Thursday, April 23, 2026
spot_img
spot_img

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

Date:

spot_img
ਚੰਡੀਗੜ੍ਹ, 16 ਮਈ: ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ੁੱਕਰਵਾਰ (17 ਮਈ) ਨੂੰ ਸਵੇਰੇ 11:00 ਤੋਂ 11:30 ਵਜੇ ਤੱਕ  ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਦੂਜਾ ਫੇਸਬੁੱਕ ਲਾਈਵ ਸੈਸ਼ਨ ਕੀਤਾ ਜਾਵੇਗਾ, ਜਿਸ ਦੌਰਾਨ ਉਹ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਵੋਟਰਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਵੋਟਰਾਂ ਦਰਮਿਆਨ ਜਾਗਰੂਕਤਾ ਫੈਲਾਉਣਾ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ “ਇਸ ਵਾਰ 70 ਪਾਰ” ਦੇ ਟੀਚੇ ਦੀ ਪ੍ਰਾਪਤੀ ਅਤੇ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਵੱਲੋਂ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਇਹ ਸੈਸ਼ਨ ਉਸੇ ਦਾ  ਹੀ ਹਿੱਸਾ ਹੈ।
ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਉਹ ਅਧਿਕਾਰਤ ਫੇਸਬੁੱਕ ਪੇਜ @TheCeoPunjab ‘ਤੇ ਲਾਈਵ ਹੋ ਕੇ ਚੋਣ ਪ੍ਰਕਿਰਿਆ ਨਾਲ ਸਬੰਧਤ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਲਾਈਵ ਸੈਸ਼ਨ ਦੌਰਾਨ ਕੋਈ ਵੀ ਵਿਅਕਤੀ ਸਵਾਲ ਪੁੱਛ ਸਕਦਾ ਹੈ ਅਤੇ ਪੋਸਟ ‘ਤੇ ਕੁਮੈਂਟ ਕਰਕੇ ਆਪਣਾ ਫੀਡਬੈਕ ਅਤੇ ਸੁਝਾਅ ਵੀ ਦੇ ਸਕਦਾ ਹੈ। ਸਿਬਿਨ ਸੀ ਨੇ ਕਿਹਾ ਕਿ ਉਹ ਪਿਛਲੇ ਸੈਸ਼ਨ ਦੀ ਤਰ੍ਹਾਂ ਇਸ ਵਾਰ ਵੀ ਵੋਟਰਾਂ ਦੇ ਸਵਾਲਾਂ ਦਾ ਮੌਕੇ ‘ਤੇ ਹੀ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਆਪਣੇ ਸਵਾਲ ਜਾਂ ਸੁਝਾਅ 17 ਮਈ (ਸਵੇਰੇ 11 ਵਜੇ) ਤੋਂ ਪਹਿਲਾਂ ਸੀ.ਈ.ਓ. ਪੰਜਾਬ  ਦੇ ਫੇਸਬੁੱਕ, ਇੰਸਟਾਗ੍ਰਾਮ ਜਾਂ ਐਕਸ ਹੈਂਡਲਾਂ ਜ਼ਰੀਏ ਵੀ ਭੇਜੇ ਜਾ ਸਕਦੇ ਹਨ।

Share post:

spot_img
spot_img

Popular

More like this
Related

ਨਾਈਟ ਡੋਮੀਨੇਸ਼ਨ ਮੁਹਿੰਮ ਹੇਠ Sri Muktsar Sahib Police ਵੱਲੋਂ ਲੋਕਾਂ ਦੀ ਸੁਰੱਖਿਆ ਲਈ ਰਾਤ ਸਮੇ ਸਪੈਸ਼ਲ ਚੈਕਿੰਗ

👉ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਰੇਲਵੇ...

MP Amritpal Singh Khalsa ਦੀ NSA ਹੋਈ ਖ਼ਤਮ; Punjab Police ਨੂੰ ਮਿਲਿਆ ਰਿਮਾਂਡ

Amritsar News: mp amritpal singh khalsa; ਖਡੂਰ ਸਾਹਿਬ ਹਲਕੇ...