ਬਠਿੰਡਾ, 29 ਅਪ੍ਰੈਲ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਤਾਰ ਹਰ ਸੰਭਵ ਯਤਨ ਤੇ ਯੋਗ ਉਪਰਾਲੇ ਕੀਤੇ ਜਾਣ।ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵਲੋਂ ਨਸ਼ਿਆਂ ਦੀ ਰੋਕਥਾਮ ਤੇ ਇਸ ਦੇ ਮਾੜੇ ਦੁਰਪ੍ਰਭਾਵਾਂ ਬਾਰੇ ਜਿੱਥੇ ਅਧਿਕਾਰੀਆਂ ਕੋਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ
ਨਰਮੇ ਦੀ ਫ਼ਸਲ ਦੇ ਅਗਾਊਂ ਪ੍ਰਬੰਧਾਂ ਦੇ ਮੱਦੇਨਜ਼ਰ ਮੀਟਿੰਗ ਆਯੋਜਿਤ
, ਉੱਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਡਰੱਗ ਇੰਸਪੈਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਮਿਸਟਾਂ ਦੀਆਂ ਦੁਕਾਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਰਾਮਪੁਰਾ ਕੰਵਰਜੀਤ ਸਿੰਘ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਨਰਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਪੁਲਿਸ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਕਰਵਾਇਆ ਜਾਵੇ ਜਾਣੂ : ਵਧੀਕ ਡਿਪਟੀ ਕਮਿਸ਼ਨਰ"