ਚੰਡੀਗੜ੍ਹ, 18 ਮਈ: ‘ਵਾਰਿਸ ਪੰਜਾਬ ਦੇ ਜੱਥੇਬੰਦੀ’ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਐਤਕੀ ਖੰਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣਾਂ ਲੜ ਰਹੇ ਹਨ। ਕੁਝ ਦਿਨ ਪਹਿਲਾਂ ਉਹਨਾਂ ਵੱਲੋਂ ਨਾਮਜ਼ਾਦਗੀ ਪੱਤਰ ਦਾਖਲ ਕੀਤਾ ਗਿਆ ਸੀ ਤੇ ਚੋਣ ਕਮਿਸ਼ਨ ਵੱਲੋਂ ਉਹ ਨਾਮਜ਼ਾਦਗੀ ਪੱਤਰ ਨੂੰ ਕਬੂਲ ਕਰ ਲਿਆ ਗਿਆ ਸੀ। ਦੱਸ ਦਈਏ ਕਿ ਹੁਣ ਚੋਣ ਕਮਿਸ਼ਨ ਨੇ ਭਾਈ ਅੰਮ੍ਰਿਤਪਾਲ ਸਿੰਘ ਦਾ ਚੋਣ ਨਿਸ਼ਾਨ ਐਲਾਨ ਦਿੱਤਾ ਹੈ। ਚੋਣ ਕਮਿਸ਼ਨ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਮਾਈਕ ਦਾ ਚੋਣ ਨਿਸ਼ਾਨ ਦਿੱਤਾ ਹੈ।
ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, ਅੱਠ ਜਿੰਦਾ ਸੜੇ, ਕਈਆਂ ਦੀ ਹਾਲਤ ਗੰਭੀਰ
ਫੇਸਬੁਕ ਉੱਤੇ ਵਾਰਿਸ ਪੰਜਾਬ ਦੇ ਜਥੇਬੰਦੀ ਅੰਮ੍ਰਿਤਪਾਲ ਸਿੰਘ ਨਾਮ ਦੇ ਇੱਕ ਪੇਜ ਹੈ ਜਿਸ ਤੇ ਇਹ ਪੋਸਟਰ ਪਾ ਕੇ ਜਾਣਕਾਰੀ ਦਿੱਤੀ ਗਈ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦਾ ਚੋਣ ਨਿਸ਼ਾਨ ਮਾਈਕ ਹੋਵੇਗਾ ਤੇ ਅੱਗੇ ਲਿਖਿਆ ਹੈ ਕਿ ਲੋਕ ਸਭਾ ਹਲਕਾ ਖੰਡੂਰ ਸਾਹਿਬ ਤੋਂ ਪੰਥ ਦੇ ਆਜ਼ਾਦ ਉਮੀਦਵਾਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਇਸ ਮਾਈਕ ਚੋਂ ਨਿਕਲੀ ਆਵਾਜ਼ ਪੰਥ ਪੰਜਾਬ ਦੀ ਆਵਾਜ਼ ਬਣ ਕੇ ਅਸਮਾਨਾਂ ਤੇ ਗੂੰਜੇਗੀ। ਇਹ ਮਾਈਕ ਹਰ ਮਜ਼ਲੂਮ ਤੇ ਨਿਮਾਨੇ ਦੀ ਆਵਾਜ਼ ਬਣੇਗਾ। ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਆਸਾਮ ਦੀ ਡਿਬਰੂਗੜ ਜੇਲ ਵਿੱਚ ਬੰਦ ਹਨ।