ਬਠਿੰਡਾ, 13 ਮਈ: ਅੱਜ ਪੰਜਾਬ ਰੋਡਵੇਜ਼ ਪਨਬਸ/ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ 25/11 ਵਲੋਂ 27 ਡਿੱਪੂਆਂ ਦੇ ਗੇਟਾਂ ’ਤੇ ਰੈਲੀਆ ਕਰਕੇ ਸਰਕਾਰ ਵਿਰੁਧ ਰੋਸ਼ ਪ੍ਰਗਟਾਇਆ ਗਿਆ। ਇਸ ਦੌਰਾਨ ਬਠਿੰਡਾ ’ਚ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮਨੇਸ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਵੱਲੋਂ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਹਾਸਿਲ ਕੀਤੀ ਸੀ ਪ੍ਰੰਤੂ ਪੰਜਾਬ ਦੇ ਲੋਕਾਂ ਨੇ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ। ਮੁਲਾਜਮ ਆਗੂਆਂ ਨੇ ਕਿਹਾ ਕਿ ਆਪ ਨੇ ਪੰਜਾਬ ਦੇ ਸਮੂਹ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ ਪ੍ਰੰਤੂ ਹਾਲੇ ਤੱਕ ਇਸਨੂੰ ਪੂਰਾ ਨਹੀਂ ਕੀਤਾ ਗਿਆ।
ਕੇਸ ਵਿੱਚੋਂ ਨਾਂ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ
ਇਸੇ ਤਰ੍ਹਾਂ ਟ੍ਰਾਂਸਪੋਰਟ ਮੰਤਰੀ ਵੱਲੋਂ ਪਨਬਸ ਪੀ ਆਰ ਟੀ ਸੀ ਦੇ ਮੁਲਾਜ਼ਮਾਂ ਨੂੰ ਪੱਕੇ ਕਰਨ, ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਨ ਠੇਕੇਦਾਰ ਵਿਚੋਲੀਆਂ ਨੂੰ ਬਾਹਰ ਕੱਢਣ ਅਤੇ ਡਿਊਟੀ ਤੋਂ ਸਸਪੈਂਡ ਮੁਲਾਜ਼ਮਾਂ ਨੂੰ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਪਰ ਇਸਨੂੰ ਵੀ ਪੂਰਾ ਨਹੀਂ ਕੀਤਾ। ਜਿਸਦੇ ਚੱਲਦੇ ਪਹਿਲਾਂ ਤੋਂ ਹੀ ਲਏ ਫੈਸਲੇ ਅਨੁਸਾਰ 16 ਤਰੀਕ ਨੂੰ ਲੋਕ ਸਭਾ ਹਲਕੇ ਖੰਡੂਰ ਸਾਹਿਬ ਵਿੱਚ ਟਰਾਂਸਪੋਰਟ ਵਿਭਾਗ ਦੇ ਮੁਲਜਮਾਂ ਵਲੋਂ ਲੰਮਾ ਰੋਸ ਝੰਡਾ ਮਾਰਚ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾਏਗਾ। ਇਸ ਮੌਕੇ ਡੀਪੂ ਪ੍ਰਧਾਨ ਕੁਲਦੀਪ ਸਿੰਘ ਬਾਦਲ ,ਜਨਰਲ ਸਕੱਤਰ ਹਰਤਾਰ ਸ਼ਰਮਾ, ਕੈਸ਼ੀਅਰ ਕੁਲਵਿੰਦਰ ਸਿੰਘ , ਮੀਤ ਪ੍ਰਧਾਨ ਗੁਰਦੀਪ ਸਿੰਘ ਝੁਨੀਰ , ਸਹਾਇਕ ਸੈਕਟਰੀ ਬਲਕਾਰ ਸਿੰਘ ਵਰਕਸ਼ਾਪ, ਚਰਨਜੀਤ ਸਿੰਘ ਚੰਨਾ, ਕੁਲਦੀਪ ਸਿੰਘ ਮੁੱਖ ਸਾਲਾਹਕਾਰ ਆਦਿ ਨੇ ਵੀ ਸੰਬੋਧਨ ਕੀਤਾ।
Share the post "ਪੀਆਰਟੀਸੀ ਕਾਮਿਆਂ ਵੱਲੋਂ 16 ਮਈ ਨੂੰ ਖੰਡੂਰ ਸਾਹਿਬ ਹਲਕੇ ‘ਚ ਰੋਸ ਰੈਲੀ ਕਰਨ ਦਾ ਐਲਾਨ"