ਨਵੀਂ ਦਿੱਲੀ,10 ਮਈ: ਆਬਕਾਰੀ ਨੀਤੀ ਮਾਮਲੇ ਵਿਚ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਫੈਸਲਾ ਸੁਣਾਏਗੀ। ਸਿਆਸਤੀ ਤੌਰ ‘ਤੇ ਵੀ ਅੱਜ ਦਾ ਫੈਸਲਾ ਕਾਫੀ ਅਹਿਮ ਮਨਿਆ ਜਾ ਰਿਹਾ ਹੈ। ਅੱਜ ਦੇ ਫੈਸਲੇ ਤੋਂ ਬਾਅਦ ਇਸ ਦ੍ਰਿਸ਼ ਸਾਫ ਹੋ ਜਾਵੇਗਾ ਕਿ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲੇਗੀ ਜਾਂ ਉਹ ਜੇਲ੍ਹ ‘ਚ ਹੀ ਰਹਿਣਗੇ? ਪਿਛਲੀ 7 ਮਈ ਨੂੰ ਹੋਈ ਸੁਣਵਾਈ ਵਿਚ ਅਦਾਲਤ ਨੇ ਕਿਹਾ ਸੀ ਕਿ ਜੇਕਰ ਕੇਜਰੀਵਾਲ ਨੂੰ ਜ਼ਮਾਨਤ ਮਿਲਦੀ ਹੈ ਤਾਂ ਉਹ ਸਰਕਾਰੀ ਕੰਮ ਨਹੀਂ ਕਰਨਗੇ। ਪਰ ਜੇਕਰ ਚੋਣਾਂ ਨਾ ਹੁੰਦੀਆਂ ਤਾਂ ਅੰਤਰਿਮ ਜ਼ਮਾਨਤ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ ਸੀ। ਹਾਲਾਂਕਿ ਬੈਂਚ 7 ਮਈ ਨੂੰ ਬਿਨਾਂ ਕੋਈ ਫੈਸਲਾ ਸੁਣਾਏ ਉਠ ਗਈ ਸੀ।
ਅੱਜ ਵੱਖ-ਵੱਖ ਪਾਰਟੀਆਂ ਦੇ 18 ਉਮੀਦਵਾਰਾਂ ਵੱਲੋਂ ਭਰੀਆਂ ਜਾਣਗੀਆ ਨਾਮਜ਼ਾਦਗੀਆਂ
ਬੈਂਚ ਦੀ ਅਗਵਾਈ ਕਰ ਰਹੇ ਜਸਟਿਸ ਸੰਜੀਵ ਖੰਨਾ ਨੇ 8 ਮਈ ਨੂੰ ਕਿਹਾ ਕਿ ਅਸੀਂ ਜ਼ਮਾਨਤ ‘ਤੇ 10 ਮਈ ਨੂੰ ਫੈਸਲਾ ਦੇਵਾਂਗੇ। ਇਸ ਤੋਂ ਬਾਅਦ 9 ਮਈ ਨੂੰ ਈਡੀ ਨੇ ਸੁਪਰੀਮ ਕੋਰਟ ‘ਚ ਕੇਜਰੀਵਾਲ ਦੀ ਜ਼ਮਾਨਤ ਦਾ ਵਿਰੋਧ ਕਰਦੇ ਹੋਏ ਹਲਫਨਾਮਾ ਦਾਇਰ ਕੀਤਾ ਸੀ। ਇਸ ‘ਚ ਈਡੀ ਨੇ ਸੁਪਰੀਮ ਕੋਰਟ ਦੇ ਚੋਣਾਂ ਵਾਲੇ ਤਰਕ ‘ਤੇ ਕਿਹਾ ਕਿ ਕੇਜਰੀਵਾਲ ਚੋਣ ਨਹੀਂ ਲੜ ਰਹੇ ਹਨ। ਇਸ ਤੋਂ ਪਹਿਲਾਂ ਚੋਣ ਪ੍ਰਚਾਰ ਲਈ ਕਿਸੇ ਵੀ ਆਗੂ ਨੂੰ ਨਿਆਇਕ ਹਿਰਾਸਤ ਵਿੱਚੋਂ ਜ਼ਮਾਨਤ ਨਹੀਂ ਮਿਲੀ ਹੈ। ਪ੍ਰਚਾਰ ਕਰਨਾ ਕੋਈ ਮੌਲਿਕ ਅਧਿਕਾਰ ਨਹੀਂ ਹੈ।
Share the post "ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲੇਗੀ ਜਾਂ ਉਹ ਜੇਲ੍ਹ ‘ਚ ਹੀ ਰਹਿਣਗੇ, ਫੈਸਲਾ ਅੱਜ?"