12 Views
ਪਟਿਆਲਾ, 18 ਮਈ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਬੀਅਤ ਕਾਫੀ ਨਾਸਾਜ ਚੱਲ ਰਹੀ ਹੈ। ਉਹ ਇਸ ਸਮੇਂ ਦਿੱਲੀ ਦੇ ਹਸਪਤਾਲ ਵਿੱਚ ਭਰਤੀ ਹਨ। ਇਸ ਖਬਰ ਦੀ ਜਾਣਕਾਰੀ ਉਹਨਾਂ ਦੀ ਪਤਨੀ ਅਤੇ ਪਟਿਆਲਾ ਤੋਂ ਭਾਜਪਾ ਦੀ ਲੋਕ ਸਭਾ ਉਮੀਦਵਾਰ ਪਰਨੀਤ ਕੌਰ ਵੱਲੋਂ ਸਾਂਝੀ ਕੀਤੀ ਗਈ ਹੈ।
ਭਾਈ ਅੰਮ੍ਰਿਤਪਾਲ ਸਿੰਘ ਨੂੰ ਚੋਣ ਕਮੀਸ਼ਨ ਨੇ ਜਾਰੀ ਕੀਤਾ ਚੋਣ ਨਿਸ਼ਾਨ
ਪਰਨੀਤ ਕੌਰ ਦਾ ਕਹਿਣਾ ਹੈ ਕਿ ਇਹ ਪਹਿਲੀ ਵਾਰ ਹੈ ਕਿ ਉਹਨਾਂ ਨੂੰ ਚੋਣਾਂ ਵਿੱਚ ਆਪਣੇ ਪਰਿਵਾਰ ਦੀ ਕਮੀ ਖਲ ਰਹੀ ਹੈ। ਉਹਨਾਂ ਦੇ ਪਰਿਵਾਰ ਨਾਲ ਪਿਛਲੇ ਕਈ ਦਿਨਾਂ ਤੋਂ ਹਾਦਸੇ ਹੋ ਚੁੱਕੇ ਹਨ। ਇਸ ਸਮੇਂ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੇ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਹਨ ਤੇ ਉਹਨਾਂ ਨਾਲ ਉਹਨਾਂ ਦਾ ਬੇਟਾ ਰਣਇੰਦਰ ਵੀ ਨਾਲ ਮੌਜੂਦ ਹੈ।