ਬਠਿੰਡਾ, 20 ਮਈ : ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜਨਰਲ ਆਬਜ਼ਰਬਰ ਡਾ. ਐਸ. ਪ੍ਰਭਾਕਰ ਨਾਲ ਮਾਈਕਰੋ ਆਬਜ਼ਰਬਰ ਸਬੰਧੀ ਪਹਿਲੀ ਰੈਂਡਮਾਈਜੇਸ਼ਨ ਕੀਤੀ। ਇਸ ਮੌਕੇ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਨਾਲ ਸਬੰਧਤ 6 ਵਿਧਾਨ ਸਭਾ ਹਲਕਿਆਂ 90-ਰਾਮਪੁਰਾ ਫੂਲ, 91-ਭੁੱਚੋ ਮੰਡੀ (ਅ.ਜ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਅ.ਜ), 94-ਤਲਵੰਡੀ ਸਾਬੋ ਅਤੇ ਵਿਧਾਨ ਸਭਾ ਹਲਕਾ 95-ਮੌੜ ਲਈ ਨਿਯੁਕਤ ਕੀਤੇ ਗਏ ਮਾਈਕਰੋ ਆਬਜ਼ਰਬਰਾਂ ਦੀ ਵੰਡ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।
ਸਮੂਹ ਸੈਕਟਰ ਅਫਸਰਾਂ ਨੂੰ ਚੋਣਾਂ ਸਬੰਧੀ ਦਿੱਤੀ ਸਿਖਲਾਈ
ਰੈਂਡਮਾਈਜੇਸ਼ਨ ਦੌਰਾਨ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ 6 ਵਿਧਾਨ ਸਭਾ ਹਲਕਿਆਂ ਲਈ 566 ਪੋਲਿੰਗ ਲੋਕੇਸ਼ਨਾਂ ਵਾਸਤੇ 796 ਮਾਈਕਰੋ ਆਬਜ਼ਰਬਰ ਲਗਾਏ ਗਏ ਹਨ, ਉਨ੍ਹਾਂ ਦੱਸਿਆ ਕਿ ਹਰੇਕ ਪੋਲਿੰਗ ਲੋਕੇਸ਼ਨ ਲਈ 1 ਮਾਈਕਰੋ ਆਬਜ਼ਰਬਰ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਡੀਆਈਓ ਸ਼੍ਰੀ ਸੰਦੀਪ ਗੁਪਤਾ, ਤਹਿਸੀਲਦਾਰ ਚੋਣਾਂ ਸ਼੍ਰੀ ਭੂਸ਼ਣ ਕੁਮਾਰ, ਕਾਨੋਗੂ ਸ ਪਰਮਜੀਤ ਸਿੰਘ ਆਦਿ ਹਾਜ਼ਰ ਸਨ।