ਕੋਟਕਪੂਰਾ ਤੋਂ ਲੈ ਕੇ ਫ਼ਰੀਦਕੋਟ ਤੱਕ ਕੱਢਿਆ ਵਿਸ਼ਾਲ ਰੋਡ ਸ਼ੋਅ
ਬੀਨੂੰ ਢਿੱਲੋਂ, ਗਿੱਪੀ ਗਰੇਵਾਲ, ਮਲਕੀਤ ਰੌਣੀ, ਭੋਲਾ ਯਮਲਾ ਸਮੇਤ ਕਈ ਸਾਥੀ ਕਲਾਕਾਰਾਂ ਨੇ ਦਿੱਤਾ ਸਾਥ
ਫ਼ਰੀਦਕੋਟ, 15 ਮਈ: ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਮੰਗਲਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੀ ਹੈ। ਪਾਰਟੀ ਨੇ ਟਕਸਾਲੀ ਆਪ ਆਗੂ ਪਿਆਰਾ ਸਿੰਘ ਬੱਧਨੀ ਨੂੰ ਕਰਮਜੀਤ ਅਨਮੋਲ ਦਾ ਕਵਰਿੰਗ ਕੈਂਡੀਡੇਟ ਬਣਾਇਆ ਹੈ। ਇਸ ਮੌਕੇ ਉਨ੍ਹਾਂ ਨਾਲ ਬਿਨੂੰ ਢਿੱਲੋਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਐਡਵੋਕੇਟ ਵਰਿੰਦਰ ਰੱਤੀਆਂ ਅਤੇ ਐਡਵੋਕੇਟ ਕਮਲਪ੍ਰੀਤ ਬਾਵਾ ਮੌਜੂਦ ਸਨ।ਡਿਪਟੀ ਕਮਿਸ਼ਨਰ ਦੇ ਦਫ਼ਤਰ ਜਾਣ ਤੋਂ ਪਹਿਲਾਂ ਕਰਮਜੀਤ ਅਨਮੋਲ ਨੇ ਦਾਣਾ ਮੰਡੀ ਕੋਟਕਪੂਰਾ ਤੋਂ ਫ਼ਰੀਦਕੋਟ ਤੱਕ ਵਿਸ਼ਾਲ ਰੋਡ ਸ਼ੋਅ ਦੀ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਨਾਲ ਫ਼ਿਲਮ ਜਗਤ ਦੇ ਨਾਮਵਰ ਸਿਤਾਰੇ ਗਿੱਪੀ ਗਰੇਵਾਲ, ਬਿਨੂੰ ਢਿੱਲੋਂ, ਮਲਕੀਤ ਰੌਣੀ, ਭੋਲਾ ਯਮਲਾ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਲੋਕ ਸਭਾ ਹਲਕੇ ਦੇ ਸਾਰੇ ਵਿਧਾਇਕ ਮੌਜੂਦ ਸਨ। ਇਨਾ ਵਿਧਾਇਕਾਂ ਵਿੱਚ ਦਵਿੰਦਰਜੀਤ ਸਿੰਘ ਲਾਡੀ ਢੋਂਸ, ਮਨਜੀਤ ਸਿੰਘ ਬਿਲਾਸਪੁਰ, ਡਾ. ਅਮਨਦੀਪ ਕੌਰ ਅਰੋੜਾ, ਬਲਕਾਰ ਸਿੱਧੂ, ਅੰਮ੍ਰਿਤਪਾਲ ਸਿੰਘ ਸੁਖਾਨੰਦ,ਅਮੋਲਕ ਸਿੰਘ ਅਤੇ ਗਿੱਦੜਬਾਹਾ ਤੋਂ ਹਲਕਾ ਇੰਚਾਰਜ ਪ੍ਰਿਤਪਾਲ ਸ਼ਰਮਾ ਸ਼ਾਮਿਲ ਸਨ।ਸਾਰੇ ਵਿਧਾਇਕ ਅਤੇ ਪਾਰਟੀ ਲੀਡਰ ਆਪਣੇ-ਆਪਣੇ ਕਾਫ਼ਲਿਆਂ ਨਾਲ ਸਵੇਰੇ ਦਾਣਾ ਮੰਡੀ ਕੋਟਕਪੂਰਾ ਵਿਖੇ ਇਕੱਠੇ ਹੋਏ। ਇਸ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਰਮਜੀਤ ਅਨਮੋਲ ਨੇ ਕਿਹਾ ਕਿ ਫ਼ਰੀਦਕੋਟ ਹਲਕੇ ਦੀ ਕਾਇਆ-ਕਲਪ ਕਰਨ ਲਈ ਉਹ ਦਿਨ-ਰਾਤ ਇੱਕ ਕਰ ਦੇਣਗੇ।
ਆਪ ਨੂੰ ਹੁਲਾਰਾ: ਭਦੌੜ ਨਗਰ ਕੌਂਸਲ ਦੇ ਪ੍ਰਧਾਨ ਕੌਂਸਲਰ ਸਹਿਤ ਹੋਏ ਆਪ ਵਿੱਚ ਸ਼ਾਮਿਲ
ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਦੀ ਇਸ ਪਵਿੱਤਰ ਧਰਤੀ ਨੂੰ ਹਰੀ ਭਰੀ ਅਤੇ ਸਾਫ਼ ਸੁਥਰੀ ਬਣਾਉਣਾ ਪਹਿਲੀ ਤਰਜੀਹ ਹੈ।ਇਸ ਮੌਕੇ ਕਰਮਜੀਤ ਅਨਮੋਲ ਨੇ ਸਾਰੇ ਵਰਗਾਂ ਦੀ ਖ਼ੁਸ਼ਹਾਲੀ ਲਈ ਪੂਰੇ ਹਲਕੇ ਵਿੱਚ ਖੇਤੀਬਾੜੀ ‘ਤੇ ਅਧਾਰਿਤ ਫੂਡ ਪ੍ਰੋਸੈਸਿੰਗ ਇੰਡਸਟਰੀ, ਨੌਜਵਾਨਾਂ ਲਈ ਵਿਸ਼ਵ ਪੱਧਰੀ ਹੁਨਰ ਵਿਕਾਸ ਕੇਂਦਰ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ ਖੇਡਾਂ ਲਈ ਸਟੇਡੀਅਮ ਸਥਾਪਿਤ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਪਿੰਡਾਂ ਦੇ ਯੂਥ ਕਲੱਬਾਂ ਨੂੰ ਤਕੜਾ ਕਰਨ ਦੀ ਗੱਲ ਵੀ ਕੀਤੀ। ਉਨ੍ਹਾਂ ਤਜਵੀਜਤ ਮਾਲਵਾ ਨਹਿਰ ਦੀ ਉਸਾਰੀ ਤੇਜ਼ੀ ਨਾਲ ਕਰਾਉਣ ਦਾ ਵਾਅਦਾ ਵੀ ਫ਼ਰੀਦਕੋਟ ਹਲਕੇ ਨਾਲ ਕੀਤਾ।ਇਸ ਤੋਂ ਇਲਾਵਾ ਫ਼ਰੀਦਕੋਟ ਦੇ ਸਰਕਾਰੀ ਹਸਪਤਾਲ, ਮੈਡੀਕਲ ਕਾਲਜ ਅਤੇ ਯੂਨੀਵਰਸਿਟੀ ਨੂੰ ਪੀਜੀਆਈ ਚੰਡੀਗੜ੍ਹ ਦੇ ਬਰਾਬਰ ਲੈ ਕੇ ਜਾਣ ਦਾ ਅਹਿਦ ਵੀ ਲਿਆ। ਅਨਮੋਲ ਨੇ ਫ਼ਰੀਦਕੋਟ ਸ਼ਹਿਰ ਨੂੰ ਪੰਜਾਬ ਦਾ ਸਭ ਤੋਂ ਸੋਹਣਾ ਸ਼ਹਿਰ ਬਣਾਉਣ ਦਾ ਵਾਅਦਾ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਹੋਰਨਾ ਆਗੂਆਂ ਤੋਂ ਇਲਾਵਾ ਗੀਤਕਾਰ ਅਤੇ ਗਾਇਕ ਰਾਜ ਤਿਵਾੜੀ, ਅਦਾਕਾਰ ਬਲਕਰਨ ਬਰਾੜ , ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੋਸਾ,ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਬਰਾੜ,ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ,ਚੇਅਰਮੈਨ ਸੁਖਵਿੰਦਰ ਸਿੰਘ ਕੌਣੀ,ਚੇਅਰਮੈਨ ਸੁਖਜੀਤ ਸਿੰਘ ਢਿਲਵਾਂ, ਚੇਅਰਮੈਨ ਇੰਦਰਜੀਤ ਸਿੰਘ ਮਾਨ, ਬਲਜੀਤ ਸਿੰਘ ਚਾਨੀ ਮੇਅਰ ਮੋਗਾ, ਡਾਇਰੈਕਟਰ ਚਰਨਜੀਤ ਸਿੰਘ ਧਾਲੀਵਾਲ, ਚੇਅਰਮੈਨ ਦੀਪਕ ਅਰੋੜਾ ਆਦਿ ਲੀਡਰ ਹਾਜ਼ਰ ਸਨ।
Share the post "ਇਨਕਲਾਬ ਜ਼ਿੰਦਾਬਾਦ’ ਦੇ ਨਾਅਰਿਆਂ ਅਤੇ ਵੱਡੇ ਲਾਮ ਲਸ਼ਕਰ ਨਾਲ ਕਰਮਜੀਤ ਅਨਮੋਲ ਵੱਲੋਂ ਨਾਮਜ਼ਦਗੀ ਪੱਤਰ ਦਾਖਲ"