ਬਠਿੰਡਾ, 18 ਮਈ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਭਲਕੇ ਐਤਵਾਰ ਨੂੰ ਸਵੇਰੇ 11 ਵਜੇ ਟੀਚਰਜ਼ ਹੋਮ ਬਠਿੰਡਾ ਵਿਖੇ ਹੋ ਰਹੀ ਹੈ । ਜਿਸ ਦੌਰਾਨ ਜਥੇਬੰਦੀ ਦੀਆਂ ਸੂਬਾਈ ਆਗੂ , ਜ਼ਿਲਾ ਪ੍ਰਧਾਨ , ਬਲਾਕ ਪ੍ਰਧਾਨ ਅਤੇ ਸੀਨੀਅਰ ਆਗੂ ਹਿੱਸਾ ਲੈਣਗੀਆਂ। ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਤੇ ਉਹਨਾਂ ਦੀ ਕੋਈ ਮੰਗ ਮੰਨੀ ਨਹੀਂ ਰਹੀ।ਉਹਨਾਂ ਕਿਹਾ ਕਿ ਸਮਾਜ ਭਲਾਈ ਬੋਰਡ ਅਧੀਨ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇਂ 8 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ।
Big News: CM ਕੇਜਰੀਵਾਲ ਦਾ PA ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਛੁੱਟੀਆਂ ਬੰਦ ਕਰ ਦਿੱਤੀਆਂ ਗਈਆਂ ਹਨ। ਪਿਛਲੇਂ ਲੰਮੇ ਸਮੇਂ ਤੋਂ ਆਂਗਣਵਾੜੀ ਸੈਂਟਰਾਂ ਦੇ ਕਿਰਾਏ ਨਹੀਂ ਦਿੱਤੇ ਜਾ ਰਹੇ । ਆਂਗਣਵਾੜੀ ਸੈਂਟਰਾਂ ਵਿੱਚ ਲਾਭਪਾਤਰੀਆਂ ਲਈ ਘਟੀਆ ਕੁਆਲਿਟੀ ਦਾ ਰਾਸ਼ਨ ਭੇਜਿਆ ਜਾ ਰਿਹਾ । ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਨਹੀਂ ਦਿੱਤਾ ਜਾ ਰਿਹਾ । ਆਂਗਣਵਾੜੀ ਸੈਂਟਰਾਂ ਦੇ ਬੱਚੇ ਵਾਪਸ ਨਹੀਂ ਕੀਤੇ ਜਾ ਰਹੇ । ਇਹਨਾਂ ਤੋਂ ਇਲਾਵਾ ਹੋਰ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਇਹ ਮੀਟਿੰਗ ਕੀਤੀ ਜਾ ਰਹੀ ਹੈ । ਜਿਸ ਦੌਰਾਨ ਜਥੇਬੰਦੀ ਵੱਲੋਂ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ ।
Share the post "ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਭਲਕੇ ਬਠਿੰਡਾ ’ਚ: ਹਰਗੋਬਿੰਦ ਕੌਰ"