ਕੈਨੇਡਾ, 12 ਮਈ: ਕੈਨੇਡਾ ਪੁਲਿਸ ਨੂੰ ਬੀਤੇ ਦਿਨ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਇੱਕ ਵੱਡੀ ਸਫਲਤਾ ਕਾਮਯਾਬੀ ਪ੍ਰਾਪਤ ਹੋਈ ਹੈ। ਦੱਸ ਦਈਏ ਕਿ ਪੁਲਿਸ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਹਿਚਾਨ ਅਮਨਦੀਪ ਸਿੰਘ ਵਜੋਂ ਹੋਈ ਹੈ ਤੇ ਉਹ ਵੀ ਭਾਰਤੀ ਹੈ। ਮੁਲਜ਼ਮ ਅਮਰਦੀਪ ਸਿੰਘ ਕੈਨੇਡਾ ਦੇ ਬਰੈਮਟਨ ਦਾ ਰਹਿਣ ਵਾਲਾ ਸੀ ਤੇ ਇਸ ਤੇ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜਿਸ਼ ਰਚਣ ਦੇ ਦੋਸ਼ ਲਾਏ ਗਏ ਹਨ।
EX IAS ਤੇ ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਖ਼ਾਨਾ ਨਹੀਂ ਰਹੇ, ਅੰਤਿਮ ਸੰਸਕਾਰ ਅੱਜ
ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਨੇ ਕਿਹਾ, “22 ਸਾਲਾ ਅਮਨਦੀਪ ਸਿੰਘ ਪਹਿਲਾਂ ਹੀ ਹਥਿਆਰਾਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਪੀਲ ਰੀਜਨਲ ਪੁਲਿਸ ਦੀ ਹਿਰਾਸਤ ਵਿੱਚ ਸੀ ਅਤੇ ਉਸਨੂੰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਸਬੰਧ ਵਿੱਚ 11 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ।” IHIT ਨੇ ਅੱਗੇ ਕਿਹਾ ਕਿ ਅਮਨਦੀਪ ਸਿੰਘ ‘ਤੇ ਫਰਸਟ ਡਿਗਰੀ ਕਤਲ ਅਤੇ ਨਿੱਝਰ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ। ਇਸ ਤੋਂ ਪਹਿਲਾਂ ਕੈਨੇਡਾ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ ਕਰਨ ਬਰਾੜ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਚੁੱਕਿਆ ਹੈ। ਇਸ ਪੂਰੇ ਮਾਮਲੇ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਜਾਰੀ ਹੈ।