ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ

Date:

spot_img

ਕੀਤੀ ਅਪੀਲ, ਇੱਕ ਵਾਰ ਕਾਂਗਰਸ ਪਾਰਟੀ ਨੂੰ ਦਿਓ ਮੌਕਾ

ਬਠਿੰਡਾ,12 ਮਈ: ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੀ ਆਪਣੇ ਪਿਤਾ ਦੀ ਚੋਣ ਮੁਹਿੰਮ ਵਿੱਚ ਡਟੇ ਹੋਏ ਹਨ। ਉਹਨਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵੱਖ-ਵੱਖ ਪਿੰਡਾਂ ਕਸਬਿਆਂ ਤੇ ਸ਼ਹਿਰਾਂ ਦੇ ਵਿੱਚ ਵੋਟਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਉਹਨਾਂ ਵੱਲੋਂ ਬਠਿੰਡਾ ਦਿਹਾਤੀ ਦੇ ਅੱਧੀ ਦਰਜਨ ਤੋਂ ਵੱਧ ਪਿੰਡਾਂ ਚ ਨੁੱਕੜ ਮੀਟਿੰਗਾਂ ਕਰਦਿਆਂ ਆਪਣੇ ਪਿਤਾ ਦੇ ਲਈ ਵੋਟਾਂ ਦੀ ਮੰਗ ਕੀਤੀ ਗਈ। ਇਸ ਮੌਕੇ ਉਹਨਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲਗਾਤਾਰ ਪਿਛਲੇ ਤਿੰਨ ਟਰਮਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਇਸ ਹਲਕੇ ਤੋਂ ਜਤਾਇਆ ਜਾ ਰਿਹਾ ਹੈ ਅਤੇ ਪੰਜਾਬ ਦੀ ਸੱਤਾ ਉੱਪਰ ਪਿਛਲੇ ਦੋ ਸਾਲਾਂ ਤੋਂ ਆਮ ਆਦਮੀ ਪਾਰਟੀ ਬਿਰਾਜਮਾਨ ਹੈ ਪ੍ਰੰਤੂ ਇਹ ਦੋਨੇ ਹੀ ਧਿਰਾਂ ਲੋਕਾਂ ਦੀਆਂ ਆਸਾਂ ਤੇ ਉਮੀਦਾਂ ‘ਤੇ ਖਰੀਆਂ ਨਹੀਂ ਉਤਰੀਆਂ ਜਿਸ ਦੇ ਚਲਦੇ ਇਸ ਵਾਰ ਕਾਂਗਰਸ ਪਾਰਟੀ ਨੂੰ ਮੌਕਾ ਦਿੱਤਾ ਜਾਵੇ।

ਕਾਂਗਰਸੀ ਉਮੀਦਵਾਰ ਦੇ ਪਿੰਡ ਪਥਰਾਲਾ ਵਿੱਚ ਖੁੱਡੀਆਂ ਨੂੰ ਮਿਲਿਆ ਭਰਵਾਂ ਹੁੰਗਾਰਾ

ਉਨਾ ਕਿਹਾ ਕਿ ਕਾਂਗਰਸ ਪਾਰਟੀ ਹਰੇਕ ਵਰਗ ਨੂੰ ਨਾਲ ਲੈ ਕੇ ਚੱਲਣ ਵਾਲੀ ਸਿਆਸੀ ਜਮਾਤ ਹੈ ਅਤੇ ਇਸ ਦੇ ਉਮੀਦਵਾਰ ਵੱਲੋਂ ਜਿੱਤਣ ਤੋਂ ਬਾਅਦ ਬਠਿੰਡਾ ਲੋਕ ਸਭਾ ਹਲਕੇ ਦੇ ਵਿੱਚ ਪੂਰਨ ਵਿਕਾਸ ਕਰਾਇਆ ਜਾਵੇਗਾ। ਗੁਰਬਾਜ ਸਿੰਘ ਸਿੱਧੂ ਨੇ ਕਿਹਾ ਕਿ ਉਹਨਾਂ ਦੇ ਪਿਤਾ ਜੀਤ ਮਹਿੰਦਰ ਸਿੰਘ ਸਿੱਧੂ ਹਨ ਜਿਹੜੇ ਪਿਛਲੇ 30 ਸਾਲਾਂ ਤੋਂ ਲਗਾਤਾਰ ਲੋਕਾਂ ਦੇ ਵਿੱਚ ਵਿਚਰ ਰਹੇ ਹਨ ਅਤੇ ਹਰ ਵੋਟਰ ਉਹਨਾਂ ਦੀ ਕਾਰਜਸ਼ੈਲੀ ਤੋਂ ਭਲੀ ਭਾਂਤੂ ਜਾਣੂ ਹੈ। ਇਸ ਦੇ ਚਲਦੇ ਇਸ ਵਾਰ ਉਹਨਾਂ ਨੂੰ ਜਿਤਾ ਕੇ ਸੰਸਦ ਵਿੱਚ ਭੇਜਿਆ ਜਾਵੇ ਤਾਂ ਕਿ ਉਹ ਆਪਣੀ ਧੜੱਲੇਦਾਰ ਅਵਾਜ਼ ਬਠਿੰਡਾ ਹਲਕੇ ਦੇ ਲੋਕਾਂ ਲਈ ਸੰਸਦ ਵਿੱਚ ਉਠਾ ਸਕਣ। ਇਸ ਮੌਕੇ ਉਹਨਾਂ ਨਾਲ ਕਾਂਗਰਸ ਪਾਰਟੀ ਦੇ ਵੱਡੇ ਆਗੂ ਹਾਜ਼ਰ ਰਹੇ।

LEAVE A REPLY

Please enter your comment!
Please enter your name here

spot_img

Share post:

Popular

More like this
Related

पीएमडीए सीईओ ने पंचकूला में इंफ्रास्ट्रक्चर प्रोजेक्ट का किया ग्राउंड इंस्पेक्शन

👉शहर की सुंदरता और सुविधाओं पर पीएमडीए का विशेष...

BJP Chandigarh ਪ੍ਰਧਾਨ ਦੇ ਬਿਆਨ ਖਿਲਾਫ ਸੜਕਾਂ ‘ਤੇ ਉੱਤਰੀ ਬਠਿੰਡਾ ਕਾਂਗਰਸ

👉ਭਾਜਪਾ ਦੀ ਪੰਜਾਬ ਵਿਰੋਧੀ ਸੋਚ ਹੋਈ ਜਨਤਕ, ਚੰਡੀਗੜ੍ਹ ਦੇ...

Amritsar ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

👉ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ...