ਬਠਿੰਡਾ, 8 ਮਈ : ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਨੇ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਬਣਾਏ ਗਏ ਕਾਊਟਿੰਗ ਸੈਂਟਰਾਂ ਤੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ 83-ਲੰਬੀ, 91-ਭੁੱਚੋ ਮੰਡੀ (ਐਸਸੀ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐਸਸੀ), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਦੀ ਗਿਣਤੀ 4 ਜੂਨ 2024 ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੰਪਲੈਕਸ ਵਿਖੇ ਹੋਵੇਗੀ।
ਉਮੀਦਵਾਰਾਂ ਦੇ ਐਲਾਨ ਕਰਨ ‘ਚ ਭਾਜਪਾ ਪਿਛੜੀ
ਉਨ੍ਹਾਂ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ (ਏਆਰਓਜ਼) ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੀ ਗਿਣਤੀ ਦੇ ਮੱਦੇਨਜ਼ਰ ਸਾਰੀਆਂ ਤਿਆਰੀਆਂ ਸਮੇਂ ਤੋਂ ਪਹਿਲਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਕੰਮਲ ਕਰਨੀਆਂ ਯਕੀਨੀ ਬਣਾਈਆ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਤਿਆਰੀਆਂ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਨਾ ਵਰਤੀ ਜਾਵੇ। ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਚੋਣਾਂ ਦੀ ਗਿਣਤੀ ਦੇ ਮੱਦੇਨਜ਼ਰ ਬਣਾਏ ਜਾਣ ਵਾਲੇ ਮੀਡੀਆਂ ਸੈਂਟਰ ਦਾ ਵੀ ਦੌਰਾ ਕਰਕੇ ਜ਼ਾਇਜਾ ਲਿਆ।ਇਸ ਮੌਕੇ ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਚੋਣ ਅਫਸਰ ਲਤੀਫ ਅਹਿਮਦ, ਨੋਡਲ ਅਫ਼ਸਰ ਐਮ.ਸੀ.ਸੀ. ਤੇ ਸ਼ਿਕਾਇਤ ਸੈੱਲ ਸ਼੍ਰੀ ਰਾਹੁਲ, ਆਰਟੀਏ ਪੂਨਮ ਸਿੰਘ ਐਸਡੀਐਮ ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।