ਬਠਿੰਡਾ, 6 ਮਈ: ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਹੇਠ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦੀ ਪਿੰਡਾਂ ’ਚ ਆਮਦ ਦੌਰਾਨ ਕੀਤੇ ਜਾ ਰਹੇ ਵਿਰੋਧ ਦੀ ਕੜੀ ਤਹਿਤ ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪ੍ਰੋਗਰਾਮਾਂ ਦਾ ਕਿਸਾਨ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ। ਹਾਲਾਂਕਿ ਕਿਸਾਨਾਂ ਦੇ ਵਿਰੋਧ ਦੌਰਾਨ ਖੁਦ ਉਮੀਦਵਾਰ ਬੀਬੀ ਮਲੂਕਾ ਨਹੀਂ ਪੁੱਜੇ ਸਨ ਪ੍ਰੰਤੂ ਸਮਾਗਮ ਵਿਚ ਪੁੱਜੇ ਉਨ੍ਹਾਂ ਦੇ ਪਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਸਹਿਤ ਹੋਰਨਾਂ ਆਗੂਆਂ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ।
ਜਲੰਧਰ ‘ਚ ਬੀਜੇਪੀ ਨੂੰ ਵੱਡਾ ਝੱਟਕਾ, ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਦੇ ਕਰੀਬੀ ‘ਆਪ’ ਪਾਰਟੀ ‘ਚ ਸ਼ਾਮਲ
ਜਿਕਰਯੋਗ ਹੈ ਕਿ ਪਰਮਪਾਲ ਕੌਰ ਮਲੂਕਾ ਵੱਲੋਂ ਸੋਮਵਾਰ ਨੂੰ ਬਠਿੰਡਾ ਦਿਹਾਤੀ ਹਲਕੇ ਦੇ ਪਿੰਡਾਂ ਵਿੱਚ ਪ੍ਰੋਗਰਾਮ ਰੱਖੇ ਹੋਏ ਸਨ। ਇਸ ਦੌਰਾਨ ਕਿਸਾਨਾਂ ਵੱਲੋਂ ਪਿੰਡ ਮਹਿਮਾ ਸਰਜਾ, ਬਰਕੰਦੀ, ਅਕਲੀਆ ਕਲਾਂ ਵਿਖੇ ਜਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ ਜਥੇਬੰਦੀ ਸਿੱਧੂਪੁਰ, ਖੇਤ ਮਜ਼ਦੂਰ ਯੂਨੀਅਨ ਦੇ ਆਗੂ ਗੁਰਦੀਪ ਸਿੰਘ ਮਹਿਮਾ ਸਰਜਾ, ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਮਾਸਟਰ ਸੇਵਕ ਸਿੰਘ, ਅੰਗਰੇਜ਼ ਸਿੰਘ ਲੱਖੀ ਜੰਗਲ, ਸਤਨਾਮ ਸਿੰਘ ਮਹਿਮਾ ਸਰਜਾ, ਜਨਕ ਸਿੰਘ ਮਹਿਮਾ ਸਰਜਾ ਅਤੇ ਕਾਲਾ ਸਿੰਘ ਨੇ ਦੋਸ਼ ਲਗਾਇਆ ਕਿ ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ।