ਬਠਿੰਡਾ, 3 ਮਈ : ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਰਿਟਰਨਿੰਗ ਅਫਸਰ ਬਠਿੰਡਾ (ਸ਼ਹਿਰੀ) ਮੈਡਮ ਇਨਾਯਤ ਦੀ ਅਗਵਾਈ ਹੇਠ ਸਥਾਨਕ ਡੀਏਵੀ ਕਾਲਜ ਵਿਖੇ ਵੋਟਰ ਜਾਗਰੂਤਾ ਪ੍ਰੋਗਰਾਮ ਕਰਵਾਇਆ ਗਿਆ। ਕੈਂਪ ਦੌਰਾਨ 92 ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ/ਵਿਦਿਆਰਥੀਣਾਂ ਨੂੰ ਨਵੀ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਅਤੇ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।
ਸਿਲਵਰ ਓਕਸ ਸਕੂਲਾ ਵਿਖੇ ਧੂਮ-ਧਾਮ ਨਾਲ ਮਨਾਈ ਗਈ ਇਨਵੇਸਟੀਚਰ ਸੈਰੇਮਨੀ’
ਇਸ ਦੌਰਾਨ ਸਵੀਪ ਟੀਮ ਮੈਬਰ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵਿਦਿਆਰਥੀਆਂ/ਵਿਦਿਆਰਥੀਣਾਂ ਨੂੰ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ ਤੇ ਕੇ.ਵਾਈ.ਸੀ ਐਪ ਸਬੰਧੀ ਵੀ ਜਾਣਕਾਰੀ ਦਿੱਤੀ ਗਈ।ਇਸ ਮੌਕੇ ਡੀਏਵੀ ਕਾਲਜ ਦੇ ਪ੍ਰਿੰਸੀਪਲ ਡਾਕਟਰ ਰਾਜੀਵ ਸ਼ਰਮਾ, ਡੀਏਵੀ ਸਕੂਲ ਦੀ ਪ੍ਰਿੰਸੀਪਲ ਅਨੁਰਾਧਾ ਭਾਟੀਆ ਅਤੇ ਸਵੀਪ ਟੀਮ ਦੇ ਮੈਂਬਰ ਹਾਜ਼ਰ ਸਨ।