ਲੁਧਿਆਣਾ ਦੀ ਸਮੁੱਚੀ ਲੀਡਰਸ਼ਿਪ ਸਹਿਤ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਵਿਸੇਸ ਤੌਰ ’ਤੇ ਪੁੱਜੇ
ਲੁਧਿਆਣਾ, 13 ਮਈ: ਆਪਣੀ ਚੋਣ ਯਾਤਰਾ ਵਿੱਚ ਇੱਕ ਅਹਿਮ ਕਦਮ ਅੱਗੇ ਵਧਾਉਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੁਧਿਆਣਾ ਸੰਸਦੀ ਸੀਟ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਦੌਰਾਨ ਪਾਰਟੀ ਦੀਆਂ ਸ਼ਹਿਰੀ ਅਤੇ ਦਿਹਾਤੀ ਇਕਾਈਆਂ ਦੇ ਜ਼ਿਲ੍ਹਾ ਪ੍ਰਧਾਨਾਂ ਤੋਂ ਇਲਾਵਾ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਵੀ ਵਿਸੇਸ ਤੌਰ ‘ਤੇ ਸ਼ਾਮਲ ਸਨ।ਵਰਨਣਯੋਗ ਹੈ ਕਿ ਰਾਜਾ ਵੜਿੰਗ ਨੇ ਮਰਹੂਮ ਪੰਜਾਬੀ ਕਵੀ ਡਾ. ਸੁਰਜੀਤ ਪਾਤਰ, ਜਿਨ੍ਹਾਂ ਦਾ ਹਾਲ ਹੀ ਵਿੱਚ ਦਿਹਾਂਤ ਹੋ ਗਿਆ ਸੀ, ਪ੍ਰਤੀ ਡੂੰਘੇ ਸਤਿਕਾਰ ਦਾ ਇਜ਼ਹਾਰ ਕਰਦਿਆਂ ਆਪਣਾ ਤੈਅ ਰੋਡ ਸ਼ੋਅ ਅਤੇ ਸ਼ਕਤੀ ਪਰਦਰਸ਼ਨ ਰੈਲੀ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਸੀ।
ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ, ਕੀਤਾ ਦਾਅਵਾ ਭਾਜਪਾ ਅਗਲੀ ਸਰਕਾਰ ਨਹੀਂ ਬਣਾ ਸਕੇਗੀ
ਇਸ ਮੌਕੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ਪੰਜਾਬ ਵਿੱਚੋਂ ਗੁੰਡਾਗਰਦੀ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ‘‘ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਸਿਰਫ਼ ਇੱਕ ਦੁਖਾਂਤ ਨਹੀਂ ਹੈ, ਇਹ ਪੰਜਾਬ ਨੂੰ ਇਸ ਸਰਾਪ ਅਤੇ ਅਪਰਾਧ ਤੋਂ ਮੁਕਤ ਕਰਨ ਦੀ ਫੌਰੀ ਲੋੜ ਦੀ ਦੁਖਦਾਈ ਯਾਦ ਦਿਵਾਉਂਦਾ ਹੈ। ਜੇਕਰ ਮੈਂ ਸੰਸਦ ਮੈਂਬਰ ਚੁਣਿਆ ਗਿਆ, ਤਾਂ ਮੂਸੇਵਾਲਾ ਦੇ ਕੇਸ ਨੂੰ, ਇਨਸਾਫ਼ ਦਿਵਾਉਣ ਲਈ ਮਸ਼ਾਲ ਵਜੋਂ ਚੁੱਕਣ ਦੀ ਕਸਮ ਖਾਂਦਾ ਹਾਂ। ਕਾਂਗਰਸ ਦੇ ਬੈਨਰ ਹੇਠ, ਅਸੀਂ ਗੁੰਡਾਗਰਦੀ ਨੂੰ ਖਤਮ ਕਰਨ ਲਈ ਅਣਥੱਕ ਮਿਹਨਤ ਕਰਾਂਗੇ, ਤਾਂ ਜੋ ਹਰ ਨਾਗਰਿਕ ਬਿਨਾਂ ਕਿਸੇ ਡਰ ਦੇ ਜੀਵਨ ਬਤੀਤ ਕਰੇ।’’ਨਾਮਜ਼ਦਗੀ ਭਰਨ ਤੋਂ ਬਾਅਦ ਰਾਜਾ ਵੜਿੰਗ ਨੇ ਲੁਧਿਆਣਾ ਦੇ ਫਿਰੋਜ਼ਪੁਰ ਰੋਡ ’ਤੇ ਕਾਂਗਰਸ ਦੇ ਚੋਣ ਦਫ਼ਤਰ ਦਾ ਉਦਘਾਟਨ ਵੀ ਕੀਤਾ, ਜਿਸ ਨਾਲ ਜ਼ਮੀਨੀ ਪੱਧਰ ’ਤੇ ਲਾਮਬੰਦੀ ਅਤੇ ਭਾਈਚਾਰਕ ਸਾਂਝ ਮਜ਼ਬੂਤ ਹੋਈ ਹੈ।
Share the post "ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ, ਸਿੱਧੂ ਮੂੁਸੇਵਾਲਾ ਨੂੰ ਇਨਸਾਫ਼ ਦਿਵਾਉਣ ਦੀ ਚੂੱਕੀ ਸਹੁੰ"