Tuesday, April 21, 2026
spot_img
spot_img

ਚਰਨਜੀਤ ਚੰਨੀ ‘ਤੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਪਲਟਵਾਰ, ਕਿਹਾ-ਕਾਂਗਰਸ ਦੇ ਸਮੇਂ ਐਕਸਾਈਜ਼ ਤੋਂ 6000 ਕਰੋੜ ਅਤੇ ਹੁਣ 10000 ਕਰੋੜ ਆਮਦਨ

Date:

spot_img

ਚੰਡੀਗੜ੍ਹ, 15 ਮਈ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੀ ਆਬਕਾਰੀ ਨੀਤੀ ‘ਤੇ ਦਿੱਤੇ ਬਿਆਨ ‘ਤੇ ਆਮ ਆਦਮੀ ਪਾਰਟੀ ਨੇ ਪਲਟਵਾਰ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਪੰਜਾਬ ਵਿੱਚ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ। ‘ਆਪ’ ਸਰਕਾਰ ਦੇ ਸੱਤਾ ‘ਚ ਆਉਣ ਤੋਂ ਬਾਅਦ ਅਸੀਂ ਸ਼ਰਾਬ ਮਾਫ਼ੀਆ ਨੂੰ ਖ਼ਤਮ ਕੀਤਾ ਅਤੇ ਮਾਲੀਆ ਵਧਾਇਆ।ਹਰਪਾਲ ਚੀਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਸਦਕਾ ਪੰਜਾਬ ਸਰਕਾਰ ਦੇ ਮਾਲੀਏ ਵਿੱਚ ਕਈ ਗੁਣਾ ਵਾਧਾ ਹੋਇਆ ਹੈ। ਸ਼ਾਸਨ ਪ੍ਰਣਾਲੀ ਵਿੱਚ ਪਾਰਦਰਸ਼ਤਾ ਆਈ ਹੈ।

ਜੀਤ ਮਹਿੰਦਰ ਸਿੱਧੂ ਦੇ ਹੱਕ ਚ ਖੁਸ਼ਬਾਜ ਜਟਾਣਾ ਨੇ ਤਲਵੰਡੀ ਸਾਬੋ ਹਲਕੇ ਦੇ ਅੰਦਰ ਭਖਾਈ ਚੋਣ ਮੁਹਿੰਮ

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮੇਂ ਐਕਸਾਈਜ਼ ਤੋਂ 6000 ਕਰੋੜ ਰੁਪਏ ਦੀ ਆਮਦਨ ਹੁੰਦੀ ਸੀ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਹ ਵਧ ਕੇ 10000 ਕਰੋੜ ਰੁਪਏ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਤੋਂ ਵਿਰੋਧੀ ਪਾਰਟੀਆਂ ਡਰੀਆਂ ਹੋਈਆਂ ਹਨ ਕਿਉਂਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਨੂੰ ਬਹੁਤ ਪਸੰਦ ਕਰਦੇ ਹਨ। ਚੀਮਾ ਨੇ ਕਿਹਾ ਕਿ ਜਿਹੜੇ ਲੋਕ ਆਪਣੀ ਸਰਕਾਰ ਵੇਲੇ ਮਾਫ਼ੀਆ ਰਾਜ ਚਲਾਉਂਦੇ ਸਨ,ਉਨ੍ਹਾਂ ਲੋਕਾਂ ਨੂੰ ਭ੍ਰਿਸ਼ਟਾਚਾਰ ਦੀ ਗੱਲ ਸ਼ੋਭਾ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਸਾਰਾ ਪੰਜਾਬ ਜਾਣਦਾ ਹੈ ਕਿ ਚਰਨਜੀਤ ਚੰਨੀ ਦੇ ਤਿੰਨ ਮਹੀਨੇ ਲਈ ਪੰਜਾਬ ਦੇ ਮੁੱਖ ਮੰਤਰੀ ਰਹਿੰਦਿਆਂ ਉਨ੍ਹਾਂ ਦੇ ਭਤੀਜੇ ਕੋਲੋਂ ਭ੍ਰਿਸ਼ਟਾਚਾਰ ਦੇ ਕਰੋੜਾਂ ਰੁਪਏ ਬਰਾਮਦ ਹੋਏ ਸੀ।

Share post:

spot_img
spot_img

Popular

More like this
Related

DAV College Bathinda ਵਿਖੇ ਮਹਾਤਮਾ ਹੰਸਰਾਜ ਜੀ ਦੇ ਜਨਮ ਦਿਵਸ ਮੌਕੇ ਹਵਨ ਯੱਗ ਦਾ ਆਯੋਜਨ

Bathinda News:ਮਹਾਤਮਾ ਹੰਸਰਾਜ ਜੀ ਦੇ ਜਨਮ ਦਿਵਸ ਮੌਕੇ ਡੀ.ਏ.ਵੀ...

ਜ਼ਿਲ੍ਹਾ ਭਾਸ਼ਾ ਦਫ਼ਤਰ ਬਠਿੰਡਾ ਵੱਲੋਂ ਕਰਵਾਇਆ ਗਿਆ ਸਮਾਗਮ ‘ਪੁਸਤਕ ਸਿਮਰਦਿਆਂ’

👉ਰੇਖਾ ਭਾਟੀਆ ਦੀ ਪੁਸਤਕ ’ਤੇ ਕਰਵਾਈ ਗਈ ਵਿਦਿਆਰਥੀ-ਅਧਿਆਪਕ ਸਾਂਝੀ...

ਗੋਲੀ ਲੱਗਣ ਕਾਰਨ Punjab Police ਦੇ DSP ਦੀ ਹੋਈ ਮੌ/ਤ

Phagwara News: Punjab Police DSP died in gunshot; ਕਪੂਰਥਲਾ...