WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਲੁਧਿਆਣਾ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ ’ਡਰਾਈਵ ਇਟ’ ਵਿਜ਼ਨ ਡਾਕੂਮੈਂਟ ਪੇਸ਼ ਕੀਤਾ

ਲੁਧਿਆਣਾ, 18 ਮਈ: ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਨੂੰ ਇੱਕ ਨਮੂਨੇ ਦੇ ਸ਼ਹਿਰ ਵਿੱਚ ਤਬਦੀਲ ਕਰਨ ਦੇ ਉਦੇਸ਼ ਨਾਲ ਆਪਣਾ ਵਿਆਪਕ ਵਿਜ਼ਨ ਡਾਕੂਮੈਂਟ ‘ਡਰਾਈਵ ਇਟ’ ਅੱਜ ਪੇਸ਼ ਕੀਤਾ। ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਜਨਰਲ ਸਕੱਤਰ ਇੰਚਾਰਜ ਕੈਪਟਨ ਸੰਦੀਪ ਸੰਧੂ, ਸਾਬਕਾ ਵਿਧਾਇਕ ਰਾਕੇਸ਼ ਪਾਂਡੇ, ਸਾਬਕਾ ਵਿਧਾਇਕ ਸੁਰਿੰਦਰ ਕੁਮਾਰ ਡਾਵਰ, ਸਾਬਕਾ ਵਿਧਾਇਕ ਤੇ ਜ਼ਿਲ੍ਹਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਸੰਜੇ ਤਲਵਾੜ, ਸਾਬਕਾ ਵਿਧਾਇਕ ਜੱਸੀ ਖੰਗੂੜਾ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ, ਦਿਹਾਤੀ ਕਾਂਗਰਸ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਆਦਿ ਦੀ ਹਾਜ਼ਰੀ ਵਿਚ ਆਪਣੀਆਂ ਪਿਛਲੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਵੜਿੰਗ ਨੇ ਕਿਹਾ, “ਮੈਂ ਗਿੱਦੜਬਾਹਾ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਵਜੋਂ ਸੇਵਾ ਕੀਤੀ ਹੈ ਅਤੇ ਮੈਂ ਆਪਣੀ ਸਫਲਤਾ ਦਾ ਸਿਹਰਾ ਲੋਕਾਂ ਦੀ ਭਲਾਈ ਲਈ ਆਪਣੇ ਸਮਰਪਣ ਨੂੰ ਦਿੰਦਾ ਹਾਂ।

ਬਠਿੰਡਾ ’ਚ 1327 ਵੋਟਰ ਪੋਸਟਲ ਬੈਲਟ ਰਾਹੀਂ ਆਪਣੇ ਘਰਾਂ ਤੋਂ ਪਾਉਣਗੇ ਵੋਟ

ਮੈਨੂੰ ਮਾਣ ਹੈ ਕਿ ਮੈਂ ਆਪਣੇ ਹਲਕੇ ਵਿੱਚ ਇੱਕ ਡਿਗਰੀ ਕਾਲਜ ਅਤੇ 100 ਬਿਸਤਰਿਆਂ ਵਾਲਾ ਹਸਪਤਾਲ ਸਥਾਪਿਤ ਕੀਤਾ ਹੈ, ਜਿਸਨੂੰ ਕਾਇਆਕਲਪ ਸਕੀਮ ਤਹਿਤ ਪੰਜਾਬ ਵਿੱਚ ਸਭ ਤੋਂ ਵਧੀਆ ਸਬ ਡਿਵੀਜ਼ਨਲ ਹਸਪਤਾਲ ਵਜੋਂ ਮਾਨਤਾ ਮਿਲੀ ਹੈ। ਟਰਾਂਸਪੋਰਟ ਮੰਤਰੀ ਹੋਣ ਦੇ ਨਾਤੇ, ਮੈਂ ਸਾਲਾਨਾ ਵਿਕਾਸ ਦੇ ਨਾਲ ਪਹਿਲੇ ਸਾਲ ਵਿੱਚ 1.5 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ। ਮੈਂ ਬੱਸ ਮਾਫੀਆ ਨਾਲ ਵੀ ਨਜਿੱਠਿਆ ਅਤੇ ਗੈਰ-ਕਾਨੂੰਨੀ ਤੌਰ ’ਤੇ ਲਈਆਂ ਗਈਆਂ ਐਕਸਟੈਂਸ਼ਨਾਂ ਨੂੰ ਰੱਦ ਕੀਤਾ। ਵੜਿੰਗ ਨੇ ਵਿਜ਼ਨ ਦਸਤਾਵੇਜ਼ ਵਿੱਚ ਕਈ ਪ੍ਰਮੁੱਖ ਪਹਿਲਕਦਮੀਆਂ ਪੇਸ਼ ਕੀਤੀਆਂ ਗਈਆਂ ਹਨ। ਇਸ ਅਨੁਸਾਰ ਉਹ ਕਾਂਗਰਸ ਸਰਕਾਰ ਵੱਲੋਂ ਮਨਜ਼ੂਰ ਕੀਤੇ 650 ਕਰੋੜ ਰੁਪਏ ਦੇ ਪ੍ਰਾਜੈਕਟ ਤਹਿਤ ਬੁੱਢਾ ਦਰਿਆ ਨੂੰ ਤੇਜ਼ੀ ਨਾਲ ਸੁਰਜੀਤ ਕਰਨਗੇ, ਤਾਂ ਜੋ ਇਸ ਦੀ ਪੁਰਾਣੀ ਸ਼ਾਨ ਨੂੰ ਬਹਾਲ ਕੀਤਾ ਜਾ ਸਕੇ। ਉਨ੍ਹਾਂ ਦਾ ਉਦੇਸ਼ ਸ਼ਹਿਰ ਨੂੰ ਭਾਰਤ ਦੇ ਮਾਨਚੈਸਟਰ ਦੀ ਸ਼ਾਨ ਨੂੰ ਬਹਾਲ ਕਰਨਾ ਹੈ।

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੀਤਾਂ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਦੌਰਾ

ਲੁਧਿਆਣਾ ਦੇ ਟਿਕਾਊ ਅਤੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਉਪਾਅ ਸੁਝਾਉਣ ਲਈ ਇੱਕ ਖੋਜ ਫੰਡ ਬਣਾਇਆ ਜਾਵੇਗਾ, ਜਿਸ ਵਿੱਚ ਹਵਾ ਅਤੇ ਪਾਣੀ ਦੀ ਗੁਣਵੱਤਾ, ਟਰੈਫਿਕ ਪ੍ਰਬੰਧਨ, ਫਿਰਨੀ ਦੇ ਨਾਲ ਲੱਗਦੇ ਪਿੰਡਾਂ ਦੇ ਯੋਜਨਾਬੱਧ ਵਿਕਾਸ ਅਤੇ ਲੁਧਿਆਣਾ ਵਾਸੀਆਂ ਦੇ ਜੀਵਨ ਪੱਧਰ ਵਿੱਚ ਸੁਧਾਰ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।ਇਸ ਤੋਂ ਇਲਾਵਾ, ਉਦਯੋਗਿਕ ਕਲੱਸਟਰ ਬਣਾਉਣ ਅਤੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਤੋਂ ਇੱਕ ਵਿਸ਼ੇਸ਼ ਪੈਕੇਜ ਪ੍ਰਾਪਤ ਕੀਤਾ ਜਾਵੇਗਾ। ਪਹਿਲੇ ਤਿੰਨ ਸਾਲਾਂ ਵਿੱਚ, ਵੜਿੰਗ ਨੇ ਕਿਸਾਨਾਂ ਲਈ ਗ੍ਰਾਂਟ ਵਧਾਉਣ ਅਤੇ ਵੱਖ-ਵੱਖ ਪ੍ਰੋਜੈਕਟਾਂ ਲਈ ਜ਼ਮੀਨ ਪ੍ਰਾਪਤੀ ਦੀ ਸਹੂਲਤ ਲਈ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨਾਲ ਚਰਚਾ ਕਰਨ ਦੀ ਯੋਜਨਾ ਬਣਾਈ ਹੈ।ਇਸੇ ਤਰ੍ਹਾਂ ਸ਼ਹਿਰ ਨੂੰ ਭੀੜ-ਭੜੱਕੇ ਤੋਂ ਮੁਕਤ ਕਰਨ ਅਤੇ ਲੁਧਿਆਣਾ ਨੂੰ ਲੌਜਿਸਟਿਕ ਹੱਬ ਵਜੋਂ ਸਥਾਪਤ ਕਰਨ ਲਈ ਰਿੰਗ ਰੋਡ ਪ੍ਰੋਜੈਕਟ ਨੂੰ ਪੂਰਾ ਕਰਨ ਦੀ ਤਰਜੀਹ ਹੈ। ਇੱਕ ਮਹੱਤਵਪੂਰਨ ਰੁੱਖ ਲਗਾਉਣ ਦੀ ਪਹਿਲਕਦਮੀ ਦੇ ਤਹਿਤ, ਹਰ ਸਾਲ ਹਰਿਆਲੀ ਵਧਾਉਣ ਲਈ ਹਾਈਵੇਜ਼, ਜੰਗਲੀ ਖੇਤਰਾਂ ਅਤੇ ਵਿਭਾਗ ਦੀ ਜ਼ਮੀਨ ’ਤੇ 1 ਲੱਖ ਸਥਾਨਕ ਕਿਸਮਾਂ ਦੇ ਰੁੱਖ ਲਗਾਏ ਜਾਣਗੇ।

ਡੇਰੇ ‘ਚ ਹੋਇਆ ਗੈਸ ਸਿਲੰਡਰ ਫਟਿਆ, 7 ਸ਼ਰਧਾਲੂ ਹੋਏ ਜ਼ਖ਼ਮੀ

ਇਲੈਕਟ੍ਰਿਕ ਅਤੇ ਸੀਐਨਜੀ ਆਟੋ ਲਈ ਕਾਂਗਰਸ ਵੱਲੋਂ ਸਬਸਿਡੀ ਵਾਤਾਵਰਣ ਪੱਖੀ ਆਵਾਜਾਈ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਲਗਭਗ 5,000 ਪਰਿਵਾਰਾਂ ਦੀ ਆਮਦਨ ਵਧੇਗੀ। ਲੁਧਿਆਣਾ ਦੇ ਪੱਤਰਕਾਰ ਭਾਈਚਾਰੇ ਨੂੰ ਸਮਰਪਿਤ ਇੱਕ ਪੂਰੀ ਤਰ੍ਹਾਂ ਨਾਲ ਲੈਸ ਪ੍ਰੈੱਸ ਕਲੱਬ ਦੀ ਸਥਾਪਨਾ ਕੀਤੀ ਜਾਵੇਗੀ। ਇਸੇ ਤਰ੍ਹਾਂ ਢੰਡਾਰੀ ਕਲਾਂ, ਮੁੱਲਾਂਪੁਰ ਅਤੇ ਜਗਰਾਉਂ ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਮਲਟੀਪਰਪਜ਼ ਇਨਡੋਰ ਖੇਡ ਸਟੇਡੀਅਮ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਨਵਿਆਇਆ ਜਾਵੇਗਾ ਅਤੇ ਇਸ ਦਾ ਨਾਂ ਬਦਲ ਕੇ ਸ਼ਹੀਦ ਸੁਖਦੇਵ ਥਾਪਰ ਇਨਡੋਰ ਸਟੇਡੀਅਮ ਰੱਖਿਆ ਜਾਵੇਗਾ। ਸਾਹਿਰ ਲੁਧਿਆਣਵੀ ਮੈਮੋਰੀਅਲ ਸੈਂਟਰ ਸਥਾਪਿਤ ਕੀਤਾ ਜਾਵੇਗਾ, ਜਿਸ ਵਿੱਚ ਅਖਾੜਾ, ਲਾਇਬ੍ਰੇਰੀ, ਵਿਜ਼ੂਅਲ ਆਰਟ ਗੈਲਰੀ ਅਤੇ ਰਿਹਾਇਸ਼ ਦੀਆਂ ਸਹੂਲਤਾਂ ਹੋਣਗੀਆਂ।ਪਿੰਡਾਂ ਵਿੱਚ ਛੱਪੜ ਦੀ ਉਸਾਰੀ, ਲਾਇਬ੍ਰੇਰੀਆਂ, ਐਲ.ਈ.ਡੀ ਲਾਈਟਾਂ ਅਤੇ ਸੀ.ਸੀ.ਟੀ.ਵੀ ਕੈਮਰੇ ਸਮੇਤ ਵੱਡੇ ਪ੍ਰੋਜੈਕਟਾਂ ਲਈ ਲੋੜੀਂਦੀਆਂ ਗ੍ਰਾਂਟਾਂ ਦਿੱਤੀਆਂ ਜਾਣਗੀਆਂ। ਹਲਵਾਰਾ ਵਿਖੇ ਬਣਨ ਵਾਲਾ ਅੰਤਰਰਾਸ਼ਟਰੀ ਹਵਾਈ ਅੱਡਾ ਪ੍ਰਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਵਪਾਰਕ ਕੇਂਦਰਾਂ ਲਈ ਸਿੱਧੀਆਂ ਉਡਾਣਾਂ ਨੂੰ ਯਕੀਨੀ ਬਣਾਏਗਾ। ਲੁਧਿਆਣਾ ਅਤੇ ਹੋਰ ਸ਼ਹਿਰਾਂ ਜਿਵੇਂ ਕਿ ਬਠਿੰਡਾ ਅਤੇ ਚੰਡੀਗੜ੍ਹ ਵਿਚਕਾਰ ਬਿਹਤਰ ਸੰਪਰਕ ਬਣਾਉਣ ਲਈ ਲੋਕਲ ਟਰੇਨਾਂ ਦੀ ਗਿਣਤੀ ਵਧਾਈ ਜਾਵੇਗੀ।ਰਾਜਾ ਵੜਿੰਗ ਨੇ ਲੋਕਾਂ ਦੇ ਸਹਿਯੋਗ ਦੀ ਮੰਗ ਕਰਦੇ ਹੋਏ ਕਿਹਾ, ‘ਡਰਾਈਵ ਇਟ’ ਲੁਧਿਆਣਾ ਲਈ ਇੱਕ ਉੱਜਵਲ, ਵਧੇਰੇ ਖੁਸ਼ਹਾਲ ਭਵਿੱਖ ਲਈ ਇੱਕ ਰੋਡਮੈਪ ਪੇਸ਼ ਕਰਦਾ ਹੈ।

 

Related posts

ਪੰਜਾਬੀ ਅਦਾਕਾਰ ਤੇਜੀ ਸੰਧੂ ਦੀ ਜ਼ਮੀਨ ‘ਤੇ ਪ੍ਰਵਾਸੀ ਦਾ ਕਬਜ਼ਾ

punjabusernewssite

ਮੀਤ ਹੇਅਰ ਤੇ ਡਾ.ਨਿੱਜਰ ਨੇ ਲੁਧਿਆਣਾ ਨਗਰ ਨਿਗਮ ਦੇ ਸੇਵਾ ਕੇਂਦਰ ਦੀ ਕੀਤੀ ਅਚਨਚੇਤੀ ਚੈਕਿੰਗ

punjabusernewssite

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ ’ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ

punjabusernewssite