ਅਰਵਿੰਦ ਕੇਜਰੀਵਾਲ ਨੇ ਕਿਹਾ- ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ
ਅੰਮ੍ਰਿਤਸਰ, 16 ਮਈ: ਲੰਮੇ ਸਮੇਂ ਬਾਅਦ ਪੰਜਾਬ ਦੇ ਵਿਚ ਪੁੱਜੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸੇ ਤਰ੍ਹਾਂ ਉਹ ਸ਼੍ਰੀ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਿਆ ਅਤੇ ਮਾਤਾ ਦਾ ਆਸ਼ੀਰਵਾਦ ਲਿਆ।
ਮਨਪ੍ਰੀਤ ਬਾਦਲ ਸਪਸ਼ਟ ਕਰੇ ਕਿ ਉਹ ਭਾਜਪਾ ਦੇ ਵਿੱਚ ਜਾਂ ਅਕਾਲੀ ਦਲ ਦੇ ਨਾਲ: ਜੀਤ ਮਹਿੰਦਰ ਸਿੱਧੂ
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਪੰਜਾਬ ਦੀ ਸ਼ਾਂਤੀ ਅਤੇ ਭਲਾਈ ਲਈ ਅਰਦਾਸ ਕਰਨ ਆਏ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਰੋੜਾਂ ਸੰਗਤਾਂ ਦੀ ਸ਼ਰਧਾ ਦਾ ਕੇਂਦਰ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਪਹਿਲੀ ਵਾਰ ਪੰਜਾਬ ਪੁੱਜੇ ਹਨ ਤੇ ਉਨ੍ਹਾਂ ਅੰਮ੍ਰਿਤਸਰ ਵਿੱਚ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿਚ ਭਗਵੰਤ ਮਾਨ ਨਾਲ ਰੋਡ ਸ਼ੋਅ ਵੀ ਕੀਤਾ।





