ਪਟਿਆਲਾ, 1 ਮਈ: ਪਟਿਆਲਾ ਲੋਕ ਸਭਾਂ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੂੰ ਉਸ ਸਮੇਂ ਵੱਡੀ ਮਜਬੂਤੀ ਮਿਲੀ ਜਦ ਇਲਾਕੇ ਵਿਚ ਚੰਗਾ ਪ੍ਰਭਾਵ ਰੱਖਣ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਗੜ੍ਹੀ ਆਪਣੇ ਸਾਥੀਆਂ ਸਮੇਤ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਉਹ ਪਿਛਲੇ ਦਿਨੀਂ ਭਾਜਪਾ ‘ਚ ਚਲੇ ਗਏ ਸਨ।
ਗੁਰਦਾਸਪੁਰ ਤੋਂ ਕਾਂਗਰਸ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਰੋਡ ਸੋਅ ਨੂੰ ਮਿਲਿਆ ਭਰਵਾਂ ਹੂੰਗਾਰਾ
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸ: ਗੜ੍ਹੀ ਦੀ ਘਰ ਵਾਪਸੀ ਦਾ ਸਵਾਗਤ ਕਰਦਿਆਂ ਕਿਹਾ ਇਸਦੇ ਨਾਲ ਪਾਰਟੀ ਨੂੰ ਪਟਿਆਲਾ ਜ਼ਿਲ੍ਹੇ ‘ਚ ਵੱਡੀ ਮਜ਼ਬੂਤੀ ਮਿਲੀ ਹੈ। ਉਨਾਂ ਦਾਅਵਾ ਕੀਤਾ ਕਿ ਪਾਰਟੀ ਦੇ ਪਟਿਆਲਾ ਸੀਟ ਤੋਂ ਉਮੀਦਵਾਰ ਐਨ ਕੇ ਸ਼ਰਮਾ ਜੀ ਵੱਡੇ ਫ਼ਰਕ ਨਾਲ ਆਉਂਦੀ ਲੋਕ ਸਭਾ ਦੀ ਚੋਣ ਜਿੱਤਣਗੇ। ਇਸ ਮੌਕੇ ਲੋਕ ਸਭਾ ਉਮੀਦਵਾਰ ਸ਼੍ਰੀ ਸ਼ਰਮਾ, ਰਾਜਪੁਰਾ ਹਲਕੇ ਦੇ ਇੰਚਾਰਜ਼ ਚਰਨਜੀਤ ਸਿੰਘ ਬਰਾੜ ਅਤੇ ਹੋਰ ਸੀਨੀਅਰ ਅਕਾਲੀ ਆਗੂ ਹਾਜ਼ਰ ਸਨ।
Share the post "ਸ੍ਰੋਮਣੀ ਕਮੇਟੀ ਮੈਂਬਰ ਸੁਖਦੇਵ ਸਿੰਘ ਗੜ੍ਹੀ ਮੁੜ ਅਕਾਲੀ ਦਲ ਵਿਚ ਹੋਏ ਸ਼ਾਮਲ, ਸੁਖਬੀਰ ਨੇ ਕੀਤਾ ਸਵਾਗਤ"