Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਫ਼ਿਰੋਜ਼ਪੁਰ

ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ: ਸੁਖਬੀਰ ਸਿੰਘ ਬਾਦਲ

12 Views

ਫਾਜ਼ਿਲਕਾ, ਜਲਾਲਾਬਾਦ, ਗੁਰੂ ਹਰਿਸਹਾਏ/ਫਿਰੋਜ਼ਪੁਰ, 20 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਦਹਾਕਿਆਂ ਤੋਂ ਦਰਿਆਈ ਕੰਢੇ ਜ਼ਮੀਨ ਵਾਹ ਰਹੇ ਕਿਸਾਨਾਂ ਨੂੰ ਉਸਦੇ ਮਾਲਕਾਨਾ ਹੱਕ ਦੇਵੇਗੀ ਤੇ ਜ਼ੋਰ ਦੇ ਕੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਹ ਪ੍ਰਕਿਰਿਆ ਆਰੰਭ ਕਰ ਦਿੱਤੀ ਸੀ ਪਰ ਸੌੜੇ ਹਿੱਤਾਂ ਵਾਲਿਆਂ ਨੇ ਤਜਵੀਜ਼ ਰੁਕਵਾ ਦਿੱਤੀ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਜਲਾਲਾਬਾਦ, ਗੁਰੂ ਹਰਿਸਹਾਏ, ਫਿਰੋਜ਼ਪੁਰ ਸ਼ਹਿਰ ਤੇ ਫਿਰੋਜ਼ਪੁਰ ਦਿਹਾਤੀ ਵਿਚ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਮਾਨ ਦੇ ਹੱਕ ਵਿਚ ਵਿਸ਼ਾਲ ਇਕੱਠਾਂ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਇਸ ਵਾਰ ਅਸੀਂ ਠੋਸ ਕਦਮ ਚੁੱਕ ਕੇ ਯਕੀਨੀ ਬਣਾਵਾਂਗੇ ਕਿ ਦਰਿਆਈ ਕੰਢੇ ਜਿਹੜੀ ਜ਼ਮੀਨ ਕਿਸਾਨ ਵਾਹ ਰਹੇ ਹਨ, ਉਸਦੇ ਮਾਲਕਾਨਾ ਹੱਕ ਉਹਨਾਂ ਨੂੰ ਦਿੱਤੇ ਜਾਣ। ਉਹਨਾਂ ਕਿਹਾ ਕਿ ਇਸ ਲਈ ਲੋੜੀਂਦਾ ਕਾਨੂੰਨ ਅਸੀਂ ਲੈ ਕੇ ਆਵਾਂਗੇ। ਇਹ ਐਲਾਨ ਸੁਣਦਿਆਂ ਹੀ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ।

ਚੰਡੀਗੜ੍ਹ ਉੱਤੇ ਪੰਜਾਬ ਦੇ ਹੱਕ ਦਾ ਮਾਮਲਾ ਮੁੜ ਵਿਚਾਰਨਯੋਗ ਨਹੀਂ : ਜਾਖੜ

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪਹਿਲਾਂ ਕਾਂਗਰਸ ਤੇ ਹੁਣ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਰਹੱਦੀ ਇਲਾਕਿਆਂ ਨੂੰ ਅਣਗੌਲਿਆ ਕੀਤਾ ਹੈ। ਉਹਨਾਂ ਕਿਹਾ ਕਿ ਹਾਲੇ ਸਰਹੱਦੀ ਇਲਾਕਿਆਂ ਵਿਚ ਹਵਾ ਬਦਲਣ ਵਾਸਤੇ ਕੋਈ ਦੇਰ ਨਹੀਂ ਹੋਈ। ਤੁਸੀਂ ਪਾਰਲੀਮਾਨੀ ਚੋਣਾਂ ਵਿਚ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਵਾਸਤੇ ਵੋਟਾਂ ਦਿਓ ਜਿਸ ਸਦਕਾ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਦਾ ਰਾਹ ਪੱਧਰਾ ਹੋਵੇਗਾ। ਉਹਨਾਂ ਕਿਹਾ ਕਿ ਮੈਂ ਭਰੋਸਾ ਦੁਆਉਂਦਾ ਹਾਂ ਕਿ ਸਾਰੀ ਸਰਹੱਦੀ ਪੱਟੀ ਦਾ ਸੰਪੂਰਨ ਵਿਕਾਸ ਕੀਤਾ ਜਾਵੇਗਾ। ਅਸੀਂ ਇਹ ਵੀ ਯਕੀਨੀ ਬਣਾਵਾਂਗੇ ਕਿ ਪਾਕਿਸਤਾਨ ਨਾਲ ਵਪਾਰ ਖੋਲ੍ਹਿਆ ਜਾਵੇ ਤਾਂ ਜੋ ਇਸ ਇਲਾਕੇ ਵਿਚ ਵਪਾਰ ਪ੍ਰਫੁੱਲਤ ਹੋ ਸਕੇ ਅਤੇ ਅਸੀਂ ਇਸ ਪੱਟੀ ਵਿਚ ਉਦਯੋਗਾਂ ਦੀ ਸਥਾਪਨਾ ਵਾਸਤੇ ਵਿਸ਼ੇਸ਼ ਸਰਹੱਦੀ ਇਲਾਕਾ ਵਿਕਾਸ ਯੋਜਨਾ ਲਿਆਵਾਂਗੇ ਤੇ ਇਸ ਹਲਕੇ ਵਿਚ ਮੈਡੀਕਲ ਕਾਲਜ ਸਥਾਪਿਤ ਕਰ ਕੇ ਸੁਪਰ ਸਪੈਸ਼ਲਟੀ ਮੈਡੀਕਲ ਸੇਵਾਵਾਂ ਦੇਵਾਂਗੇ।

ਸ਼ੰਭੂ ਤੋਂ ਕਿਸਾਨਾਂ ਦਾ ਵੱਡਾ ਐਲਾਨ, ਚੁੱਕਿਆ ਜਾਵੇਗਾ ਧਰਨਾਂ

ਸਰਦਾਰ ਬਾਦਲ ਨੇ ਲੋਕਾਂ ਨੂੰ ਇਹ ਵੀ ਚੇਤਾਵਨੀ ਦਿੱਤੀ ਕਿ ਆਪ ਸਰਕਾਰ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਦੇਣ ਵਾਸਤੇ ਤਿਆਰ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਹਿਰੀ ਪਟਵਾਰੀਆਂ ’ਤੇ ਦਬਾਅ ਬਣਾ ਰਹੇ ਹਨ ਕਿ ਉਹ ਜਾਅਲੀ ਐਂਟਰੀਆਂ ਪਾਉਣ ਕਿ ਨਹਿਰੀ ਪਾਣੀ ਪੰਜਾਬ ਦੇ ਹਰ ਖੇਤ ਤੱਕ ਪਹੁੰਚਦਾ ਹੈ ਤੇ ਪੰਜਾਬ ਕੋਲ ਸਿੰਜਾਈ ਵਾਸਤੇ ਵਾਧੂ ਨਹਿਰੀ ਪਾਣੀ ਹੈ। ਉਹਨਾਂ ਕਿਹਾ ਕਿ ਇਹ ਰਿਪੋਰਟ ਸੁਪਰੀਮ ਕੋਰਟ ਵਿਚ ਸੌਂਪ ਕੇ ਅਦਾਲਤੀ ਹੁਕਮ ਰਾਹੀਂ ਐਸ ਵਾਈ ਐਲ ਨਹਿਰ ਦੀ ਉਸਾਰੀ ਦਾ ਰਾਹ ਪੱਧਰਾ ਕੀਤਾ ਜਾਵੇਗਾ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਇਸ ਸਾਜ਼ਿਸ਼ ਦਾ ਪੁਰਜ਼ੋਰ ਵਿਰੋਧ ਕਰੇਗਾ। ਉਹਨਾਂ ਨੇ ਉਹਨਾਂ ਸੈਂਕੜੇ ਨਹਿਰੀ ਪਟਵਾਰੀਆਂ ਦੀ ਸ਼ਲਾਘਾ ਕੀਤੀ ਜਿਹਨਾਂ ਨੇ ਸਸਪੈਂਡ ਹੋਣਾ ਤਾਂ ਮਨਜ਼ੁਰ ਕੀਤਾ ਪਰ ਜਾਅਲੀ ਐਂਟਰੀਆਂ ਪਾਉਣ ਤੋਂ ਨਾਂਹ ਕਰ ਦਿੱਤੀ। ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੀ ਸਰਕਾਰ ਵੇਲੇ ਮਿਲਦੀਆਂ ਸਹੂਲਤਾਂ ਦੀ ਤੁਲਨਾ ਕਾਂਗਰਸ ਤੇ ਆਪ ਸਰਕਾਰ ਦੇ ਰਾਜ ਨਾਲ ਕਰਨ।

ਹੈਲੀਕਾਪਟਰ ਹਾਦਸੇ ਵਿੱਚ ਈਰਾਨ ਦੇ ਰਾਸ਼ਟਰਪਤੀ ਦੀ ਹੋਈ ਮੌਤ

ਉਹਨਾਂ ਕਿਹਾ ਕਿ ਸ਼ਗਨ ਸਕੀਮ ਅਤੇ ਐਸ ਸੀ ਸਕਾਲਰਸ਼ਿਪ ਸਕੀਮ ਤੇ ਲੜਕੀਆਂ ਲਈ ਮੁਫਤ ਸਾਈਕਲ ਯੋਜਨਾਵਾਂ ਤਾਂ ਬੰਦ ਕਰ ਦਿੱਤੀਆਂ ਹਨ ਜਦੋਂ ਕਿ ਆਟਾ ਦਾਲ ਸਕੀਮ ਤੇ ਬੁਢਾਪਾ ਪੈਨਸ਼ਨ ਸਕੀਮ ਵਿਚ ਕਟੌਤੀ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਸਾਰੇ ਵਿਕਾਸ ਕਾਰਜ ਠੱਪਹੋ ਕੇ ਰਹਿ ਗਏ ਹਨ। ਉਹਨਾਂ ਨੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਅਕਾਲੀ ਦਲ ਦੀ ਸਰਕਾਰ ਨੇ ਇਸ ਹਲਕੇ ਵਿਚ ਸੀਵਰੇਜ ਦੀ ਸਹੂਲਤ ਦਿੱਤੀ ਤੇ ਸਟੇਡੀਅਮ ਬਣਵਾਇਆ। ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਅਕਾਲੀ ਦਲ ਦੀ ਸਰਕਾਰ ਵੇਲੇ ਸੰਗਤ ਦਰਸ਼ਨ ਪ੍ਰੋਗਰਾਮ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਉਹਨਾਂ ਦੇ ਦਰਾਂ ’ਤੇ ਆ ਕੇ ਹੱਲ ਕੀਤੀਆਂ ਜਾਂਦੀਆਂ ਸਨ ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਇਸ ਇਲਾਕੇ ਵਿਚ ਆਉਣ ਦਾ ਸਮਾਂ ਹੀ ਨਹੀਂ ਹੈ ਹਾਲਾਂਕਿ ਉਹਨਾਂ ਨੇ 2017 ਵਿਚ ਜਲਾਲਾਬਾਦ ਤੋਂ ਵਿਧਾਨ ਸਭਾ ਚੋਣ ਲੜੀ ਸੀ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਵਰਦੇਵ ਸਿੰਘ ਨੋਨੀ ਮਾਨ, ਜਗਸੀਰ ਸਿੰਘ ਬੱਬੂ ਮੈਮਲਵਾਲਾ, ਜਥੇਦਾਰ ਗੁਰਪਾਲ ਸਿੰਘ ਗਰੇਵਾਲ, ਸਤਿੰਦਰ ਸਿੰਘ ਸਵੀ, ਸਤਿੰਦਰਜੀਤ ਸਿੰਘ ਮੰਟਾ, ਅਸ਼ੋਕ ਅਨੇਜਾ, ਪ੍ਰੇਮ ਕੁਮਾਰ ਵਲੇਚਾ, ਜੋਗਿੰਦਰ ਸਿੰਘ ਜਿੰਦੂ ਤੇ ਮੋਂਟੂ ਵੋਹਰਾ ਵੀ ਹਾਜ਼ਰ ਸਨ।

Related posts

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਸਾਇਕਲ ਰੈਲੀ ਅਤੇ ਮੈਰਾਥਨ ਦੋੜ ਦਾ ਆਯੋਜਨ

punjabusernewssite

ਕੇਂਦਰੀ ਰਾਜ ਮੰਤਰੀ ਤੋਖਨ ਸਾਹੂ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਚੱਲ ਰਹੇ ਕਾਰਜਾਂ ਦੀ ਸਮੀਖਿਆ

punjabusernewssite

ਪੰਜਾਬੀਆਂ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ, ਹੁਣ ਮੁੜ ਦੇਸ਼ ਨੂੰ ਬਚਾਉਣ ਲਈ 1 ਜੂਨ ਨੂੰ ਅਪਣਾ ਯੋਗਦਾਨ ਪਾਉਣ: ਕੇਜਰੀਵਾਲ

punjabusernewssite