਧਦੀ ਦਿਖ਼ਾਈ ਦੇ ਰਹੀ ਹੈ। ਭਾਜਪਾ ਵੱਲੋਂ ਬਾਦਲਾਂ ਦਾ ਗੜ੍ਹ ਮੰਨੇ ਜਾਂਦੇ ਬਠਿੰਡਾ ਲੋਕ ਸਭਾ ਹਲਕੇ ਵਿਚੋਂ ਅਕਾਲੀ ਦਲ ਦੇ ਵੱਡੇ ਜਰਨੈਲ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਨੂੰ ਹਰਸਿਮਰਤ ਕੌਰ ਬਾਦਲ ਦੇ ਮੁਕਾਬਲੇ ਚੋਣ ਮੈਦਾਨ ਵਿਚ ਉਤਾਰਿਆ ਹੈ। ਹੁਣ ਦੋਨੋਂ ਧਿਰਾਂ ਵਿਰੁਧ ਇੱਕ ਦੂਜੇ ਦੇ ਖਿਲਾਫ਼ ਜੰਮ ਕੇ ਸਿਆਸੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਅਪਣੀ ਧਰਮਪਤਨੀ ਹਰਸਿਮਰਤ ਕੌਰ ਦੇ ਹੱਕ ’ਚ ਲਗਾਤਾਰ ਤੀਜ਼ੇ ਦਿਨ ਚੋਣ ਪ੍ਰਚਾਰ ਵਿਚ ਲੱਗੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਦੂਲਗੜ੍ਹ ’ਚ ਅੱਜ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ’ਤੇ ਵੱਡਾ ਸਿਆਸੀ ਹਮਲਾ ਬੋਲਦਿਆਂ ਦੋਸ਼ ਲਗਾਇਆ ਹੈ ਕਿ ‘‘ਅਕਾਲੀ ਦਲ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਛੱਡਣ ਦੇ ਤੁਰੰਤ ਬਾਅਦ ਕੇਂਦਰੀ ਏਜੰਸੀਆਂ ਨੇ ਅਕਾਲੀ ਦਲ ਦੇ ਖਿਲਾਫ ਕੂੜ ਪ੍ਰਚਾਰ ਮੁਹਿੰਮ ਵਿੱਢ ਦਿੱਤੀ ਸੀ ਅਤੇ ਉਹਨਾਂ ਨੇ ਆਪਣੇ ਹੀ ਬੰਦੇ ਲਗਾ ਕੇ ਅਕਾਲੀ ਦਲ ’ਤੇ ਬੇਅਦਬੀਆਂ ਕਰਨ ਦੇ ਦੋਸ਼ ਲਗਾ ਦਿੱਤੇ।
ਐਸ.ਐਸ.ਡੀ. ਗਰਲਜ਼ ਕਾਲਜ ਹੋਸਟਲ ਨਾਈਟ ਹਸਤਾ Pronto ਵਿਦਾਇਗੀ ਪਾਰਟੀ ਦਾ ਆਯੋਜਨ
’ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿਹਨਾਂ ਨੇ 8 ਸਾਲ ਪਹਿਲਾਂ ਅਕਾਲੀ ਦਲ ’ਤੇ ਬੇਅਦਬੀਆਂ ਕਰਵਾਉਣ ਦੇ ਦੋਸ਼ ਲਗਾਏ ਉਹਨਾਂ ਵਿਚ ਅਖੌਤੀ ਪੰਥਕ ਆਗੂ ਬਲਜੀਤ ਸਿੰਘ ਦਾਦੂਵਾਲ ਸ਼ਾਮਲ ਸੀ ਜੋ ਹੁਣ ਭਾਜਪਾ ਵਿਚ ਸ਼ਾਮਲ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੂੰ ਬਦਨਾਮ ਅਤੇ ਕਮਜ਼ੋਰ ਕਰਨ ਲਈ ਇਕ ਲੁਕਵੇਂ ਏਜੰਡੇ ਤਹਿਤ ਕੰਮ ਕੀਤਾ ਗਿਆ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਨਿਸ਼ਕਾਮ ਸੇਵਾ ਕੀਤੀ ਹੈ। ਮਰਹੂਮ ਪ੍ਰਕਾਸ਼ ਸਿੰਘ ਬਾਦਲ ਵਰਗੇ ਆਗੂਆਂ ਨੂੰ 16 ਸਾਲਾਂ ਤੱਕ ਤਾਮਿਲਨਾਡੂ, ਕੋਇੰਬਟੂਰ ਤੇ ਪੰਚਮੜ੍ਹੀ ਵਰਗੀਆਂ ਥਾਵਾਂ ’ਤੇ ਜੇਲ੍ਹਾਂ ਵਿਚ ਰੱਖਿਆ ਗਿਆ। ਬਾਦਲ ਸਾਹਿਬ ਨੇ ਤਾਂ ਆਪਣੀ ਧੀ ਦੇ ਵਿਆਹ ਵਿਚ ਸ਼ਾਮਲ ਹੋਣ ਵਾਸਤੇ ਵੀ ਜ਼ਮਾਨਤ ਨਹੀਂ ਮੰਗੀ। ਉਹਨਾਂ ਕਿਹਾ ਕਿ ਹੁਣ ਹਾਲਾਤ ਬਦਲ ਗਏ ਹਨ ਤੇ ਜੇਲ੍ਹ ਜਾਣ ਦੇ ਇਕ ਸਾਲ ਦੇ ਅੰਦਰ ਹੀ ਲੋਕ ਬਾਹਰ ਆਉਣਾ ਚਾਹੁੰਦੇ ਹਨ। ਉਨ੍ਹਾਂ ਭਾਜਪਾ ਵੱਲੋਂ ਸਿੱਖ ਧਾਰਮਿਕ ਸੰਸਥਾਵਾਂ ’ਤੇ ਕਬਜ਼ਾ ਕਰਨ ਦੀ ਵੀ ਨਿਖੇਧੀ ਕਰਦਿਆਂ ਕਿਹਾ ਕਿ ਪਹਿਲਾਂ ਮਹਾਰਾਸ਼ਟਰ ਵਿਚ ਭਾਜਪਾ ਸਰਕਾਰ ਨੇ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕ ਬੋਰਡ ਨਾਲ ਛੇੜਛਾੜ ਕਰ ਕੇ ਇਸ ਵਿਚ 12 ਸਰਕਾਰੀ ਮੈਂਬਰ ਨਾਮਜ਼ਦ ਕਰ ਲਏ ਤਾਂ ਜੋ ਇਸ ’ਤੇ ਕਬਜ਼ਾ ਕੀਤਾ ਜਾ ਸਕੇ ਅਤੇ ਹੁਣ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਕੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਾ ਦਿੱਤੀ ਗਈ ਹੈ।
ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਵਾਤਾਵਰਣ ਸਿੱਖਿਆ ਪ੍ਰੋਗਰਾਮ ਪ੍ਰੋਜੈਕਟ”ਦੀ ਸਮਾਪਤੀ ਮੌਕੇ ਸ਼ਾਨਦਾਰ ਪ੍ਰਦਰਸ਼ਨੀ ਦਾ ਆਯੋਜਨ
ਉਹਨਾਂ ਕਿਹਾ ਕਿ ਭਾਜਪਾ ਦੇ ਕੰਟਰੋਲ ਹੇਠ ਦਿੱਲੀ ਕਮੇਟੀ ਵਰਗੀਆਂ ਸੰਸਥਾਵਾਂ ਜਿਹਨਾਂ ’ਤੇ ਮਨਜਿੰਦਰ ਸਿੰਘ ਸਿਰਸਾ ਦਾ ਕਬਜ਼ਾ ਹੈ, ਉਹ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਧਰਨਾ ਲਾਉਣ ਵਾਲੇ ਕਿਸਾਨਾਂ ਨੂੰ ਲੰਗਰ ਦੇਣ ਤੋਂ ਵੀ ਇਨਕਾਰੀ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਵਿਚ ਆਪ ਸਰਕਾਰ ’ਤੇ ਅਸਿੱਧੇ ਤੌਰ ’ਤੇ ਕਬਜ਼ਾ ਕਰ ਲਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਭਾਜਪਾ ਦੀ ਬੀ ਟੀਮ ਵਾਂਗੂ ਕੰਮ ਕਰ ਰਹੇ ਹਨ ਅਤੇ ਕੇਂਦਰ ਵਿਚ ਭਾਜਪਾ ਦੀ ਸਰਕਾਰ ਮੁੜ ਬਣਨ ’ਤੇ ਪੰਜਾਬ ਵਿਚ ਭਾਜਪਾ ਦੇ ਮੁੱਖ ਮੰਤਰੀ ਬਣਨ ਲਈ ਤਿਆਰ ਬੈਠੇ ਹਨ।ਸ: ਬਾਦਲ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੀ ਹਮਾਇਤ ਕਰਨ ਅਤੇ ਕਿਹਾ ਕਿ ਪਾਰਟੀ ਦਾ ਮਾਣ ਸਨਮਾਨ ਵੱਕਾਰ ’ਤੇ ਲੱਗਾ ਹੈ।
ਪੰਜਾਬ ਪੁਲਿਸ ਵੱਲੋਂ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਤਿੰਨ ਕਾਬੂ
ਉਹਨਾਂ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਪਾਰਟੀ ਆਪਣੇ ਸਿਧਾਂਤਾਂ ’ਤੇ ਡਟੀ ਰਹੇਗੀ ਭਾਵੇਂ ਜੋ ਮਰਜ਼ੀ ਹੋ ਜਾਵੇ। ਵੋਟਰਾਂ ਨੂੰ ਭਾਵੁਕ ਅਪੀਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਕਿਹਾ ਕਿ ਉਹ ਕਾਂਗਰਸ ਨੂੰ ਵੋਟਾਂ ਨਾ ਪਾਉਣ। ਉਹਨਾਂ ਕਿਹਾ ਕਿ ਪੰਜਾਬ ਵਿਚ ਚੋਣਾਂ 1 ਜੂਨ ਨੂੰ ਹੋ ਰਹੀਆਂ ਹਨ, ਇਹ ਉਹੀ ਦਿਹਾੜਾ ਹੈ ਜਿਸ ਦਿਨ ਇੰਦਰਾ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਤੇ ਤੋਪਾਂ ਨਾਲ ਹਮਲਾ ਕੀਤਾ ਸੀ। ਉਹਨਾਂ ਕਿਹਾ ਕਿ ਕੋਈ ਵੀ ਪੰਜਾਬੀ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਹਮਲੇ ਤੇ ਫਿਰ ਹੋਏ ਸਿੱਖ ਕਤਲੇਆਮ ਨੂੰ ਕਦੇ ਭੁੱਲ ਨਹੀਂ ਸਕਦਾ।ਸ: ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਮਾਨਸਾ ਨੂੰ ਸੂਬੇ ਵਿਚ ਸਭ ਤੋਂ ਪਛੜਿਆ ਮੰਨਿਆ ਜਾਂਦਾ ਸੀ ਤੇ ਅਕਾਲੀ ਦਲ ਦੇ ਰਾਜ ਵਿਚ ਇਥੇ ਕਈ ਗੁਣਾ ਵਿਕਾਸ ਹੋਇਆ। ਉਹਨਾਂ ਕਿਹਾ ਕਿ ਤੁਸੀਂ ਆਪਣੇ ਆਲੇ ਦੁਆਲੇ ਵੇਖੋ ਭਾਵੇਂ ਸੜਕਾਂ ਹੋਣ, ਸਿੰਜਾਈ ਚੈਨਲ ਹੋਣ ਜਾਂ ਮੰਡੀਆਂ ਹੋਣ ਇਹ ਸਭ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਬਣੇ ਹਨ।ਇਸ ਮੌਕੇ ਸੀਨੀਅਰ ਆਗੂ ਤੇ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਦਿਲਰਾਜ ਸਿੰਘ ਭੂੰਦੜ ਤੇ ਬੀਬੀ ਹਰਗੋਬਿੰਦ ਕੌਰ ਵੀ ਹਾਜ਼ਰ ਸਨ।
Share the post "ਸੁਖਬੀਰ ਬਾਦਲ ਦਾ ਭਾਜਪਾ ’ਤੇ ਵੱਡਾ ਹਮਲਾ, ਕਿਹਾ ਐਨ ਡੀ ਏ ਛੱਡਣ ਤੋਂ ਬਾਅਦ ਕੇਂਦਰੀ ਏਜੰਸੀਆਂ ਕਰ ਰਹੀ ਅਕਾਲੀ ਦਲ ਖਿਲਾਫ ਕੂੜ ਪ੍ਰਚਾਰ"