Friday, May 1, 2026
spot_img
spot_img

ਪਰਮਪਾਲ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ,ਅਨੇਕਾਂ ਪਰਿਵਾਰ ਭਾਜਪਾ ਵਿਚ ਹੋਏ ਸ਼ਾਮਲ

Date:

spot_img

ਬਠਿੰਡਾ, 1 ਮਈ: ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦ ਭਾਜਪਾ ਦੇ ਸੂਬਾ ਜਰਨਲ ਸਕੱਤਰ ਦਿਆਲ ਸੋਢੀ, ਜਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ, ਸਾਬਕਾ ਚੇਅਰਮੈਨ ਗੁਰਪ੍ਰੀਤ ਮਲੂਕਾ, ਸਾਬਕਾ ਚੇਅਰਮੈਨ ਮੋਹਨ ਲਾਲ ਗਰਗ ਦੀ ਅਗਵਾਈ ਹੇਠ ਨਜਦੀਕੀ ਪਿੰਡ ਤੂੰਗਵਾਲੀ ਵਿਖੇ ਗੁਰਜੀਤ ਮਾਨ, ਗੁਰਚਰਨ ਮਾਨ, ਸੋਮੀ ਤੁੰਗਵਾਲੀ ਦੇ ਯਤਨਾਂ ਸਦਕਾ ਵੱਡੀ ਗਿਣਤੀ ਵਿਚ ਪ੍ਰਵਾਰਾਂ ਨੇ ਭਾਜਪਾ ਦਾ ਪੱਲਾ ਫੜਿਆ।

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਮਾਨਸਾ ਅਦਾਲਤ ਦਾ ਵੱਡਾ ਅਪਡੇਟ

ਇੰਨ੍ਹਾਂ ਪ੍ਰਵਾਰਾਂ ਨੂੰ ਸਨਮਾਨਿਤ ਕਰਦਿਆਂ ਪਰਮਪਾਲ ਕੌਰ ਮਲੂਕਾ ਨੇ ਕਿਹਾ ਕੇ ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਵਾਵਿਤ ਹੋ ਕੇ ਲੋਕ ਲਗਾਤਾਰ ਭਾਜਪਾ ਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕੇ ਦੇਸ਼ ਚ ਤੀਜੀ ਵਾਰ ਮੋਦੀ ਸਰਕਾਰ ਬਣਨ ਜਾ ਰਹੀ ਹੈ ਤੇ ਆਉਣ ਵਾਲੇ ਸਮੇ ਚ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਕਈ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ। ਇਸ ਮੌਕੇ ਸੀਨੀਅਰ ਆਗੂ ਭੁਪਿੰਦਰ ਸਿੱਧੂ, ਵਰਿੰਦਰ ਸਿੰਘ ਹਨੀ ਨੰਬਰਦਾਰ, ਜੋਗਿੰਦਰ ਬਰਾੜ, ਵਿਸ਼ਾਲ ਮਹੇਸ਼ਵਰੀ, ਗੋਗੀ ਸ਼ਰਮਾ, ਬਲਦੇਵ ਮੇਂਬਰ ਅਤੇ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਵੀ ਹਾਜਿਰ ਸਨ।

 

Share post:

spot_img

Popular

More like this
Related

Punjab Vidhan Sabha ਦਾ ਵਿਸ਼ੇਸ ਇਜਲਾਸ, ਆ ਸਕਦਾ ਵੱਡਾ ਮਤਾ !

Chandigarh News: Punjab Vidhan Sabha ਦਾ ਵਿਸ਼ੇਸ ਇਜਲਾਸ ਅੱਜ...

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ‘ਮਜ਼ਦੂਰ ਦਿਵਸ’ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਸਿਜ਼ਦਾ

👉ਸਮੂਹ ਕਿਰਤੀ ਲੋਕਾਂ ਨੂੰ ਜਥੇਬੰਦ ਹੋਕੇ ਇੱਕ ਸਾਂਝਾ ਥੜਾ...

Bathinda News: ਸਹਾਇਕ ਥਾਣੇਦਾਰ ਬੋਘਾ ਸਿੰਘ ਸੇਵਾ ਮੁਕਤ…

Bathinda News : ਜ਼ਿਲ੍ਹਾ ਬਠਿੰਡਾ ਵਿੱਚ ਲੰਬੇ ਸਮੇਂ ਤੱਕ...