Sunday, April 19, 2026
spot_img
spot_img

ਸੁਖਬੀਰ ਬਾਦਲ ਨੇ ਅੰਮ੍ਰਿਤਪਾਲ ਸਿੰਘ ਨੂੰ ਬੰਦੀ ਸਿੰਘ ਮੰਨਣ ਤੋਂ ਕੀਤਾ ਇੰਨਕਾਰ

Date:

spot_img

ਕਿਹਾ, ਅਸਲੀ ਬੰਦੀ ਸਿੰਘ ਉਹ ਜਿਹਨਾਂ ਨੇ ਆਪਣੀ ਉਮਰ ਕੈਦ ਗੁਜ਼ਾਰਨ ਮਗਰੋਂ 26 ਤੋਂ 29 ਸਾਲ ਜੇਲ੍ਹ ਵਿਚ ਬਿਤਾਏ
ਖਡੂਰ ਸਾਹਿਬ/ ਤਰਨ ਤਾਰਨ, 18 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਵੀ ਤਰੀਕੇ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ ਤੇ ਉਹਨਾਂ ਐਲਾਨ ਕੀਤਾ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰ ਕੇ ਸੂਬੇ ਨੂੰ ਮੁੜ ਕਾਲੇ ਦੌਰ ਵਿਚ ਧੱਕਣ ਨਹੀਂ ਦੇਣਗੇ।ਇਥੇ ਨੌਰੰਗਾਬਾਦ ਵਿਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਸਪਸ਼ਟ ਕੀਤਾ ਕਿ ਅੰਮ੍ਰਿਤਪਾਲ ਸਿੰਘ ਜਿਹਨਾਂ ਨੇ ਪੰਜਾਬ ਵਿਚ ਸ਼ੱਕੀ ਹਾਲਾਤ ਵਿਚ ਪਹੁੰਚਣ ਮਗਰੋਂ ਇਕ ਸਾਲ ਜੇਲ੍ਹ ਵਿਚ ਬਿਤਾਇਆ ਹੈ, ਨੂੰ ਕਿਸੇ ਵੀ ਤਰੀਕੇ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ। ਉਹਨਾਂ ਕਿਹਾ ਕਿ ਅਸਲ ਬੰਦੀ ਸਿੰਘ ਉਹ ਹਨ ਜੋ ਭਾਵੁਕ ਹੋ ਕੇ ਹਾਲਾਤਾਂ ਦੇ ਵਹਿਣ ਵਿਚ ਵਹਿ ਗਏ ਤੇ ਉਮਰ ਕੈਦਾਂ ਪੂਰੀਆਂ ਹੋਣ ਦੇ ਬਾਵਜੂਦ 26 ਤੋਂ 29 ਸਾਲਾਂ ਤੋਂ ਜੇਲ੍ਹਾਂ ਵਿਚ ਹਨ। ਉਹਨਾਂ ਕਿਹਾ ਕਿ ਮੈਂ ਆਪਣੇ ਸੂਬੇ ਦੇ ਨੌਜਵਾਨਾਂ ਨੂੰ ਕੇਂਦਰੀ ਏਜੰਸੀਆਂ ਦੀਆਂ ਸਾਜ਼ਿਸ਼ਾਂ ਦਾ ਸ਼ਿਕਾਰ ਨਹੀਂ ਹੋਣ ਦਿਆਂਗਾ ਤੇ ਏਜੰਸੀਆਂ ਸਿੱਖ ਕੌਮ ਨੂੰ ਵੰਡਣਾ ਚਾਹੁੰਦੀਆਂ ਹਨ।

ਮੁੜ ਭਾਜਪਾ ਵਿੱਚ ਸ਼ਾਮਿਲ ਹੋਈ ਨਿਮਿਸ਼ਾ ਮਹਿਤਾ

ਅਕਾਲੀ ਦਲ ਦੇ ਪ੍ਰਧਾਨ, ਜੋ ਪਾਰਟੀ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਲਈ ਪ੍ਰਚਾਰ ਕਰ ਰਹੇ ਸਨ, ਨੇ ਕਿਹਾ ਕਿ ਜਿਸ ਤਰੀਕੇ ਅੰਮ੍ਰਿਤਪਾਲ ਜੇਲ੍ਹ ਤੋਂ ਸਿਆਸਤ ਵਿਚ ਦਾਖਲ ਹੋਇਆ ਹੈ, ਉਹ ਵੀ ਸ਼ੱਕੀ ਹੈ। ਉਹਨਾਂ ਕਿਹਾ ਕਿ ਇਸਦਾ ਮੁੱਖ ਤਜਵੀਜ਼ਕਰਤਾ ਤੇ ਵਕੀਲ ਰਾਜਦੇਵ ਸਿੰਘ ਹੈ ਜੋ ਮਾਲਵਾ ਜ਼ੋਨ 1 ਤੋਂ ਆਰ ਐਸ ਐਸ ਦਾ ਆਗੂ ਹੈ। ਉਹਨਾਂ ਕਿਹਾ ਕਿ ਕੀ ਪੰਥਕ ਸ਼ਖਸੀਅਤ ਇਕ ਆਰ ਐਸ ਐਸ ਦੇ ਕਾਰਕੁੰਨ ਨੂੰ ਆਪਣਾ ਵਕੀਲ ਨਿਯੁਕਤ ਕਰ ਸਕਦੀ ਹੈ?ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਦੱਸਿਆ ਕਿ ਕਿਵੇਂ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਇਸ ਵੇਲੇ ਇਹ ਪ੍ਰਾਪੇਗੰਡਾ ਕੀਤਾ ਜਾ ਰਿਹਾ ਹੈ ਕਿ ਸਿਰਫ ਇਕੱਲਿਆਂ ਅੰਮ੍ਰਿਤਪਾਲ ਦੀ ਰਿਹਾਈ ਵਾਸਤੇ ਮੁਹਿੰਮ ਸ਼ੁਰੂ ਕੀਤੀ ਜਾਵੇ ਜਦੋਂ ਕਿ ਅਸੀਂ ਭਾਈ ਬਲਵੰਤ ਸਿੰਘ ਰਾਜੋਆਣਾ, ਗੁਰਮੀਤ ਸਿੰਘ ਇੰਜੀਨੀਅਰ ਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਚਾਹੁੰਦੇ ਹਾਂ।ਇਸ ਮੌਕੇ ਸੀਨੀਅਰ ਆਗੂ ਅਲਵਿੰਦਰਪਾਲ ਸਿੰਘ ਪੱਖੋਕੇ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related