ਅੰਮ੍ਰਿਤਸਰ, 6 ਮਈ: ਲੋਕ ਸਭਾ ਹਲਕਾ ਸੀਟ ਅੰਮ੍ਰਿਤਸਰ ਤੋਂ ਹੁਣ ਇੱਕ ਆਜ਼ਾਦ ਉਮੀਦਵਾਰ ਖੜਾ ਹੋਣ ਜਾ ਰਿਹਾ ਹੈ। ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਨੂੰ ਗੋਲੀ ਮਾਰਨ ਵਾਲੇ ਸੰਦੀਪ ਸਿੰਘ ਉਰਫ ਸਨੀ ਨੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਸੰਦੀਪ ਸਿੰਘ ਦੇ ਪਰਿਵਾਰ ਵੱਲੋਂ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ ਤੇ ਇਸ ਮੀਟਿੰਗ ਤੋਂ ਬਾਅਦ ਉਹਨਾਂ ਨੇ ਫੈਸਲਾ ਕੀਤਾ ਕਿ ਸੰਦੀਪ ਸਿੰਘ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਜ਼ਾਦ ਚੋਣ ਲੜੇਗਾ।
ਕਾਂਗਰਸ ਦੇ ਜਨਰਲ ਸਕੱਤਰ ਚੁਸ਼ਪਿੰਦਰਬੀਰ ਸਿੰਘ ਚਹਿਲ ‘ਆਪ’ ਪਾਰਟੀ ‘ਚ ਸ਼ਾਮਲ
ਇਹ ਫੈਸਲਾ ਠੀਕ ‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਦੇ ਫੈਸਲੇ ਤੋਂ ਬਾਅਦ ਸਾਹਮਣੇ ਆਇਆ ਹੈ। ਦੱਸ ਦਈਏ ਕਿ ਸੰਦੀਪ ਸਿੰਘ ਉਰਫ ਸਨੀ ਨੂੰ ਨਵੰਬਰ 2022 ਵਿੱਚ ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਨੂੰ ਗੋਲੀ ਮਾਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਫਿਲਹਾਲ ਸੰਦੀਪ ਸਿੰਘ ਨਿਆਂਇਕ ਹਿਰਾਸਤ ਵਿੱਚ ਹੈ। ਹੁਣ ਇੱਥੇ ਦੇਖਣਾ ਬੰਦ ਹੈ ਕਿ ਸੰਦੀਪ ਸਿੰਘ ਜੋ ਆਜ਼ਾਦ ਉਮੀਦਵਾਰ ਖੜਾ ਹੋ ਰਿਹਾ ਉਸ ਨਾਲ ਹੋਰ ਸਿਆਸੀ ਪਾਰਟੀਆਂ ਨੂੰ ਆਉਣ ਵਾਲੀ ਲੋਕ ਸਭਾ ਚੋਣਾਂ ਵਿੱਚ ਕਿੰਨਾ ਨੁਕਸਾਨ ਹੋਵੇਗਾ।