ਚੰਡੀਗੜ੍ਹ, 20 ਮਈ: ਜਿੱਥੇ ਇੱਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚ ਰਹੇ ਹਨ ਉਥੇ ਹੀ ਦੂਜੇ ਪਾਸੇ ਕਿਸਾਨ ਜਥੇਬੰਦੀਆਂ ਵੀ ਹਰਕਤ ‘ਚ ਆ ਗਈਆਂ ਹਨ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ ਪਟਿਆਲਾ ਅਤੇ 24 ਮਈ ਨੂੰ ਗੁਰਦਾਸਪੁਰ ਤੇ ਜਲੰਧਰ ਵਿੱਚ ਚੋਣ ਪ੍ਰਚਾਰ ਕਰਨਗੇ। ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਚੋਣ ਰੈਲੀਆਂ ਦਾ ਵਿਰੋਧ ਕਰਨ ਲਈ ਰਣਨੀਤੀ ਉਲੀਕਨੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਭਲਕੇ ਜਗਰਾਉਂ ਵਿਖੇ ਹੋ ਰਹੇ ਕਿਸਾਨ ਮਹਾ ਪੰਚਾਇਤ ਦੌਰਾਨ ਵੀ ਇਸ ਮਾਮਲੇ ਤੇ ਕਿਸਾਨ ਜਥੇਬੰਦੀਆਂ ਕੋਈ ਵੱਡਾ ਫੈਸਲਾ ਲੈ ਸਕਦੀਆਂ ਹਨ ਜਿਸ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਦਾ ਖੁਫੀਆ ਤੰਤਰ ਵੀ ਹਰਕਤ ਵਿੱਚ ਆ ਗਿਆ ਹੈ। ਦੱਸਣਾ ਬਣਦਾ ਹੈ ਕਿ ਪਹਿਲਾਂ ਵੀ ਸੰਯੁਕਤ ਕਿਸਾਨ ਮੋਰਚੇ ਨੇ ਪਹਿਲਾ ਹੀ ਐਲਾਨ ਕੀਤਾ ਹੋਇਆ ਸੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੀਆਂ ਚੋਣ ਰੈਲੀਆਂ ਦਾ ਵੱਡੇ ਪੱਧਰ ‘ਤੇ ਵਿਰੋਧ ਕਰਨਗੀਆਂ।
ਲੋਕ ਸਭਾ ਚੋਣਾਂ 2024 ਦੇ ਪੰਜਵੇਂ ਪੜਾਅ ਦੀ ਵੋਟਿੰਗ ਅੱਜ
ਉਂਝ ਕਿਸਾਨਾਂ ਵੱਲੋਂ ਪਹਿਲਾਂ ਹੀ ਭਾਜਪਾ ਉਮੀਦਵਾਰ ਦੀਆਂ ਰੈਲੀਆਂ ਦਾ ਬਾਈਕਾਟ ਕੀਤਾ ਹੋਇਆ ਹੈ। ਪਿੰਡਾਂ ਵਿੱਚ ਆ ਰਹੇ ਭਾਜਪਾ ਦੇ ਲੋਕ ਸਭਾ ਉਮੀਦਵਾਰਾਂ ਨੂੰ ਵੱਡੇ ਪੱਧਰ ‘ਤੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਜੇਕਰ ਗੱਲ ਕਰੀ ਜਾਵੇ ਪੰਜਾਬ ਪੁਲਿਸ ਦੀ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪੰਜਾਬ ਵਿੱਚ ਰੈਲੀਆਂ ਉਨ੍ਹਾਂ ਲਈ ਇੱਕ ਵੱਖਰਾ ਟਾਸਕ ਬਣ ਗਿਆ ਹੈ। ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਰੈਲੀ ਦੇ ਰਸਤੇ ਤੋਂ ਵਾਪਸ ਮੁੜੇ ਸਨ ਕਿਉਂਕਿ ਕਿਸਾਨਾਂ ਵੱਲੋਂ ਉੱਥੇ ਧਰਨਾ ਲਾਇਆ ਗਿਆ ਸੀ। ਹੁਣ ਦੇਖਣਾ ਬਣਦਾ ਕਿ ਇਸ ਵਾਰ ਵੀ ਕਿਸਾਨਾਂ ਵੱਲੋਂ ਪੀਐਮ ਮੋਦੀ ਦੀ ਆਮਦ ਮੌਕੇ ਕਿਸ ਤਰ੍ਹਾਂ ਵਿਰੋਧ ਜਤਾਇਆ ਜਾਂਦਾ ਹੈ ।
Share the post "ਪੰਜਾਬ ਫੇਰੀ ਦੌਰਾਨ PM ਮੋਦੀ ਦਾ ਕਿਸਾਨ ਕਰਨਗੇ ਵਿਰੋਧ ! ਰਣਨੀਤੀ ਲਈ ਸੱਦੀ ਮੀਟਿੰਗ"