Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਭਗਵੰਤ ਮਾਨ ਨੇ ਗੁਰਮੀਤ ਖੁੱਡੀਆਂ ਲਈ ਕੀਤਾ ਪ੍ਰਚਾਰ, ਲੋਕਾਂ ਨੂੰ ਜਿਤਾਉਣ ਦੀ ਕੀਤੀ ਅਪੀਲ

12 Views

ਹਰਸਿਮਰਤ ਕੌਰ ਬਾਦਲ ਨੇ 3 ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕਰਕੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਕੀਤਾ ਵੱਡਾ ਧੋਖਾ – ਗੁਰਮੀਤ ਸਿੰਘ ਖੁੱਡੀਆਂ

ਬਠਿੰਡਾ, 21 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬਠਿੰਡਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਪਿੰਡ ਨਰੂਆਣਾ ਵਿਖੇ ਰੱਖੀ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੂੰ ਹਰਾ ਕੇ ਗੁਰਮੀਤ ਖੁੱਡੀਆਂ ਨੂੰ ਜਿਤਾਉਣ ਦੀ ਅਪੀਲ ਕੀਤੀ। ਭਾਸ਼ਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤ ਰਾਮ ਉਦਾਸੀ ਦੀ ਕਵਿਤਾ ‘ਤੂੰ ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ!’ ਦਾ ਗਾਇਨ ਕਰਦਿਆਂ ਕਿਹਾ ਕਿ ਅਸੀਂ ਸੰਤ ਰਾਮ ਉਦਾਸੀ, ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਮੰਨਣ ਵਾਲੇ ਲੋਕ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਅਸੀਂ ਸਭ ਤੋਂ ਪਹਿਲਾਂ ਸਰਕਾਰੀ ਦਫ਼ਤਰਾਂ ’ਚ ਆਗੂਆਂ ਦੀ ਥਾਂ ’ਤੇ ਸ਼ਹੀਦ ਭਗਤ ਸਿੰਘ ਅਤੇ ਅੰਬੇਡਕਰ ਦੀਆਂ ਫ਼ੋਟੋਆਂ ਲਗਾਉਣ ਦਾ ਕੰਮ ਕੀਤਾ, ਕਿਉਂਕਿ ਭਗਤ ਸਿੰਘ ਨੇ ਦੇਸ਼ ਨੂੰ ਆਜ਼ਾਦੀ ਦਿਵਾਈ ਅਤੇ ਡਾ. ਅੰਬੇਡਕਰ ਜੀ ਨੇ ਸੰਵਿਧਾਨ ਲਿਖ ਕੇ ਦੇਸ਼ ਦੀ ਆਜ਼ਾਦੀ ਨੂੰ ਬਚਾਇਆ। ਉਨ੍ਹਾਂ ਪੰਜਾਬ ਸਰਕਾਰ ਦੀ ਘਰ-ਘਰ ਰਾਸ਼ਨ ਸਕੀਮ ਬਾਰੇ ਵੀ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਅਸੀਂ ਰਾਸ਼ਨ ਨਹੀਂ ਘਟਾਇਆ, ਇਹ ਲੋਕ 3 ਮਹੀਨੇ ਬਾਅਦ 15 ਕਿੱਲੋ ਰਾਸ਼ਨ ਦਿੰਦੇ ਸਨ, ਜਦੋਂ ਕਿ ਹੁਣ ਅਸੀਂ ਹਰ ਮਹੀਨੇ 5 ਕਿੱਲੋ ਰਾਸ਼ਨ ਦੇ ਰਹੇ ਹਾਂ।

ਬਾਦਲਾਂ ਦੇ ਗੜ ’ਚ ਭਗਵੰਤ ਮਾਨ ਨੇ ਮੁੜ ਪਾਈ ਕਿੱਕਲੀ

ਇਸਦੇ ਨਾਲ ਹੀ ਮਾਨ ਨੇ ਕਿਹਾ ਕਿ ਕਿਸੇ ਨੇ ਇਹ ਵੀ ਅਫ਼ਵਾਹ ਫੈਲਾਈ ਹੈ ਕਿ ਸਰਕਾਰ ਵੱਲੋਂ ਸਿਰਫ਼ ਆਟਾ ਹੀ ਦਿੱਤਾ ਜਾਵੇਗਾ। ਅਜਿਹਾ ਨਹੀਂ ਹੈ। ਇਹ ਬਿਲਕੁਲ ਗ਼ਲਤ ਖ਼ਬਰ ਹੈ। ਲੋਕਾਂ ਕੋਲ ਦੋਵੇਂ ਵਿਕਲਪ ਹਨ। ਤੁਸੀਂ ਆਟਾ ਜਾਂ ਕਣਕ ਵਿਚੋਂ ਕੁੱਝ ਵੀ ਲੈ ਸਕਦੇ ਹੋ। ਉਨ੍ਹਾਂ ਕਿਹਾ ਅਸੀਂ ਲੋਕਾਂ ਨੂੰ ਮੰਡੀਆਂ ਵਿੱਚ ਆਈ ਲਾਲ ਰੰਗ ਦੀ ਇਕ ਨੰਬਰ ਅਤੇ ਬਿਲਕੁਲ ਤਾਜ਼ਾ ਕਣਕ ਦੇ ਰਹੇ ਹਾਂ।ਭਾਸ਼ਣ ਦੌਰਾਨ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਾਦਲ ਪਰਿਵਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਸ ਵਾਰ ਬਠਿੰਡਾ ਤੋਂ ਵੀ ਬਾਦਲ ਪਰਿਵਾਰ ਦਾ ਸਫ਼ਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਲੰਬੀ ਤੋਂ ਬਾਅਦ ਹੁਣ ਬਠਿੰਡਾ ’ਚ ਵੀ ਬਾਦਲ ਪਰਿਵਾਰ ਦੀ ਆਖ਼ਰੀ ਕਿੱਲ ’ਆਪ’ ਉਮੀਦਵਾਰ ਗੁਰਮੀਤ ਖੁੱਡੀਆਂ ਪੁੱਟਣਗੇ।ਭਗਵੰਤ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਪੰਜਾਬ ਨੂੰ ਅੰਗਰੇਜ਼ਾਂ ਅਤੇ ਮੁਗ਼ਲਾਂ ਵਾਂਗ ਲੁੱਟਿਆ। ਭਗਵੰਤ ਮਾਨ ਨੇ ਸੁਖਪਾਲ ਖਹਿਰਾ ਅਤੇ ਕਾਂਗਰਸ ’ਤੇ ਵੀ ਹਮਲਾ ਬੋਲਿਆ।

ਭਾਜਪਾ ਨਾਲ ਸਬੰਧਤ ਰਹੇ ਦੋ ਵਾਰ ਦੇ ਸਾਬਕਾ ਵਿਧਾਇਕ ਹੋਏ ‘ਆਪ’ ਵਿਚ ਸ਼ਾਮਲ

ਉਨ੍ਹਾਂ ਕਿਹਾ ਕਿ ਖਹਿਰਾ ਪੰਜਾਬੀ ਬਹੁਤ ਬੋਲਦੇ ਹਨ, ਪਰ ਮੈਂ ਯਕੀਨ ਨਾਲ ਕਹਿ ਸਕਦਾ ਹਾਂ ਕਿ ਉਹ ਪੰਜਾਬੀ ਭਾਸ਼ਾ ਦਾ ਇਮਤਿਹਾਨ ਪਾਸ ਨਹੀਂ ਕਰ ਸਕਦੇ। ਉਨ੍ਹਾਂ ਕਾਂਗਰਸ ਪਾਰਟੀ ’ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਦੀ ਆਪਸੀ ਦੋਸਤੀ ਕੱਛੂ ਅਤੇ ਚੂਹੇ ਵਰਗੀ ਹੈ। ਹਰ ਕੋਈ ਇੱਕ ਦੂਜੇ ਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ।ਇਸ ਦੌਰਾਨ ਆਪ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 1 ਜੂਨ ਨੂੰ ਵੋਟਾਂ ਵਾਲੇ ਦਿਨ ਉਹ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਜ਼ਰੂਰ ਸਬਕ ਸਿਖਾਉਣ। ਉਨ੍ਹਾਂ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਤਿੰਨ ਵਾਰ ਸੰਸਦ ਰਹਿ ਚੁੱਕੇ ਹਨ। ਇਸ ਦੇ ਬਾਵਜੂਦ ਉਹ ਕਦੇ ਵੀ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਨਹੀਂ ਹੋਏ। ਬੀਬੀ ਬਾਦਲ ਚੋਣਾਂ ਦੌਰਾਨ ਹੀ ਵੋਟਾਂ ਮੰਗਣ ਆਉਂਦੇ ਹਨ। ਉਨ੍ਹਾਂ ਕਿਹਾ ਕਿ ਬੀਬੀ ਬਾਦਲ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕਰਕੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕੀਤਾ ਹੈ, ਇਸ ਲਈ ਉਨ੍ਹਾਂ ਨੂੰ ਇਸ ਵਾਰ ਸਬਕ ਸਿਖਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਪੰਜਾਬ ਦੇ ਖ਼ਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਿਸ਼ੇਸ ਤੌਰ ‘ਤੇ ਪੁੱਜੇ ਹੋਏ ਸਨ।

 

Related posts

ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਮੁੜ ਵਿੱਢੀ ਚੋਣ ਮੁਹਿੰਮ, ਸ਼ਹਿਰ ਕਈ ਮੀਟਿੰਗਾਂ ਨੂੰ ਕੀਤਾ ਸੰਬੋਧਨ

punjabusernewssite

ਤਿੰਨ ਰਾਜਾਂ ’ਚ ਇਤਿਹਾਸਕ ਜਿੱਤ ਤੋਂ ਭਾਜਪਾ ਆਗੂਆਂ ਨੇ ਵੰਡੇ ਲੱਡੂ

punjabusernewssite

ਖੇਤ ਮਜਦੂਰਾਂ ਨੂੰ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦੀ ਅਦਾਇਗੀ ਜਲਦੀ ਕੀਤੀ ਜਾਵੇ: ਬਬਲੀ ਢਿੱਲੋਂ

punjabusernewssite