Punjabi Khabarsaar
ਮਾਨਸਾ

ਮਾਨਸਾ ‘ਚ ਰਾਸ਼ਟਰੀ ਲੋਕ ਅਦਾਲਤ ਦੌਰਾਨ 2981 ਕੇਸਾਂ ਦਾ ਕੀਤਾ ਨਿਪਟਾਰਾ

ਮਾਨਸਾ,11 ਮਈ : ਰਾਸ਼ਟਰੀ ਲੋਕ ਅਦਾਲਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰੀ ਸਿੰਘ ਗਰੇਵਾਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਮਿਤ ਕੁਮਾਰ ਗਰਗ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ ਸਰਦੂਲਗੜ ਅਤੇ ਬੁਢਲ਼ਾਡਾ ਵਿਖੇ ਲਗਾਈ ਗਈ। ਇਸ ਮਕਸਦ ਲਈ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ ਵਿਖੇ ਪੰਜ, ਬੁਢਲਾਡਾ ਵਿੱਚ ਇੱਕ ਅਤੇ ਸਰਦੂਲਗੜ ਵਿੱਚ ਇੱਕ ਬੈਂਚ ਦਾ ਗਠਨ ਕੀਤਾ ਗਿਆ।

ਕੌਮੀ ਲੋਕ ਅਦਾਲਤ ਦੌਰਾਨ 9811 ਕੇਸਾਂ ਦਾ ਕੀਤਾ ਨਿਪਟਾਰਾ

ਮਾਨਸਾ ਵਿਖੇ ਐਡੀਸ਼ਨਲ ਸੈਸ਼ਨਜ਼ ਜੱਜ ਕਮਲ ਵਰਿੰਦਰ, ਚੀਫ ਜੁਡੀਸ਼ੀਅਲ ਮੈਜਿਸਟਰੇਟ ਗੁਰਜੀਤ ਕੌਰ ਢਿੱਲੋਂ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਰਵਨੀਤ ਸਿੰਘ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਕਰਨ ਅਗਰਵਾਲ, ਚੇਅਰਮੈਨ ਪਰਮਾਨੈਂਟ ਲੋਕ ਅਦਾਲਤ ਰਾਜ ਪਾਲ ਸਿੰਘ ਤੇਜੀ, ਬੁਢਲਾਡਾ ਵਿਖੇ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਮਨੂੰ ਮਿੱਤੂ, ਅਤੇ ਸਰਦੂਲਗੜ੍ਹ ਵਿਖੇ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਹਰਪ੍ਰੀਤ ਕੌਰ ਨਾਫਰਾ ਤੇ ਆਧਾਰਿਤ ਬੈਂਚਾਂ ਵੱਲੋਂ 2981 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਨ੍ਹਾਂ ਬੈਂਚਾਂ ਵਿੱਚ ਐਡਵੋਕੇਟ ਬਲਵੰਤ ਭਾਟੀਆ, ਹਰਪ੍ਰੀਤ ਸਿੰਘ ਮਾਨ, ਬੀਰਦਵਿੰਦਰ ਸਿੰਘ ਸਿੱਧੂ, ਅਤਿੰਦਰ ਸਿੰਘ, ਸੁੱਚਾ ਸਿੰਘ ਵਿਰਕ, ਗੁਰਵਿੰਦਰ ਸਿੰਘ ਖੱਤਰੀਵਾਲਾ ਅਤੇ ਮੈਂਬਰ ਸਸ਼ੀ ਬਾਲਾ, ਡਾ. ਨੇਹਾ, ਡਾ. ਜਨਕ ਰਾਜ, ਤਰਸੇਮ ਸੇਮੀ, ਗਗਨਦੀਪ ਸਿੰਘ, ਸੱਤਪਾਲ ਬਾਂਸਲ, ਅਜੈ ਕੁਮਾਰ ਅਤੇ ਮਨਿੰਦਰ ਸਿੰਘ ਸਿੱਧੂ ਸ਼ਾਮਿਲ ਸਨ। ਨਿਪਟਾਰਾ ਕੀਤੇ ਗਏ ਕੁੱਲ 2981 ਕੇਸਾਂ ਵਿੱਚ 9,66,62,554/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਿਤ ਕੁਮਾਰ ਗਰਗ ਨੇ ਦੱਸਿਆ ਕਿ ਲਾਭਪਾਤਰੀਆਂ ਨੇ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਚੰਗੀ ਦਿਲਚਸਪੀ ਦਿਖਾਈ ਹੈ।

Related posts

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਖਿਡਾਰੀਆਂ ਨੂੰ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ- ਡੀ ਸੀ  

punjabusernewssite

ਆਪ ਸਰਕਾਰ ਕਣਕ ਖ਼ਰੀਦ ਦੇ ਪ੍ਰਬੰਧਾਂ ’ਚ ਅਸਫ਼ਲ, ਮੰਡੀਆਂ ’ਚ ਰੁਲ ਰਹੇ ਹਨ ਕਿਸਾਨ: ਜੀਤਮਹਿੰਦਰ ਸਿੱਧੂ

punjabusernewssite

ਰਾਜ ਪੱਧਰੀ ਸਕੂਲ ਖੇਡਾਂ ਲਈ ਮਾਨਸਾ ’ਚ ਮੁਕੇਬਾਜ਼ਾਂ ਦੀ ਆਮਦ ਸ਼ੁਰੂ

punjabusernewssite