WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਅਕਾਲੀ ਦਲ ਨੇ ਰਵੀਕਰਨ ਕਾਹਲੋਂ ਨੂੰ ਪਾਰਟੀ ਵਿੱਚੋਂ ਕੱਢਿਆ

ਚੰਡੀਗੜ੍ਹ, 16 ਮਈ: ਅਕਾਲੀ ਦਲ ਪਾਰਟੀ ਨੇ ਵੱਡਾ ਫੈਸਲਾਂ ਲੈਂਦੇ ਹੋਏ ਡੇਰਾ ਬਾਬਾ ਨਾਨਕ ਹਲਕਾ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਹੈ। ਕਾਹਲੋ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮ ਲੱਗੇ ਸੀ। ਜਿਸ ਕਰਕੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਵਿਚ ਕਦੇ ਵੀ ਅਨੁਸ਼ਾਸਨਹੀਨਤਾ ਬਰਦਾਸ਼ਤ ਨਹੀਂ ਹੋਏਗੀ। ਦੱਸ ਦਈਏ ਕਿ ਰਵੀਕਰਨ ਸਿੰਘ ਕਾਹਲੋ ਪਿਛਲੇ ਕਾਫੀ ਦਿਨਾਂ ਤੋਂ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਵਿੱਚ ਨਰਾਜ਼ ਚੱਲ ਰਹੇ ਸੀ।

ਚਰਨਜੀਤ ਚੰਨੀ ‘ਤੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਪਲਟਵਾਰ, ਕਿਹਾ-ਕਾਂਗਰਸ ਦੇ ਸਮੇਂ ਐਕਸਾਈਜ਼ ਤੋਂ 6000 ਕਰੋੜ ਅਤੇ ਹੁਣ 10000 ਕਰੋੜ ਆਮਦਨ

ਕਾਹਲੋ ਦਾ ਕਹਿਣਾ ਸੀ ਕਿ ਜੋ ਬੰਦਾ ਪਾਰਟੀ ਵਿਚ ਹੈ ਹੀ ਨਹੀਂ ਤਾਂ ਉਸ ਨਾਲ ਪਾਰਟੀ ਦੀਆ ਗਤੀਵਿਧੀਆਂ ਦੀਆਂ ਚਰਚਾ ਕਿਵੇਂ ਹੋ ਸਕਦੀ ਹੈ?ਇਸ ਤੋਂ ਇਲਾਵਾ ਉਨ੍ਹਾਂ ਨੇ ਲੰਗਾਹ ਦਾ ਸਾਥ ਦੇਣ ਵਾਲੇ ਅਕਾਲੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ। ਦੱਸਣਯੋਗ ਹੈ ਕਿ ਕਾਹਲੋ ਨੇ 2022 ਵਿਧਾਨ ਸਭਾ ਚੋਣਾ ਵਿਚ ਸੁਖਜਿੰਦਰ ਰੰਧਾਵਾ ਦੇ ਖਿਲਾਫ ਚੋਣ ਲੜੀ ਸੀ। ਰਾਵੀਕਰਣ ਸਿੰਘ ਕਾਹਲੋ ਸਾਬਕਾ ਮੰਤਰੀ ਅਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋ ਦੇ ਬੇਟੇ ਹਨ। ਨਿਰਮਲ ਸਿੰਘ ਕਾਹਲੋ ਅਕਾਲੀ ਦਲ ਦੇ ਵੱਡੇ ਲੀਡਰ ਸਨ।

Related posts

ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼

punjabusernewssite

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਰਗਾਂ ਦੇ ਕਾਰਜ਼ਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

punjabusernewssite

ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ

punjabusernewssite