ਮਾਲਵਿੰਦਰ ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਲੋਕਾਂ ਦੇ ਭਰਵੇਂ ਇਕੱਠ ਅਤੇ ਸਹਿਯੋਗ ਲਈ ਕੀਤਾ ਧੰਨਵਾਦ
ਰੋਪੜ, 29 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕਰਦਿਆਂ ਰੋਡ ਸ਼ੋਅ ਕੱਢਿਆ, ਜਿੱਥੇ ਭਾਰੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ’ਆਮ ਆਦਮੀ ਪਾਰਟੀ ਜ਼ਿੰਦਾਬਾਦ’ ਅਤੇ ’ਭਗਵੰਤ ਮਾਨ ਜ਼ਿੰਦਾਬਾਦ’ ਦੇ ਨਾਅਰੇ ਲਗਾਏ। ਰੋਪੜ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਸਾਡੀ ਇਤਿਹਾਸਕ ਧਰਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਪਿਤਾ ਨੂੰ ’ਹਿੰਦ ਦੀ ਚਾਦਰ’ ਵਜੋਂ ਦਿੱਲੀ ਭੇਜਿਆ ਤੇ ਇੱਕ ਅਜਿਹੇ ਧਰਮ ਦੀ ਮਦਦ ਕੀਤੀ, ਜੋ ਖ਼ਤਰੇ ਵਿੱਚ ਸੀ, ਅੱਜ ਆਜ਼ਾਦੀ ਅਤੇ ਵੋਟ ਦਾ ਅਧਿਕਾਰ ਖ਼ਤਰੇ ਵਿੱਚ ਹੈ।
ਸੁਨੀਤਾ ਕੇਜਰੀਵਾਲ, ਆਤਿਸ਼ੀ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਇਸ ਲਈ 13 ਲੋਕ-ਪੱਖੀ ਅਤੇ ਪੰਜਾਬ-ਪੱਖੀ ਆਵਾਜ਼ਾਂ ਨੂੰ ਪਾਰਲੀਮੈਂਟ ਵਿੱਚ ਭੇਜੋ।ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨਫਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਕਰਦੀ ਹੈ, ਉਹ ਲੋਕਾਂ ਨੂੰ ਧਰਮ ਅਤੇ ਜਾਤ ਦੇ ਆਧਾਰ ’ਤੇ ਵੰਡਣਾ ਚਾਹੁੰਦੀ ਹੈ, ਉਹ ਤਾਨਾਸ਼ਾਹ ਹਨ ਜੋ ਭਾਰਤ ’ਚ ਇਕ ਪਾਰਟੀ ਪ੍ਰਣਾਲੀ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਸੋਚਦੀ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਕੇ ਉਹ ਆਮ ਆਦਮੀ ਪਾਰਟੀ ਨੂੰ ਖਤਮ ਕਰ ਦੇਣਗੇ, ਪਰ ਅਰਵਿੰਦ ਕੇਜਰੀਵਾਲ ਸਿਰਫ ਇਕ ਵਿਅਕਤੀ ਨਹੀਂ, ਉਹ ਇਕ ਵਿਚਾਰ ਹਨ, ਇਕ ਸੋਚ ਹਨ, ਜਿਸ ਨੂੰ ਉਹ (ਭਾਜਪਾ) ਰੋਕ ਨਹੀਂ ਸਕਣਗੇ।
ਬਠਿੰਡੇ ਵਾਲਿਆਂ ਦੀ ‘ਇੰਡੀਆ’ ਸਰਕਾਰ ’ਚ ਹੋਵੇਗੀ ਇਤਿਹਾਸਕ ਸ਼ਮੂਲੀਅਤ: ਖੁੱਡੀਆਂ
ਭਗਵੰਤ ਮਾਨ ਨੇ ਆਪਣੀ ਸਰਕਾਰ ਦੀਆਂ ਦੋ ਸਾਲਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ’ਆਪ’ ਦੀ ਸਰਕਾਰ ਬਣਨ ਤੋਂ ਪਹਿਲਾਂ ਸਿਰਫ਼ 21 ਫ਼ੀਸਦੀ ਨਹਿਰੀ ਪਾਣੀ ਹੀ ਖੇਤਾਂ ਨੂੰ ਜਾਂਦਾ ਸੀ, ਪਰ ਇਸ ਵੇਲੇ 59 ਫ਼ੀਸਦੀ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਨੂੰ ਸਿੰਚਾਈ ਲਈ ਜਾ ਰਿਹਾ ਹੈ। ਅਕਤੂਬਰ ਮਹੀਨੇ ਵਿੱਚ 70% ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਭਾਰੀ ਵੋਟਾਂ ਨਾਲ ਜਿਤਾ ਕੇ ਸੰਸਦ ਵਿੱਚ ਭੇਜਣ। ਇਸ ਮੌਕੇ ਮਲਵਿੰਦਰ ਸਿੰਘ ਕੰਗ ਨੇ ਸੀ.ਐਮ. ਮਾਨ ਅਤੇ ਇਕੱਠੀ ਹੋਈ ਸੰਗਤ ਦਾ ਭਰਪੂਰ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਰੋਡ ਸ਼ੋਅ ਦੌਰਾਨ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ, ਮੰਤਰੀ ਹਰਜੋਤ ਸਿੰਘ ਬੈਂਸ ਅਤੇ ਅਨਮੋਲ ਗਗਨ ਮਾਨ ਵੀ ਮੌਜੂਦ ਸਨ।
Share the post "ਭਗਵੰਤ ਮਾਨ ਨੇ ਰੋਪੜ ’ਚ ’ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ’ਚ ਜੁੱਟੀ ਲੋਕਾਂ ਦੀ ਭੀੜ"