ਪਟਿਆਲਾ, 4 ਮਈ: ਪੰਜਾਬ ਦੇ ਪਿੰਡਾਂ ‘ਚ ਚੋਣ ਪ੍ਰਚਾਰ ਕਰਨ ਆ ਰਹੇ ਭਾਜਪਾ ਲੋਕ ਸਭਾ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਇਸ ਵਿਚਾਲੇ ਇਕ ਖਬਰ ਪਟਿਆਲੇ ਤੋਂ ਸਾਹਮਣੇ ਆਈ ਹੈ ਜਿੱਥੇ ਪਟਿਆਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਉਮੀਦਵਾਰ ਪ੍ਰਨੀਤ ਕੌਰ ਪਿੰਡ ਸਹਿਰਾ ਵਿਖੇ ਚੋਣ ਪ੍ਰਚਾਰ ਕਰਨ ਪਹੁੰਚੇ ਸੀ। ਜਿਥੇ ਕਿਸਾਨਾਂ ਨੇ ਮੌਕੇ ਤੇ ਪਹੁੰਚ ਕੇ ਭਾਜਪਾ ਉਮੀਦਵਾਰ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਹੋਈ ਧੱਕਾ ਮੁੱਕੀ ਵਿੱਚ ਇੱਕ ਕਿਸਾਨ ਦੀ ਸਿਹਤ ਵਿਗੜ ਜਾਂਦੀ ਹੈ ਤੇ ਉਹ ਹੇਠਾਂ ਡਿੱਗ ਜਾਂਦਾ ਹੈ।
ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ
ਜਦੋਂ ਕਿਸਾਨਾਂ ਵੱਲੋਂ ਉਸ ਵਿਅਕਤੀ ਨੂੰ ਹਸਪਤਾਲ ਲੈ ਕੇ ਜਾਇਆ ਜਾਂਦਾ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਜਾਂਦਾ ਹੈ। ਮ੍ਰਿਤਕ ਕਿਸਾਨ ਦੀ ਪਹਿਚਾਨ ਪਿੰਡ ਆਕੜੀ ਦੇ ਰਹਿਣ ਵਾਲੇ ਸੁਰਿੰਦਰਪਾਲ ਵਜੋਂ ਹੋਈ ਹੈ। ਕਿਸਾਨਾਂ ਵੱਲੋਂ ਹੁਣ ਲਗਾਤਾਰ ਦੋਸ਼ ਲਗਾਇਆ ਜਾ ਰਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਤੇ ਭਾਜਪਾ ਵਰਕਰਾਂ ਵੱਲੋਂ ਕੀਤੇ ਸ਼ਾਹੀ ਕਾਰਨ ਉਸ ਕਿਸਾਨ ਦੀ ਜਾਨ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਕਿਸਾਨ ਦੀ ਹੋਈ ਮੌਤ ਤੇ ਬੀਜੇਪੀ ਲੋਕ ਸਭਾ ਉਮੀਦਵਾਰ ਪ੍ਰਨੀਤ ਕੌਰ ਕੀ ਜਵਾਬ ਦਿੰਦੇ ਨੇ ਤੇ ਦੂਸਰੇ ਪਾਸੇ ਕਿਸਾਨ ਲੀਡਰਾਂ ਵੱਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ