Punjabi Khabarsaar
ਲੁਧਿਆਣਾ

ਪੰਜਾਬ ਦੇ ਪ੍ਰਸਿੱਧ ਕਵੀ ਅਤੇ ਸਾਹਿਤਕਾਰ ਸੁਰਜੀਤ ਪਾਤਰ ਅੱਜ ਹੋਣਗੇ ਪੰਜ ਤੱਤਾ ‘ਚ ਵਿਲੀਨ

ਲੁਧਿਆਣਾ, 13 ਮਈ: ਪੰਜਾਬ ਦੇ ਪ੍ਰਸਿੱਧ ਕਵੀ ਅਤੇ ਸਾਹਿਤਕਾਰ ਸੁਰਜੀਤ ਪਾਤਰ ਅੱਜ ਪੰਜ ਤੱਤਾ ‘ਚ ਵਿਲੀਨ ਹੋਣਗੇ। ਸੁਰਜੀਤ ਪਾਤਰ ਦਾ ਅੰਤਿਮ ਸੰਸਕਾਰ ਅੱਜ ਸਵੇਰੇ 11 ਵਜੇ ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਦੇ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਤੌਰ ਤੇ ਸ਼ਾਮਲ ਹੋਣਗੇ। ਦੱਸ ਦਈਏ ਕਿ ਬੀਤੇ ਸ਼ਨੀਵਾਰ ਨੂੰ ਸੁਰਜੀਤ ਪਾਤਰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਸੀ। ਉਨ੍ਹਾਂ ਦੀ ਮੌਤ ਦਾ ਕਾਰਨ ‘ਦਿੱਲ ਦਾ ਦੌਰਾ’ ਪੈਣਾ ਦੱਸਿਆ ਜਾ ਰਿਹਾ ਹੈ।

ਚੌਥੇ ਪੜਾਅ ਦੀ ਵੋਟਿੰਗ ‘ਚ 1717 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ

ਪੰਜਾਬ ਸਰਕਾਰ ਵੱਲੋਂ ਸੁਰਜੀਤ ਪਾਤਰ ਦੀ ਯਾਦ ਵਿੱਚ ਹਰ ਸਾਲ ਐਵਾਰਡ ਦੇਣ ਦੀ ਤਿਆਰੀ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਇਸ ਸਬੰਧੀ ਸਾਰੀ ਯੋਜਨਾ ਦਾ ਅੱਜ ਐਲਾਨ ਕਰਨਗੇ। ਇਹ ਪੁਰਸਕਾਰ ਉੱਭਰਦੇ ਕਵੀਆਂ ਨੂੰ ਦਿੱਤਾ ਜਾਵੇਗਾ। ਜਿਸ ਵਿਚ ਜੇਤੂ ਨੂੰ ਹਰ ਸਾਲ 1 ਲੱਖ ਰੁਪਏ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ ਜਾਵੇਗਾ। ਇਸ ਪੁਰਸਕਾਰ ਦੀ ਅਗਵਾਈ ਭਾਸ਼ਾ ਵਿਭਾਗ ਕਰੇਗਾ।

ਸੋਗੀ ਖਬਰ: ਦਸ਼ਮੇਸ਼ ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਮਾਨ ਦਾ ਹੋਇਆ ਦਿਹਾਂਤ, ਸੰਸਕਾਰ ਅੱਜ

ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਅਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ, ਪਾਤਰ ਨੇ ਗੁਰੂ ਨਾਨਕ ਦੇਵ (ਅੰਮ੍ਰਿਤਸਰ) ਯੂਨੀਵਰਸਿਟੀ ਤੋਂ ਪੀਐਚਡੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਲੁਧਿਆਣਾ) ਵਿਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਯੋਗਦਾਨ ਪਾਇਆ ਅਤੇ ਉੱਥੋਂ ਸੇਵਾਮੁਕਤ ਹੋ ਗਏ। ਸਾਲ 2012 ਵਿੱਚ ਪਦਮ ਸ਼੍ਰੀ ਅਵਾਰਡ ਪ੍ਰਾਪਤ ਸੁਰਜੀਤ ਪਾਤਰ ਨੂੰ ਦੇਸ਼ ਦੁਨੀਆਂ ਦੇ ਹੋਰ ਵੀ ਪ੍ਰਮੁੱਖ ਅਵਾਰਡ ਮਿਲੇ ਸਨ। ਉਹ ਸਾਹਿਤ ਅਕਾਦਮੀ ਲੁਧਿਆਣਾ ਅਤੇ ਕਿਲਾ ਪਰਿਸ਼ਦ ਅਕੈਡਮੀ ਦੇ ਪ੍ਰਧਾਨ ਵਜੋਂ ਵੀ ਸੇਵਾ ਨਿਭਾਈ।

Related posts

ਟੈਂਡਰ ਘੁਟਾਲੇ ਦੇ ਕਥਿਤ ਮੁਲਜ਼ਮ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਨੂੰ ਅਦਾਲਤ ਨੇ ਭਗੌੜਾ ਐਲਾਨਿਆ

punjabusernewssite

ਮੁੱਖ ਮੰਤਰੀ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

punjabusernewssite

ਪੁਲਿਸ ਤੇ ਨਸ਼ਾ ਤਸਕਰ ’ ਚੱਲੀਆਂ ਗੋ+ਲੀਆਂ, ਮੁਲਾਜਮ ਤੇ ਮੁਲਜ਼ਮ ਦਾ ਭਰਾ ਹੋਇਆ ਜਖ਼ਮੀ

punjabusernewssite