ਸਫੈਦ ਹੋਏ ਖੂਨ ਦੇ ਰਿਸ਼ਤੇ: ਪਿਓ ਦਾ ਕਤਲ ਕਰਨ ਤੋਂ ਬਾਅਦ ਪੁੱਤ ਨੇ ਖੁਦ ਨੂੰ ਮਾਰੀ ਗੋਲੀ

Date:

spot_img

ਅੰਮ੍ਰਿਤਸਰ, 14 ਮਈ: ਵਿਦੇਸ਼ ਜਾਣ ਦੀ ਚਾਹ ਵਿਚ ਇਕ ਪੁੱਤ ਨੇ ਆਪਣੇ ਹੀ ਪਿਓ ਦਾ ਕਤਲ ਕਰ ਦਿੱਤਾ ਹੈ। ਇਹ ਮਾਮਲਾ ਅੰਮ੍ਰਿਤਸਰ ਦੇ ਪਿੰਡ ਨੰਗਲੀ ਭੱਠਾ ਦਾ ਦੱਸਿਆ ਜਾ ਰਿਹਾ ਹੈ। ਅਕਸਰ ਹੀ ਪੁੱਤ ਵੱਲੋਂ ਵਿਦੇਸ਼ ਜਾਣ ਨੂੰ ਲੈ ਕੇ ਕਲੇਸ਼ ਕੀਤਾ ਜਾਂਦਾਂ ਸੀ। ਪਰ ਹੁਣ ਪੁੱਤ ਨੇ ਸਾਰੀਆਂ ਹੱਦਾਂ ਪਾਰ ਕਰਦੇ ਹੋਏ ਆਪਣੇ ਹੀ ਪਿਓ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਪੁੱਤ ਨੇ ਪਿਓ ਨੂੰ ਗੋਲੀ ਮਾਰਨ ਤੋਂ ਬਾਅਦ ਆਪਣੇ ਆਪ ਨੂੰ ਵੀ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਹੈ।

Breaking: ਬਠਿੰਡਾ ਦੇ ਮਿੰਨੀ ਸਕੱਤਰੇਤ ਅਤੇ ਥਾਣੇ ਦੀਆਂ ਕੰਧਾਂ ‘ਤੇ ਖਾਲਿਸਤਾਨ ਦੇ ਨਾਅਰੇ ਲਿਖਣ ਵਾਲੇ ਕਾਬੂ

ਫਿਲਹਾਲ ਉਸ ਨੂੰ ਹਸਪਤਾਲ ਦਾਖਲ ਕਰ ਦਿੱਤਾ ਗਿਆ ਹੈ ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਅਕਸਰ ਬੱਚਿਆ ਵੱਲੋਂ ਚੰਗੇ ਭਵਿੱਖ ਲਈ ਵਿਦੇਸ਼ਾਂ ਦਾ ਰੱਖ ਕੀਤਾ ਜਾਂਦਾਂ ਹੈ,ਪਰ ਇਸ ਤਰ੍ਹਾਂ ਦੀਆਂ ਘਟਨਾਂ ਨਾਲ ਬੱਚੇ ਆਪਣੇ ਭਵਿੱਖ ਨੂੰ ਵੀ ਖ਼ਤਰੇ ਵਿਚ ਪਾ ਲੈਂਦੇ ਹਨ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਅਗਰੇਲੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related