ਉਹ ਹਮੇਸ਼ਾ ਉਸ ਹੱਥ ਨੂੰ ਵੱਢ ਸਕਦੇ ਹਨ, ਜੋ ਉਹਨਾਂ ਨੂੰ ਖਿਲਾਉਂਦਾ ਹੈ
ਕਿਹਾ: ਕਾਂਗਰਸ ਹੀ ਅਜਿਹੀ ਪਾਰਟੀ ਹੈ, ਜਿਹੜੀ ਸਾਰਿਆਂ ਨੂੰ ਨਾਲ ਲੈ ਕੇ ਚੱਲਦੀ ਹੈ
ਲੋਕਾਂ ਨੂੰ ਚੇਤਾਵਨੀ ਦਿੱਤੀ ਕਿ ਉਹ ‘ਆਪ’ ਅਤੇ ਅਕਾਲੀਆਂ ਨੂੰ ਵੋਟ ਨਾ ਦੇਣ, ਕਿਉਂਕਿ ਇਹ ਵੋਟ ਭਾਜਪਾ ਨੂੰ ਜਾਵੇਗੀ
ਲੁਧਿਆਣਾ, 20 ਮਈ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਉਮੀਦ ਤੋਂ ਪਹਿਲਾਂ ਸਾਬਤ ਕਰ ਦਿੱਤਾ ਹੈ ਕਿ ਇਕ ਵਾਰ ਗੱਦਾਰ, ਹਮੇਸ਼ਾ ਗੱਦਾਰ ਹੀ ਰਹਿੰਦਾ ਹੈ। ਉਨ੍ਹਾਂ ਲੋਕਾਂ ਨੂੰ ‘ਆਪ’ ਜਾਂ ਅਕਾਲੀਆਂ ਨੂੰ ਵੋਟ ਨਾ ਪਾਉਣ ਦੀ ਚੇਤਾਵਨੀ ਵੀ ਦਿੱਤੀ, ਕਿਉਂਕਿ ਅਜਿਹਾ ਕਰਨ ਨਾਲ ਭਾਜਪਾ ਉਮੀਦਵਾਰ ਬਿੱਟੂ ਨੂੰ ਅਸਿੱਧੇ ਤੌਰ ‘ਤੇ ਮਦਦ ਮਿਲੇਗੀ। ਇਸ ਦੌਰਾਨ ਬਿੱਟੂ ਵੱਲੋਂ ਸਿਮਰਜੀਤ ਸਿੰਘ ਬੈਂਸ ਨਾਲ ਹੋਈ ਗੱਲਬਾਤ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਵੜਿੰਗ ਨੇ ਕਿਹਾ ਕਿ ਉਨ੍ਹਾਂ (ਬਿੱਟੂ) ਨੇ ਇਹ ਵੀ ਸਾਬਤ ਕਰ ਦਿੱਤਾ ਹੈ ਕਿ ਉਹ ”ਉਸ ਹੱਥ ਨੂੰ ਵੱਢ ਸਕਦੇ ਹਨ, ਜਿਹੜਾ ਉਹਨਾਂ ਨੂੰ ਖਿਲਾਉਂਦਾ ਹੈ”। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਇੰਨੀ ਜਲਦੀ ਸਮਝ ਗਏ ਹੋਣਗੇ ਕਿ ਉਹ ਕਿਸੇ ਪ੍ਰਤੀ ਵਫ਼ਾਦਾਰ ਨਹੀਂ ਰਹਿ ਸਕਦੇ।
ਆਪ ਉਮੀਦਵਾਰ ਜਥੇਦਾਰ ਖੁੱਡੀਆਂ ਵੱਲੋਂ ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡਾਂ ’ਚ ਕੀਤੀਆਂ ਚੋਣ ਰੈਲੀਆਂ
ਉਨ੍ਹਾਂ ਕਿਹਾ, ”ਜੇਕਰ ਉਹ ਕਾਂਗਰਸ ਨੂੰ ਧੋਖਾ ਦੇ ਸਕਦੇ ਹਨ, ਜਿਸਨੇ ਉਨ੍ਹਾਂ ਨੂੰ ਇੰਨਾ ਕੁਝ ਦਿੱਤਾ ਹੈ, ਤਾਂ ਉਹ ਭਾਜਪਾ ਨੂੰ ਵੀ ਧੋਖਾ ਦੇ ਸਕਦੇ ਹਨ, ਜਿਸ ਕੋਲ ਦੇਣ ਲਈ ਕੁਝ ਨਹੀਂ ਹੈ।” ਉਨ੍ਹਾਂ ਕਿਹਾ, “ਭਾਜਪਾ ਅਤੇ ਬਿੱਟੂ ਦੋਵਾਂ ਨੂੰ 4 ਜੂਨ ਨੂੰ ਅਹਿਸਾਸ ਹੋਵੇਗਾ ਕਿ ਉਨ੍ਹਾਂ ਨੇ ਮੌਕਾਪ੍ਰਸਤੀ ਕਾਰਨ ਇੱਕ ਦੂਜੇ ਲਈ ਖ਼ਤਰਨਾਕ ਗ਼ਲਤੀ ਕੀਤੀ ਹੈ।” ਇਸੇ ਤਰ੍ਹਾਂ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਪੰਜਾਬ ਵਿੱਚ ਬਾਹਰੀ ਲੋਕਾਂ ਵੱਲੋਂ ਜਾਇਦਾਦਾਂ ਖਰੀਦਣ ਬਾਰੇ ਦਿੱਤੇ ਕਥਿਤ ਬਿਆਨ ਨਾਲ ਸੰਬੰਧਿਤ ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਵੜਿੰਗ ਨੇ ਕਿਹਾ ਕਿ ਭਾਵੇਂ ਖਹਿਰਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਨ੍ਹਾਂ ਨੇ ਅਸਲ ਵਿੱਚ ਕੀ ਕਿਹਾ ਸੀ, ਪਰ ਉਹ ਰਿਕਾਰਡ ਨੂੰ ਸਿੱਧਾ ਕਰਨਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਕਾਂਗਰਸ ਪਾਰਟੀ ਕਿਸੇ ਵੀ ਕਾਰਨ, ਜਾਤ, ਨਸਲ, ਰੰਗ, ਭਾਸ਼ਾ, ਧਰਮ, ਖੇਤਰ ਜਾਂ ਸੂਬੇ ਦੀ ਪਰਵਾਹ ਕੀਤੇ ਬਿਨਾਂ ਕਿਸੇ ਨਾਲ ਵਿਤਕਰਾ ਕਰਨ ਵਿੱਚ ਵਿਸ਼ਵਾਸ ਨਹੀਂ ਰੱਖਦੀ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਹੀ ਹੈ, ਜਿਹੜੀ ਉਹਨਾਂ ਕਾਰਨਾਂ ਕਰਕੇ ਸੰਵਿਧਾਨ ਨੂੰ ਬਚਾਉਣ ਅਤੇ ਉਸਦੀ ਰਾਖੀ ਕਰਨ ਦੀ ਲੜਾਈ ਲੜ ਰਹੀ ਹੈ।
ਹਰਸਿਮਰਤ ਕੌਰ ਬਾਦਲ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਇਸ ਦੌਰਾਨ ਆਪਣੇ ਭਾਸ਼ਣਾਂ ਦੌਰਾਨ ਵੜਿੰਗ ਨੇ ਲੋਕਾਂ ਨੂੰ ਕਾਂਗਰਸ ਨੂੰ ਹੀ ਵੋਟ ਦੇਣ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜਾਂ ਸ਼੍ਰੋਮਣੀ ਅਕਾਲੀ ਦਲ ਜਾਂ ਕਿਸੇ ਹੋਰ ਉਮੀਦਵਾਰ ਨੂੰ ਵੋਟ ਪਾਉਣ ਦਾ ਮਤਲਬ ਸਿਰਫ ਭਾਜਪਾ ਨੂੰ ਫਾਇਦਾ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਛੁਪੀ ਹੋਈ ਨਹੀਂ ਹੈ ਕਿ ਲੁਧਿਆਣਾ ਤੋਂ ‘ਆਪ’ ਦੇ ਉਮੀਦਵਾਰ ਨੂੰ ਸਿਰਫ਼ ਸ਼ਹਿਰੀ ਖੇਤਰਾਂ ‘ਚ ਕਾਂਗਰਸ ਦੀਆਂ ਵੋਟਾਂ ਕੱਟ ਕੇ ਬਿੱਟੂ ਦੀ ਮਦਦ ਕਰਨ ਦੇ ਮਕਸਦ ਨਾਲ ਹੀ ਮੈਦਾਨ ‘ਚ ਉਤਾਰਿਆ ਗਿਆ ਹੈ, ਜਦਕਿ ਪੇਂਡੂ ਖੇਤਰ ‘ਚ ਅਕਾਲੀ ਉਮੀਦਵਾਰ ਨੂੰ ਵੀ ਇਸੇ ਮਕਸਦ ਲਈ ਮੈਦਾਨ ‘ਚ ਉਤਾਰਿਆ ਗਿਆ ਹੈ। ਗਿੱਲ ਵਿਧਾਨ ਸਭਾ ਹਲਕੇ ਵਿੱਚ ਕਈ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ, ਵੋਟਰਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ, “ਜੇਕਰ ਤੁਸੀਂ ਇਹ ਪੁਖਤਾ ਕਰਨਾ ਚਾਹੁੰਦੇ ਹੋ ਕਿ ਭਾਜਪਾ ਉਮੀਦਵਾਰ ਦੀ ਹਾਰ ਹੋਵੇ, ਜੇਕਰ ਤੁਸੀਂ ਲੋਕਤੰਤਰੀ ਢੰਗ ਨਾਲ 700 ਕਿਸਾਨਾਂ ਦੀ ਸ਼ਹਾਦਤ ਦਾ ਬਦਲਾ ਲੈਣਾ ਚਾਹੁੰਦੇ ਹੋ, ਜੇਕਰ ਤੁਸੀਂ ਚਾਹੁੰਦੇ ਹੋ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਜੇਕਰ ਤੁਸੀਂ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਰੰਟੀ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਯਕੀਨੀ ਬਣਾਓ ਕਿ ਤੁਸੀਂ ਸਿਰਫ਼ ਕਾਂਗਰਸ ਨੂੰ ਹੀ ਵੋਟ ਦਿਓ।” ਜਿਸ ਬਾਰੇ ਉਨ੍ਹਾਂ ਚੇਤਾਵਨੀ ਦਿੱਤੀ ਕਿ ‘ਆਪ’ ਜਾਂ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਭਾਜਪਾ ਨੂੰ ਵੋਟ ਦੇਣਾ ਹੋਵੇਗਾ।