Punjabi Khabarsaar
ਬਠਿੰਡਾ

ਕੌਮੀ ਲੋਕ ਅਦਾਲਤ ਦੌਰਾਨ 9811 ਕੇਸਾਂ ਦਾ ਕੀਤਾ ਨਿਪਟਾਰਾ

ਬਠਿੰਡਾ, 11 ਮਈ : ਜ਼ਿਲ੍ਹਾ ਅਤੇ ਸੈਸ਼ਨਸ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਮੀਤ ਮਲਹੋਤਰਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਲੋਕ ਅਦਾਲਤ ਵਿਚ 18 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵਿਚ ਸਬ-ਡਵੀਜ਼ਨ ਫੂਲ ਅਤੇ ਤਲਵੰਡੀ ਸਾਬੋ ਦੇ ਬੈਂਚ ਵੀ ਸ਼ਾਮਿਲ ਹਨ। ਇਸ ਕੌਮੀ ਲੋਕ ਅਦਾਲਤ ਵਿਚ ਸਿਵਲ ਅਤੇ ਕਰੀਮੀਨਲ ਸਮੇਤ ਅਪੀਲ, ਬੈਂਕ ਰਿਕਵਰੀ ਕੇਸ, ਟ੍ਰੈਫਿਕ ਚਲਾਨਾਂ ਅਤੇ ਪ੍ਰੀ-ਲਿਟੀਗੇਟਿਵ ਕੇਸਾਂ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਕੌਮੀ ਲੋਕ ਅਦਾਲਤ ਵਿਚ ਕੁੱਲ 15923 ਕੇਸ ਲਗਾਏ ਗਏ ਅਤੇ 9811 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 706763056/- ਰੁਪਏ ਦਾ ਅਵਾਰਡ ਪਾਸ ਕੀਤੇ ਗਏ।

ਕੌਮੀ ਲੋਕ ਅਦਾਲਤ ਵਿਚ 13711 ਕੇਸਾਂ ਦਾ ਅਪਸੀ ਰਜ੍ਹਾਮੰਦੀ ਨਾਲ ਕੀਤਾ ਨਿਪਟਾਰਾ

ਇਸ ਕੌਮੀ ਲੋਕ ਅਦਾਲਤ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਵਿਦਿਆਰਥੀਆਂ ਵੱਲੋਂ ਹੈਲਪ ਡੈਸਕ ਸਥਾਪਿਤ ਕਰਕੇ ਆਮ ਜਨਤਾ ਦੀ ਸਹਾਇਤਾ ਕੀਤੀ ਗਈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸੁਰੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਜੇਕਰ ਕਿਸੇ ਧਿਰ ਨੇ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣਾ ਹੋਵੇ ਤਾਂ ਉਹ ਸਬੰਧਤ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ।

Related posts

ਬੈਂਕਾਂ ਦੇ ਨਿੱਜੀਕਰਨ ਖਿਲਾਫ ਕੇਂਦਰ ਵਿਰੁੱਧ 2 ਰੋਜਾਂ ਹੜਤਾਲ ਸ਼ੁਰੂ

punjabusernewssite

ਸਾਬਕਾ ਵਿਧਾਇਕ ਬਾਂਸਲ ਵਲੋਂ ਬਲਾਕ ਮੌੜ ਦੇ ਸਰਪੰਚਾਂ ਨਾਲ ਮੀਟਿੰਗ

punjabusernewssite

ਵਕੀਲਾਂ ਨੇ ਅਪਣੇ ਸਾਥੀ ਜਗਰੂਪ ਗਿੱਲ ਦੇ ਐਮਐਲਏ ਬਣਨ ’ਤੇ ਕੀਤਾ ਸਵਾਗਤ

punjabusernewssite