Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਲੁਧਿਆਣਾ

ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ

182 Views

ਜਗਰਾਉਂ ਦੇ ਕਾਂਗਰਸ ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਕਈ ਮੌਜੂਦਾ ਕੌਂਸਲਰਾਂ ਸਮੇਤ ਹੋਏ ‘ਆਪ’ ‘ਚ ਸ਼ਾਮਲ
ਲੁਧਿਆਣਾ, 2 ਮਈ: ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਜਦੋਂਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਵੀਰਵਾਰ ਨੂੰ ਜਗਰਾਉਂ ਤੋਂ ਕਾਂਗਰਸ ਦੇ ਮੌਜੂਦਾ ਨਗਰ ਕੌਂਸਲ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਕਈ ਮੌਜੂਦਾ ਤੇ ਸਾਬਕਾ ਕੌਂਸਲਰਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।ਅਕਾਲੀ ਦਲ ਦੇ ਕਈ ਜ਼ਿਲ੍ਹਾ ਪੱਧਰੀ ਆਗੂ ਵੀ ‘ਆਪ’ ਵਿੱਚ ਸ਼ਾਮਲ ਹੋਏ।

ਭਗਵੰਤ ਮਾਨ ਦਾ ਦਾਅਵਾ:ਸ੍ਰੀ ਫ਼ਤਿਹਗੜ੍ਹ ਸਾਹਿਬ’ਚ ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ,ਸਿਰਫ਼ ਐਲਾਨ ਹੋਣਾ ਬਾਕੀ

ਸਾਰੇ ਆਗੂਆਂ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ’ਤੇ ਪਾਰਟੀ ’ਚ ਸ਼ਾਮਿਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਹਲਕਾ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਅਤੇ ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਵੀ ਹਾਜ਼ਰ ਸਨ।ਅਮਰਜੀਤ ਸਿੰਘ ਮਾਲਵਾ ਪ੍ਰਧਾਨ ਨਗਰ ਕੌਂਸਲ ਜਗਰਾਉਂ, ਕੰਵਰਪਾਲ ਸਿੰਘ ਸੀਨੀਅਰ ਕੌਂਸਲਰ (ਕਾਂਗਰਸ), ਜਗਜੀਤ ਸਿੰਘ ਜੱਗੀ ਕੌਂਸਲਰ ਤੇ ਸਾਬਕਾ ਪ੍ਰਧਾਨ ਯੂਥ ਕਾਂਗਰਸ ਜਗਰਾਉਂ, ਪਰਮਿੰਦਰ ਕੌਰ ਕੌਂਸਲਰ (ਕਾਂਗਰਸ), ਕਵਿਤਾ ਕੱਕੜ ਕੌਂਸਲਰ, ਕਰਮਜੀਤ ਸਿੰਘ ਕੈਂਥ ਸਾਬਕਾ ਕੌਂਸਲਰ ਸ਼੍ਰੋਮਣੀ ਅਕਾਲੀ ਦਲ, ਵਿਕਰਮਜੀਤ ਸਿੰਘ ਵਿੱਕੀ ਥਿੰਦ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਲੁਧਿਆਣਾ), ਧਰਮਿੰਦਰ ਸਿੰਘ ਧਾਲੀਵਾਲ ਜਨਰਲ ਸਕੱਤਰ ਯੂਥ ਅਕਾਲੀ ਦਲ (ਲੁਧਿਆਣਾ) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਪੀਪੀਸੀਸੀ ਨੇ ਸੁਨੀਲ ਜਾਖੜ ਨੂੰ ਦਿੱਤਾ ਮੂੰਹ ਤੋੜ ਜਵਾਬ, ਕਿਹਾ-ਕਾਂਗਰਸ ਦੀ ਲੀਡਰਸ਼ਿਪ ਹੈ ਮਜ਼ਬੂਤ

ਇਨ੍ਹਾਂ ਤੋਂ ਇਲਾਵਾ ਸੰਜੀਵ ਕੱਕੜ ਸੰਜੂ ਉੱਘੇ ਸਮਾਜ ਸੇਵੀ, ਵਿਨੈ ਕਲਿਆਣ ਯੂਥ ਕਾਂਗਰਸੀ ਆਗੂ, ਗੁਰਪ੍ਰਤਾਪ ਸਿੰਘ ਸੀਨੀਅਰ ਯੂਥ ਅਕਾਲੀ ਆਗੂ, ਦਿਨੇਸ਼ ਕੁਮਾਰ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਅਕਾਲੀ ਦਲ (ਲੁਧਿਆਣਾ), ਪ੍ਰਵੀਨ ਖੁਰਾਣਾ ਪਿੰਨੀ ਸੀਨੀਅਰ ਕਾਂਗਰਸੀ ਆਗੂ, ਕੁਲਵਿੰਦਰ ਸਿੰਘ ਕਾਲਾ ਸਾਬਕਾ ਕੌਂਸਲਰ, ਸਾਜਨ ਮਲਹੋਤਰਾ ਯੂਥ ਆਗੂ ਅਤੇ ਨਰਿੰਦਰ ਚੌਧਰੀ ਸਾਬਕਾ ਕੌਂਸਲਰ (ਲੁਧਿਆਣਾ) ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

 

Related posts

ਟੀਚਰ ਦੇ ਨਾਲ ਕਥਿਤ ਪ੍ਰੇਮ ਸਬੰਧਾਂ ’ਚ ਲਿਪਤ 19 ਸਾਲਾਂ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ

punjabusernewssite

ਮੁੱਖ ਮੰਤਰੀ ਵੱਲੋਂ ਲੁਧਿਆਣਾ ਦੇ ਉਦਯੋਗ ਲਈ ਵੱਡੀਆਂ ਪਹਿਲਕਦਮੀਆਂ ਦਾ ਐਲਾਨ 

punjabusernewssite

ਚੱਲਦੀ ਰੇਲ ਗੱਡੀ ਵਿੱਚ ਔਰਤ ਨੇ ਦਿੱਤਾ ਬੱਚੇ ਨੂੰ ਜਨਮ

punjabusernewssite