ਚੰਡੀਗੜ੍ਹ, 20 ਮਈ: ਲੰਬੇ ਸਮੇਂ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਨਜ਼ਰ ਆ ਰਹੇ ਹਨ। ਕਿਸਾਨਾਂ ਨੇ ਸ਼ੰਭੂ ਬੈਰੀਅਰ ਦੇ ਨਾਲ ਨਾਲ ਰੈਲਵੇ ਟਰੈਕ ‘ਤੇ ਵੀ ਧਰਨਾ ਲਗਾ ਦਿੱਤਾ ਸੀ। ਅੱਜ ਐਸ.ਕੇ.ਐਮ ਗੈਰ-ਸਿਆਸੀ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ ਗਈ ਹੈ ਕਿ ਉਹਨਾਂ ਵੱਲੋਂ ਸ਼ੰਭੂ ਰੇਲਵੇ ਟਰੈਕ ‘ਤੇ ਲਗਾਇਆ ਗਿਆ ਧਰਨਾ ਅੱਜ ਹੀ ਚੁੱਕ ਲਿਆ ਜਾਵੇਗਾ। ਇਸ ਸਬੰਧੀ ਕਿਸਾਨ ਆਗੂ ਸੁਰਜੀਤ ਫੂਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੰਸ ਰਾਜ ਹੰਸ ਅਤੇ ਰਵਨੀਤ ਬਿੱਟੂ ਸਮੇਤ ਭਾਜਪਾ ਆਗੂਆਂ ਨੇ ਕਿਸਾਨ ਜਥੇਬੰਦੀਆਂ ਨੂੰ ਧਮਕੀ ਦਿੱਤੀ ਸੀ ਤੇ ਕਿਸਾਨ ਆਗੂਆਂ ਦੇ ਚਰਿੱਤਰ ਨੂੰ ਢਾਹ ਲਾਉਣ ਲਈ ਕਿਹਾ ਜਾ ਰਿਹਾ ਸੀ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸ਼ੰਭੂ ਦੀ ਸੜਕ ‘ਤੇ ਧਾਰਨਾ ਜਾਰੀ ਰੱਖਣਗੇ।
Big News: ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਹੁਣ ਇਸ ਤਰੀਕ ਨੂੰ ਹੋਣਗੀਆਂ ਛੁੱਟੀਆਂ
ਕਿਸਾਨ ਆਗੂਆਂ ਨੇ ਕਿਹਾ ਕਿ 22 ਮਈ ਨੂੰ ਅੰਦੋਲਨ ਦੇ 100 ਦਿਨ ਪੂਰੇ ਹੋਣ ‘ਤੇ ਚਾਰੋਂ ਅੰਦੋਲਨਕਾਰੀ ਕਿਸਾਨ ਵੱਡੀ ਗਿਣਤੀ ‘ਚ ਇਕੱਠੇ ਹੋਣਗੇ ਅਤੇ ਇਹ ਐਲਾਨ ਕੀਤਾ ਜਾਵੇਗਾ ਕਿ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕਿਵੇਂ ਕਰਨਾ ਹੈ। ਜ਼ਿਕਰਯੋਗ ਹੈ ਐਮਐਸਪੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕੁਝ ਕਿਸਾਨ ਜਥੇਬੰਦੀਆਂ ਨੇ ਕਿਸਾਨ ਮਜ਼ਦੂਰ ਮੋਰਚੇ ਦਾ ਗਠਨ ਕੀਤਾ ਸੀ ਅਤੇ ਦਿੱਲੀ ਵੱਲ ਵਧੇ ਸਨ। ਪਰ ਹਰਿਆਣਾ ਸਰਕਾਰ ਨੇ ਉਹਨਾਂ ਨੂੰ ਹਰਿਆਣਾ ਚ ਐਂਟਰ ਹੋਣ ਤੋਂ ਪਹਿਲਾਂ ਹੀ ਰੋਕ ਲਿਆ ਸੀ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਹੁਣ ਵੀ ਡਟੇ ਹੋਏ ਹਨ। ਦੇਖਣਾ ਹੋਵੇਗਾ ਆਉਣ ਵਾਲੇ ਸਮੇਂ ਚ ਕਿਸਾਨ ਅੰਦੋਲਨ ਕੀ ਮੋੜ ਲੈਂਦਾ ਹੈ।