ਪ੍ਰਧਾਨ ਮੰਤਰੀ ‘ਤੇ ਅਣਪਛਾਤੇ ਵਿਅਕਤੀ ਨੇ ਚਲਾਈਆਂ ਗੋ+ਲੀਆਂ

Date:

spot_img

ਵਿਦੇਸ਼, 16 ਮਈ: ਸਲੋਵਾਕੀਆ ਦੇ ਲੋਕਪ੍ਰਿਅ ਪ੍ਰਧਾਨ ਮੰਤਰੀ ਰਾਬਰਟ ਫਿਕੋ ਤੇ ਅਣਪਛਾਤੇ ਵਿਅਕਤੀ ਵੱਲੋਂ ਗੋਲੀ ਨਾਲ ਹਮਲਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਰਾਬਰਟ ਫਿਕੋ ਹੈਂਡਲੋਵਾ ਸ਼ਹਿਰ ਵਿੱਚ ਹਾਊਸ ਆਫ ਕਲਚਰ ਦੇ ਬਾਹਰ ਮੰਤਰੀ ਨਾਲ ਮੀਟਿੰਗ ਕਰ ਰਹੇ ਸਨ। ਅਚਾਨਕ ਭੀੜ ਵਿਚੋ ਇਕ ਸਮਰਥਕ ਨੇ ਪ੍ਰਧਾਨ ਮੰਤਰੀ ਫਿਕੋ ਤੇ ਗੋਲੀਆਂ ਚਲਾਉਣੀਆ ਸ਼ੁਰੂ ਕਰ ਦਿੱਤੀਆ। ਇਸ ਗੋਲੀਬਾਰੀ ਵਿਚ ਪ੍ਰਧਾਨ ਮੰਤਰੀ ਦੇ ਪੇਟ ਵਿਚ ਗੋਲੀ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ।

ਪੁਲਿਸ ਨੇ ਮੌਕੇ ਤੇ ਹੀ ਕਥਿਤ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ ਤੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਵੀ ਕਰ ਦਿੱਤਾ ਗਿਆ ਹੈ। ਖ਼ਬਰਾਂ ਮੁਤਾਬਕ ਪ੍ਰਧਾਨ ਮੰਤਰੀ ਰਾਬਰਟ ਫਿਕੋ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ, ਜਿਥੇ ਇਸ ਵੇਲੇ ਉਨ੍ਹਾਂ ਦੀ ਹਾਲਾਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਸੰਸਦ ਦੇ ਡਿਪਟੀ ਸਪੀਕਰ ਲੁਬੋਸ ਬਲਾਹਾ ਨੇ ਸੰਸਦ ਦੇ ਸੈਸ਼ਨ ਦੌਰਾਨ ਘਟਨਾ ਦੀ ਪੁਸ਼ਟੀ ਕੀਤੀ ਅਤੇ ਅਗਲੇ ਨੋਟਿਸ ਤੱਕ ਇਸ ਨੂੰ ਮੁਲਤਵੀ ਕਰ ਦਿੱਤਾ। ਸਲੋਵਾਕੀਆ ਦੇ ਸਿਆਸੀ ਲੀਡਰਾਂ ਨੇ ਇਸ ਘਟਨਾਂ ਦੀ ਸਮੂਚੇ ਤੌਰ ਤੇ ਨਿੰਦਾ ਕੀਤੀ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

PAU ਵਿਦਿਆਰਥੀਆਂ ਦਾ ਰਸਾਲਾ ‘ਪਰਵਾਜ਼’ ਲੋਕ ਅਰਪਿਤ ਹੋਇਆ

Ludhiana News: PAU (ਪੰਜਾਬੀ ਖੇਤੀਬਾੜੀ ਯੂਨੀਵਰਸਿਟੀ) ਦੇ ਡਾਇਰੈਕਟੋਰੇਟ ਵਿਦਿਆਰਥੀ...