WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

CEO ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤੀ ਡੀੋਸੀਜ਼ ਅਤੇ ਐਸਐਸਪੀਜ਼ ਨਾਲ ਮੀਟਿੰਗ

ਚੰਡੀਗੜ੍ਹ, 1 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ ਉੱਤੇ ਪ੍ਰਬੰਧਾਂ, ਪੋਲਿੰਗ ਸਟਾਫ ਦੀ ਤਾਇਨਾਤੀ, ਸੰਵੇਦਨਸ਼ੀਲ ਮੈਪਿੰਗ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਵੈਬਕਾਸਟਿੰਗ, ਸੀਆਰਪੀਐਫ ਦੀ ਤਾਇਨਾਤੀ, ਸੰਚਾਰ ਯੋਜਨਾ, ਅੰਤਰਰਾਜੀ ਸਰਹੱਦਾਂ ਉੱਤੇ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਕਾਨੂੰਨ-ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ।

ਹਸਪਤਾਲ ਆਪ੍ਰੇਸ਼ਨ ਕਰਵਾਉਣ ਆਇਆ ਕੈਦੀ ਪੁਲਿਸ ਨੂੰ ਚੱਕਮਾ ਦੇ ਕੇ ਫਰਾਰ

ਮੀਟਿੰਗ ਦੌਰਾਨ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਚੋਣ ਪਹਿਚਾਣ ਪੱਤਰ, ਵੋਟਰਾਂ ਦੀ ਜਾਣਕਾਰੀ, ਵੈਬਕਾਸਟਿੰਗ, ਈ.ਵੀ.ਐਮ. ਸਟੋਰੇਜ ਅਤੇ ਟਰਾਂਸਪੋਰਟਿੰਗ, ਫੇਕ ਨਿਊਜ਼ ਦੀ ਜਾਂਚ, ਸੰਵੇਦਨਸ਼ੀਲ ਪੋਲਿੰਗ ਖੇਤਰਾਂ ਦੀ ਪਛਾਣ, ਹੋਰ ਮਾਡਲ ਪੋਲਿੰਗ ਬੂਥਾਂ ਦੀ ਸਥਾਪਨਾ, ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਅਤੇ ਹਰੇਕ ਜ਼ਿਲ੍ਹੇ ਤੋਂ ਤਿਆਰੀਆਂ ਸਬੰਧੀ ਜਾਣਕਾਰੀ ਲਈ ਗਈ।ਜ਼ਿਲ੍ਹਾ ਅਧਿਕਾਰੀਆਂ ਨੇ ਮੁੱਖ ਚੋਣ ਅਧਿਕਾਰੀ ਨੂੰ ਚੋਣਾਂ ਵਿੱਚ ’ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਪਹਿਲਕਦਮੀਆਂ ਬਾਰੇ ਜਾਣੂੰ ਕਰਵਾਇਆ।

ਪੁਲਿਸ ਨੇ ਗੱਡੀ ‘ਚੋ ਬਰਾਮਦ ਕੀਤਾ 63 ਲੱਖ ਦਾ ਸੋਨਾ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ 7 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।ਉਨ੍ਹਾਂ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਦੱਸਿਆ ਕਿ ਚੋਣ ਕਮਿਸ਼ਨ ਸਾਰੇ ਪ੍ਰਬੰਧਾਂ ਦੀਆਂ ਤਿਆਰੀਆਂ ਦੀ ਪ੍ਰਗਤੀ ’ਤੇ ਨਜ਼ਰ ਰੱਖ ਰਿਹਾ ਹੈ। ਮੀਟਿੰਗ ਦੌਰਾਨ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਵਧੀਕ ਡੀਜੀਪੀ-ਕਮ-ਰਾਜ ਪੁਲਿਸ ਨੋਡਲ ਅਫ਼ਸਰ ਮੁਹੰਮਦ ਫਾਰੂਕੀ, ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਤੇ ਅਭਿਜੀਤ ਕਪਲਿਸ਼, ਜੁਆਇੰਟ ਮੁੱਖ ਚੋਣ ਅਧਿਕਾਰੀ ਸਕੱਤਰ ਸਿੰਘ ਬੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Related posts

ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ  ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

punjabusernewssite

ਮਾਨ ਸਰਕਾਰ ਸੂਬੇ ਦੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਯਤਨਸ਼ੀਲ: ਕੁਲਦੀਪ ਸਿੰਘ ਧਾਲੀਵਾਲ

punjabusernewssite

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ

punjabusernewssite