ਚੰਡੀਗੜ੍ਹ, 20 ਮਈ: ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਗਰਮੀ ਨੂੰ ਲੈ ਕੇ ਜੋ ਰੈਡ ਐਲਰਟ ਜਾਰੀ ਕੀਤਾ ਗਿਆ ਸੀ ਉਸ ਨੂੰ ਦੇਖਦੇ ਹੋਏ ਹੁਣ ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲ਼ਾਂ ਵਿਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲ਼ਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰਦੇ ਹੋਏ ਸਕੂਲ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੋਲ੍ਹਣ ਦਾ ਐਲਾਨ ਕੀਤਾ ਸੀ।
ਹੈਲੀਕਾਪਟਰ ਹਾਦਸੇ ਵਿੱਚ ਈਰਾਨ ਦੇ ਰਾਸ਼ਟਰਪਤੀ ਦੀ ਹੋਈ ਮੌਤ
ਮੌਸਮ ਵਿਭਾਗ ਨੇ ਪੰਜਾਬ ਦੇ ਫਾਜ਼ਿਲਕਾ,ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਰੈਡ ਅਲਰਟ ਜਾਰੀ ਕਰ ਦਿੱਤਾ ਹੈ। ਇਸ ਸਾਲ ਗਰਮੀ ਪਿਛਲੇ ਸਾਰੇ ਰਿਕਾਰਡ ਤੋੜਨ ਵਾਲੀ ਹੈ। ਦੱਸ ਦਈਏ ਕਿ ਪੰਜਾਬ ਵਿੱਚ 21 ਮਈ 1978 ਨੂੰ ਅੰਮ੍ਰਿਤਸਰ ਵਿੱਚ 47.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ ਤੇ ਐਤਕੀ ਇਹ ਰਿਕਾਰਡ ਟੁੱਟਣ ਦੀ ਪੂਰੀ ਉਮੀਦ ਹੈ। ਬੀਤੇ ਦਿਨ ਦੀ ਗੱਲ ਕਰੀਏ ਤਾਂ ਬਠਿੰਡਾ ਵਿੱਚ ਤਾਪਮਾਨ 46.3 ਡਿਗਰੀ ਪਠਾਨਕੋਟ ਵਿੱਚ 45.5 ਡਿਗਰੀ ਪਟਿਆਲਾ ਵਿੱਚ 45 ਅਤੇ ਲੁਧਿਆਣਾ ਵਿੱਚ 44.2 ਡਿਗਰੀ ਦਰਜ ਕੀਤਾ ਗਿਆ ਸੀ।
Share the post "Big News: ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਹੁਣ ਇਸ ਤਰੀਕ ਨੂੰ ਹੋਣਗੀਆਂ ਛੁੱਟੀਆਂ"