Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲੈ ਕੇ ਸਫ਼ਰ ਕਰਨ ਵਾਲੇ ਪੜ੍ਹ ਲਵੋ ਇਹ ਨਿਊਜ਼

3 Views
ਦੂਜੇ ਫੇਸਬੁੱਕ ਲਾਈਵ ਦੌਰਾਨ ਸਵਾਲਾਂ ਦਾ ਜਵਾਬ ਦੇਣ ਦੇ ਨਾਲ-ਨਾਲ ਲੋਕਾਂ ਤੋਂ ਮੰਗੇ ਸੁਝਾਅ ਅਤੇ ਫੀਡੈਕ
ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ 
ਕਿਸੇ ਵੀ ਚੋਣ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਐਨ.ਜੀ.ਐਸ. ਪੋਰਟਲ ਦੀ ਕੀਤੀ ਜਾਵੇ ਵਰਤੋਂ: ਸਿਬਿਨ ਸੀ
ਪੰਜਾਬ ਵਿੱਚ 1 ਜੂਨ ਨੂੰ 5.38 ਲੱਖ ਨਵੇਂ ਵੋਟਰਾਂ ਸਮੇਤ 2.14 ਕਰੋੜ ਰਜਿਸਟਰਡ ਵੋਟਰ ਪਾਉਣਗੇ ਆਪਣੀ ਵੋਟ
ਚੰਡੀਗੜ੍ਹ, 17 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਸਲਾਹ ਦਿੱਤੀ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ਵਿੱਚ ਆਪਣੇ ਕੋਲ ਰਸੀਦ ਬੁੱਕ ਜਾਂ ਕੋਈ ਢੁਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ। ਸੈਸ਼ਨ ਦੌਰਾਨ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਪੀ.ਐਸ.) ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾ ਸਕਣ।
ਪੋਲਿੰਗ ਬੂਥਾਂ ‘ਤੇ ਮੋਬਾਈਲ ਲੈ ਕੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਅੰਦਰ ਮੋਬਾਈਲ ਫ਼ੋਨ ਜਾਂ ਅਜਿਹੇ ਹੋਰ ਕਿਸੇ ਵੀ ਤਰ੍ਹਾਂ ਦੇ ਉਪਕਰਨ ਨੂੰ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੈ।  ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਆਦਰਸ਼ ਚੋਣ ਜ਼ਬਤਾ ਲਾਗੂ ਹੋਣ ਤੱਕ ਫਲੈਕਸ ਬੋਰਡ ਅਤੇ ਹੋਰਡਿੰਗ, ਜ਼ਿਲ੍ਹਾ ਚੋਣ ਅਧਿਕਾਰੀਆਂ ਜਾਂ ਦਫ਼ਤਰ ਮੁੱਖ ਚੋਣ ਅਫ਼ਸਰ ਦੀ ਮਨਜ਼ੂਰੀ ਤੋਂ ਬਾਅਦ ਸਿਰਫ਼ ਨਿਰਧਾਰਤ ਸਥਾਨਾਂ ‘ਤੇ ਹੀ ਲਗਾਏ ਜਾ ਸਕਦੇ ਹਨ । ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਧਰਮ ਦੇ ਨਾਮ ‘ਤੇ ਵੋਟਾਂ ਨਹੀਂ ਮੰਗ ਸਕਦਾ ਕਿਉਂਕਿ ਇਹ ਆਦਰਸ਼ ਚੋਣ ਜ਼ਾਬਦੇ ਦੀ ਉਲੰਘਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀ-ਵਿਜੀਲ ਐਪ ਰਾਹੀਂ ਅਜਿਹੀਆਂ ਉਲੰਘਣਾਵਾਂ ਬਾਰੇ ਤੁਰੰਤ ਰਿਪੋਰਟ ਕਰਨ ਅਤੇ ਭਰੋਸਾ ਦਿਵਾਇਆ ਕਿ ਸਬੰਧਤ ਦਫਤਰ ਵੱਲੋਂ 100 ਮਿੰਟਾਂ ਦੇ ਅੰਦਰ-ਅੰਦਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੌਰਾਨ ਇੱਕ ਯੂਜ਼ਰ ਵੱਲੋਂ ਮਹਿਲਾ ਸਟਾਫ ਦੀ ਘਰ ਦੇ ਨੇੜੇ ਤਾਇਨਾਤੀ ਲਈ ਮੁੱਖ ਚੋਣ ਅਧਿਕਾਰੀ ਦਾ ਧੰਨਵਾਦ ਵੀ ਕੀਤਾ ਗਿਆ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਾਰ ਮਹਿਲਾ ਸਟਾਫ਼ ਦੀ ਤਾਇਨਾਤੀ ਉਨ੍ਹਾਂ ਦੇ ਘਰ ਦੇ ਨੇੜੇ ਸਥਿਤ ਪੋਲਿੰਗ ਬੂਥਾਂ ‘ਤੇ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।
ਸਰਕਾਰੀ ਕਰਮਚਾਰੀਆਂ ਵੱਲੋਂ ਕਿਸੇ ਰਾਜਨੀਤਿਕ ਪਾਰਟੀ ਜਾਂ ਆਗੂ ਲਈ ਪ੍ਰਚਾਰ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੋਈ ਵੀ ਸਰਕਾਰੀ ਕਰਮਚਾਰੀ ਰਾਜਨੀਤਿਕ ਪਾਰਟੀਆਂ ਲਈ ਪ੍ਰਚਾਰ ਨਹੀਂ ਕਰ ਸਕਦਾ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ ‘ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਕੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਸਿਬਿਨ ਸੀ ਨੇ ਕਿਹਾ ਕਿ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਵੋਟਰ ਗਰਮੀ ਕਰਕੇ ਆਪਣੀ ਵੋਟ ਦੇ ਅਧਿਕਾਰੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਪੋਲਿੰਗ ਸਟੇਸ਼ਨਾਂ ‘ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ ਅਤੇ ਸ਼ੈੱਡਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2.14 ਕਰੋੜ ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ 1.89 ਲੱਖ ਵੋਟਰ, 1,614 ਪ੍ਰਵਾਸੀ ਭਾਰਤੀ, 1.58 ਲੱਖ ਦਿਵਿਆਂਗ ਵੋਟਰ ਅਤੇ 5.38 ਲੱਖ ਨਵੇਂ ਵੋਟਰ ਹਨ, ਜੋ 1 ਜੂਨ ਨੂੰ ਸੂਬੇ ਭਰ ਦੇ 24,451 ਪੋਲਿੰਗ ਸਟੇਸ਼ਨਾਂ ‘ਤੇ ਆਪਣੀ ਵੋਟ ਪਾਉਣਗੇ।

Related posts

ਬਜਟ ਕਿਸਾਨਾਂ, ਗਰੀਬਾਂ ਤੇ ਨੌਜਵਾਨਾਂ ਲਈ ਨਿਰਾਸ਼ਾਜਨਕ: ਸੁਖਬੀਰ ਸਿੰਘ ਬਾਦਲ

punjabusernewssite

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਅੰਦੋਲਨ ’ਚ ਭਾਗ ਲੈਣ ਲਈ ਕਿਸਾਨਾਂ ਨਾਲ ਵਿਤਕਰਾ ਕਰਨ ’ਤੇ ਸੂਬਾ ਤੇ ਕੇਂਦਰ ਸਰਕਾਰ ਖਿਲਾਫ ਸੂਬੇ ਭਰ ਵਿਚ ਵਿਸ਼ਾਲ ਧਰਨੇ

punjabusernewssite

CJI ਨੇ ਚੰਡੀਗੜ੍ਹ ਮੇਅਰ ਚੋਣਾਂ ਦੌਰਾਨ ਰਿਟਰਨਿੰਗ ਅਫ਼ਸਰ ਵਲੋਂ ਕੀਤੀ ਗਈ ਮਤ-ਪੱਤਰਾਂ ਨਾਲ ਛੇੜਛਾੜ ਨੂੰ ਲੈ ਕੇ ਕੀਤੀ ਝਾੜ-ਝੰਭ

punjabusernewssite