ਮੁੱਖ ਮੰਤਰੀ ਸ:ਮਾਨ ਨੇ ਗੁਰਪ੍ਰੀਤ ਜੀਪੀ ਨਾਲ ਕੱਢਿਆ ਸਾਹਨੇਵਾਲ’ਚ ਰੋਡ ਸ਼ੋਅ,ਲੋਕਾਂ ਦਾ ਮਿਲਿਆ ਭਰਵਾਂ ਸਮਰਥਨ
ਫ਼ਤਿਹਗੜ੍ਹ ਸਾਹਿਬ, 2 ਮਈ (ਅਸ਼ੀਸ਼ ਮਿੱਤਲ): ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸ਼੍ਰੀ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਪ੍ਰੀਤ ਜੀਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜੀਪੀ ਦੇ ਨਾਲ ਸਾਹਨੇਵਾਲ ਵਿੱਚ ਇੱਕ ਵੱਡਾ ਰੋਡ ਸ਼ੋਅ ਕੱਢਿਆ, ਜਿਸ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਦੇ ਲੋਕਾਂ ਨੂੰ ’ਆਪ’ ਉਮੀਦਵਾਰ ਗੁਰਪ੍ਰੀਤ ਜੀ.ਪੀ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਤੁਹਾਡੇ ਜੋਸ਼ ਅਤੇ ਉਤਸ਼ਾਹ ਨੂੰ ਦੇਖ ਕੇ ਮੈਨੂੰ ਪੂਰਾ ਯਕੀਨ ਹੈ ਕਿ ਗੁਰਪ੍ਰੀਤ ਜੀ.ਪੀ. ਦੀ ਜਿੱਤ ਪੱਕੀ ਹੈ, ਸਿਰਫ਼ ਐਲਾਨ ਹੋਣਾ ਬਾਕੀ ਹੈ। ਮਾਨ ਨੇ ਕਿਹਾ ਕਿ 1 ਜੂਨ ਨੂੰ ਸਾਨੂੰ ਵੋਟ ਪਾਉਣਾ ਤੁਹਾਡੀ ਜ਼ਿੰਮੇਵਾਰੀ ਹੈ, ਉਸ ਤੋਂ ਬਾਅਦ ਤੁਹਾਡੇ ਲਈ ਕੰਮ ਕਰਨਾ ਮੇਰੀ ਜ਼ਿੰਮੇਵਾਰੀ ਹੋਵੇਗੀ।
ਪੀਪੀਸੀਸੀ ਨੇ ਸੁਨੀਲ ਜਾਖੜ ਨੂੰ ਦਿੱਤਾ ਮੂੰਹ ਤੋੜ ਜਵਾਬ, ਕਿਹਾ-ਕਾਂਗਰਸ ਦੀ ਲੀਡਰਸ਼ਿਪ ਹੈ ਮਜ਼ਬੂਤ
ਭਗਵੰਤ ਮਾਨ ਨੇ ਰਵਨੀਤ ਬਿੱਟੂ ਬਾਰੇ ਅਫ਼ਵਾਹਾਂ ਦਾ ਖੰਡਨ ਕਰਦਿਆਂ ਕਿਹਾ ਕਿ ਮੈਂ ਇੱਥੇ ਕਿਸੇ ਨੂੰ ਜਿਤਾਉਣ ਨਹੀਂ ਆਇਆ, ਮੇਰਾ ਟੀਚਾ 13-0 ਨਾਲ ਜਿੱਤਣਾ ਹੈ। ਬਿੱਟੂ ਨੂੰ ਚੌਥੇ ਜਾਂ ਪੰਜਵੇਂ ਨੰਬਰ ’ਤੇ ਆਉਣ ਦੀ ਤਿਆਰੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ’ਰਵਨੀਤ ਬਿੱਟੂ ਮੇਰੇ ਦੋਸਤ ਹਨ, ਇਸ ਲਈ ਮੈਂ ਉਨ੍ਹਾਂ ਨੂੰ ਜਿਤਾਉਣ ਵਿਚ ਮਦਦ ਕਰਾਂਗਾ’ ਇਹ ਪੂਰੀ ਤਰ੍ਹਾਂ ਫ਼ਰਜ਼ੀ ਖ਼ਬਰ ਹੈ।ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਤੋਂ ਪਿਛਲੇ ਦੋ ਸਾਲਾਂ ਦੇ ਕੰਮਾਂ ਦੇ ਆਧਾਰ ’ਤੇ ਵੋਟਾਂ ਮੰਗ ਰਹੇ ਹਾਂ। ਅਸੀਂ ਪਿਛਲੇ ਦੋ ਸਾਲਾਂ ਦੌਰਾਨ 43,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ। 90 ਫੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ ਦਿਨ ਦੇ ਸਮੇਂ ਸਿੰਚਾਈ ਲਈ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।
ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਪਹਿਲੀ ਸਰਕਾਰ ਹੈ, ਜਿਸ ਨੇ 14 ਟੋਲ ਪਲਾਜ਼ੇ ਬੰਦ ਕੀਤੇ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਹਰ ਰੋਜ਼ 60 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।ਭਾਸ਼ਣ ਦੌਰਾਨ ਮੁੱਖ ਮੰਤਰੀ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਦੋਵੇਂ ਆਗੂਆਂ ਨੇ ਸੱਤਾ ’ਚ ਰਹਿੰਦਿਆਂ ਸਿਰਫ਼ ਪੈਸਾ ਕਮਾਇਆ ਅਤੇ ਐਸ਼ੋ-ਆਰਾਮ ਕੀਤਾ। ਭਗਵੰਤ ਮਾਨ ਨੇ ਭਾਜਪਾ-ਕਾਂਗਰਸ ਅਤੇ ਅਕਾਲੀ ਦਲ ’ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਇਹਨਾਂ ਪਾਰਟੀਆਂ ਦਾ ਮੁਕਾਬਲਾ ਨੋਟਾ ਨਾਲ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਦੇ 13 ਦੇ 13 ਉਮੀਦਵਾਰਾਂ ਨੂੰ ਜਿਤਾਓ। ਜੇਕਰ ਉਹ ਜਿੱਤ ਜਾਂਦੇ ਹਨ ਤਾਂ ਉਹ ਸੰਸਦ ਵਿੱਚ ਪੰਜਾਬ ਦੇ ਲੋਕਾਂ ਦੀ ਬੁਲੰਦ ਆਵਾਜ਼ ਬਣਨਗੇ।
Share the post "ਭਗਵੰਤ ਮਾਨ ਦਾ ਦਾਅਵਾ:ਸ੍ਰੀ ਫ਼ਤਿਹਗੜ੍ਹ ਸਾਹਿਬ’ਚ ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ,ਸਿਰਫ਼ ਐਲਾਨ ਹੋਣਾ ਬਾਕੀ"