ਵਪਾਰੀਆਂ ਨੇ ਕਿਸਾਨਾਂ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈਕੇ ਕੀਤੇ ਬਜ਼ਾਰ ਬੰਦ
ਕਿਸਾਨਾਂ ਨੇ ਵੀ ਮੁੜ ਪ੍ਰਦਰਸ਼ਨ ਦੀ ਤਿਆਰੀ ਵਿੱਢੀ
ਬਰਨਾਲਾ, 15 ਮਈ: ਬੀਤੇ ਦੋ ਦਿਨ ਪਹਿਲਾਂ ਬਰਨਾਲਾ ਵਿੱਚ ਕਿਸਾਨਾਂ ਵੱਲੋਂ ਇਮੀਗ੍ਰੇਸ਼ਨ ਦਫਤਰ ਤੇ ਬਾਹਰ ਧਰਨਾ ਲਾਇਆ ਗਿਆ ਸੀ। ਕਿਸਾਨਾਂ ਦਾ ਕਹਿਣਾ ਸੀ ਕਿ ਇਮੀਗ੍ਰੇਸ਼ਨ ਵਾਲਿਆਂ ਨੇ ਲੱਖਾਂ ਦੀ ਠੱਗੀ ਮਾਰੀ ਹੈ। ਜਿਸ ਕਰਕੇ ਉਹਨਾਂ ਨੇ ਇਮੀਗ੍ਰੇਸ਼ਨ ਦਫਤਰ ਬਾਹਰ ਧਰਨਾ ਲਾਇਆ ਹੋਇਆ ਹੈ। ਜਦੋਂ ਉੱਥੇ ਮੌਜੂਦ ਵਪਾਰੀਆਂ ਨੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਅਚਾਨਕ ਇਹ ਗੱਲਬਾਤ ਲੜਾਈ ਵਿੱਚ ਬਦਲ ਜਾਂਦੀ ਹੈ ਤੇ ਕਿਸਾਨਾਂ ਵੱਲੋਂ ਵਪਾਰੀਆ ਤੇ ਲਾਠੀਆਂ ਨਾਲ ਹਮਲਾ ਕੀਤਾ ਜਾਂਦਾ ਹੈ। ਵਪਾਰੀਆਂ ਨੇ ਆਪਣੇ ਉਤੇ ਹੋਏ ਲਾਠੀਚਾਰਜ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਸੀ ਤੇ ਹੁਣ ਬਰਨਾਲਾ ਦੇ ਵਪਾਰੀਆਂ ਨੇ ਬਰਨਾਲਾ ਇੱਕ ਦਿਨ ਲਈ ਮੁਕੰਮਲ ਬੰਦ ਦਾ ਐਲਾਨ ਕੀਤਾ ਹੈ। ਬਰਨਾਲਾ ਬੰਦ ਦਾ ਅਸਰ ਇਸ ਕਦਰ ਦੇਖਣ ਨੂੰ ਮਿਲ ਰਿਹਾ ਹੈ ਕਿ ਸਵੇਰ ਤੋਂ ਹੀ ਸਾਰੀਆਂ ਦੁਕਾਨਾਂ ਬੰਦ ਪਈਆਂ ਹਨ। ਬਰਨਾਲਾ ਵਪਾਰ ਮੰਡਲ ਦਾ ਦੋਸ਼ ਹੈ ਕਿ ਕਿਸਾਨਾਂ ਵੱਲੋਂ ਲਗਾਤਾਰ ਗੁੰਡਾਗਰਦੀ ਕੀਤੀ ਜਾ ਰਹੀ ਹੈ ਤੇ ਕਿਸਾਨ ਜਥੇਬੰਦੀਆਂ ਕਾਨੂੰਨ ਹੱਥ ਵਿੱਚ ਲੈ ਕੇ ਧੱਕੇਸ਼ਾਹੀਆਂ ਕਰ ਰਹੀਆਂ ਹਨ।
EX CM ਦੀਆਂ ਵਧੀਆਂ ਮੁਸ਼ਕਲਾਂ, ਚੋਣ ਕਮੀਸ਼ਨ ਸਖ਼ਤ
ਵਪਾਰੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਅੱਖਾਂ ਤੇ ਪੱਟੀ ਬੰਨੀ ਹੋਈ ਹੈ ਕਿਉਂਕਿ ਪੁਲਿਸ ਦੇ ਸਾਹਮਣੇ ਹੀ ਕਿਸਾਨਾਂ ਵੱਲੋਂ ਵਪਾਰੀਆਂ ਤੇ ਲਾਠੀ ਚਾਰਜ ਕੀਤਾ ਜਾ ਰਿਹਾ ਸੀ। ਵਪਾਰੀਆਂ ਦੀ ਮੰਗ ਹੈ ਕਿ ਲਾਠੀ ਚਾਰਜ ਕਰਨ ਵਾਲੇ ਕਿਸਾਨਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਵਪਾਰੀਆਂ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਜੇਕਰ ਉਹਨਾਂ ਨੂੰ ਇਨਸਾਫ ਨਹੀਂ ਦਿੱਤਾ ਗਿਆ ਤਾਂ ਆਲ ਇੰਡੀਆ ਵਪਾਰ ਮੰਡਲ ਹੜਤਾਲ ਤੇ ਜਾਵੇਗਾ। ਉਥੇ ਹੀ ਦੂਜੇ ਪਾਸੇ ਕਿਸਾਨਾਂ ਨੇ ਮੁੜ ਤੋਂ ਧਰਨਾ ਲਗਾਉਣ ਦੀ ਤਿਆਰੀ ਵਿੱਢੀ ਹੋਈ ਹੈ। ਜੇਕਰ ਕਿਸਾਨ ਮੁੜ ਤੋਂ ਧਰਨਾਂ ਲਗਾਉਂਦੇ ਹਨ ਤਾਂ ਇਕ ਵਾਰ ਫਿਰ ਤੋਂ ਕਿਸਾਨਾਂ ਅਤੇ ਵਪਾਰੀਆਂ ਵਿਚਾਲੇ ਮਾਹੋਲ ਤਨਾਅਪੁਰਣ ਹੁੰਦਾ ਹੋਇਆ ਦੇਖਿਆ ਜਾ ਸਕਦਾ ਹੈ। ਵਪਾਰੀਆ ਵੱਲੋਂ ਇੱਕ ਦਿਨ ਦਾ ਕਿੱਤਾ ਗਿਆ ਬੰਦ ਦਾ ਐਲਾਨ ਨਾਲ ਲੋਕਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹੁਣ ਦੇਖਣਾ ਹੋਵੇਗਾ ਕਿ ਵਪਾਰੀਆਂ ਵੱਲੋਂ ਰੱਖੀ ਗਈ ਮੰਗ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ।