Punjabi Khabarsaar
ਅਮ੍ਰਿਤਸਰ

ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ, 17 ਮਈ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਦੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਅਰਵਿੰਦ ਕੇਜਰੀਵਾਲ ਜਿਨ੍ਹਾਂ ਨੂੰ ਆਪਣੀਆਂ ਹੋਰ ਚੋਣ ਪ੍ਰਚਾਰ ਪ੍ਰਤੀਬੱਧਤਾਵਾਂ ਕਾਰਨ ਆਪਣਾ ਪੰਜਾਬ ਦਾ ਦੌਰਾ ਛੋਟਾ ਕਰਨਾ ਪਿਆ, ਨੇ ਸਮਾਂ ਕੱਢ ਕੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਅਰਦਾਸ ਕੀਤੀ।

ਕਿਸਾਨਾਂ ਦਾ ਭਾਜਪਾ ਸਰਕਾਰ ਤੇ ਪਲਟਵਾਰ, ਹੰਸ ਰਾਜ ਹੰਸ ਨੂੰ ਲੈ ਕੇ ਕੱਸਿਆ ਤੰਜ

ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਅੰਮ੍ਰਿਤਸਰ ਤੋਂ ਲੋਕ-ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ। ਬੀਤੇ ਕੱਲ੍ਹ ‘ਆਪ’ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ ਸੀ, ਜਿੱਥੇ ਉਨ੍ਹਾਂ ਪ੍ਰਮਾਤਮਾ ਅੱਗੇ ਪੰਜਾਬ ਦੀ ਸ਼ਾਂਤੀ ਅਤੇ ਸਾਡੇ ਦੇਸ਼ ਨੂੰ ਮੁੜ ਸਹੀ ਰਸਤੇ ‘ਤੇ ਲਿਆਉਣ ਦੀ ਅਰਦਾਸ ਕੀਤੀ। ਉਨ੍ਹਾਂ ਨਾਲ ਵੱਡੀ ਗਿਣਤੀ ‘ਚ ‘ਆਪ’ ਸਮਰਥਕ ਵੀ ਮੌਜੂਦ ਸਨ।

Related posts

ਜਗਦੀਪ ਸਿੰਘ ਨਕਈ ਦੀ ਪ੍ਰੇਰਨਾ ਹੇਠ ਸਾਬਕਾ ਵਿਧਾਇਕ ਡਾ ਵੇਰਕਾ ਅਤੇ ਕੈਰੋ ਦੇ ਸਲਾਹਕਾਰ ਰਹੇ ਬਲੇਅਰ ਭਾਜਪਾ ਵਿੱਚ ਸ਼ਾਮਿਲ

punjabusernewssite

ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਪੁੱਤਰ ਦੁਕਾਨਦਾਰ ਡਰਾ ਕੇ ਪੈਸੇ ਲੈਣ ਦੇ ਦੋਸ਼ਾਂ ਹੇਠ ਗ੍ਰਿਫਤਾਰ

punjabusernewssite

ਸਿੱਖ ਇਕ ਵੱਖਰੀ ਤੇ ਨਿਰਾਲੀ ਕੌਮ, ਇਸ ਦੀ ਪਛਾਣ ਤੇ ਸੱਭਿਆਚਾਰ ਬਿਲਕੁਲ ਮੌਲਕ- ਐਡਵੋਕੇਟ ਧਾਮੀ

punjabusernewssite