ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਪਾਰਟੀ ਦਫ਼ਤਰ ‘ਚ ‘ਆਪ’ ਆਗੂਆਂ ਨੇ ਮਨਾਇਆ ਜਸ਼ਨ
ਚੰਡੀਗੜ੍ਹ, 11 ਮਈ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਅੰਤ੍ਰਿਮ ਜ਼ਮਾਨਤ ਮਿਲਣ ‘ਤੇ ‘ਆਪ’ ਆਗੂਆਂ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਜਸ਼ਨ ਮਨਾਇਆ ਅਤੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ‘ਆਪ’ ਨੇ ਕਿਹਾ ਕਿ ਇਹ ਲੋਕਤੰਤਰ ਦੀ ਜਿੱਤ ਹੈ ਅਤੇ ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਵੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਅਕਾਊਂਟ ਤੇ ਲਿਖਿਆ ਸੁਪਰੀਮ ਕੋਰਟ ਦਾ ਧੰਨਵਾਦ, ਹੁਣ ਅਸੀਂ ਲੋਕਤੰਤਰ ਨੂੰ ਬਚਾਉਣ ਲਈ ਹੋਰ ਸ਼ਿੱਦਤ ਨਾਲ ਲੜਾਈ ਲੜਾਂਗੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਵਿਅਕਤੀ ਨਹੀਂ ਸਗੋਂ ਇੱਕ ਸੋਚ (ਵਿਚਾਰ) ਹਨ ਅਤੇ ਹੁਣ ਅਸੀਂ ਉਨ੍ਹਾਂ ਦੀ ਸੋਚ (ਵਿਚਾਰ) ਨੂੰ ਹੋਰ ਤੇਜ਼ੀ ਨਾਲ ਅੱਗੇ ਲੈ ਕੇ ਜਾਵਾਂਗੇ।
Arvind kejriwal ਦਾ ਵੱਡਾ ਦਾਅਵਾ, ਜੇ ਭਾਜਪਾ ਜਿੱਤੀ ਤਾਂ ਮੋਦੀ ਨਹੀਂ ਅਮਿਤ ਸ਼ਾਹ ਹੋਣਗੇ ਪ੍ਰਧਾਨ ਮੰਤਰੀ
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਇੱਕ ਗੱਲ ਸਾਬਤ ਹੋ ਗਈ ਹੈ ਕਿ ਸੱਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ। ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਭਾਜਪਾ ਨੇ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਕੇ ਲੋਕਾਂ ਦਾ ਦੇਸ਼ ਦੀ ਨਿਆਂ ਪ੍ਰਣਾਲੀ ਵਿੱਚ ਭਰੋਸਾ ਬਹਾਲ ਕੀਤਾ ਹੈ। ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ‘ਤੇ ਅਸੀਂ ਸਾਰੇ ‘ਆਪ’ ਵਰਕਰ ਬਹੁਤ ਖੁਸ਼ ਹਾਂ। ਹੁਣ ਅਸੀਂ ਹੋਰ ਵੀ ਉਤਸ਼ਾਹ ਨਾਲ ਚੋਣਾਂ ਲੜਾਂਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਮਿਸ਼ਨ 13-0 ਨੂੰ ਪੂਰਾ ਕਰਾਂਗੇ। ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਹ ਸਿਰਫ਼ ਅੰਤਰਿਮ ਜ਼ਮਾਨਤ ਹੀ ਨਹੀਂ ਹੈ, ਇਹ ਲੋਕਤੰਤਰ ਦੀ ਵੱਡੀ ਜਿੱਤ ਹੈ, ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ।