Punjabi Khabarsaar
ਅਮ੍ਰਿਤਸਰ

ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਅੰਮ੍ਰਿਤਸਰ, 21 ਮਈ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਜੰਗਲਾਤ ਦਫ਼ਤਰ ਖਾਸਾ, ਅੰਮ੍ਰਿਤਸਰ ਵਿਖੇ ਬੇਲਦਾਰ ਵਜੋਂ ਤਾਇਨਾਤ ਨਿਰਮਲ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜੋਬਨਦੀਪ ਸਿੰਘ ਵਾਸੀ ਪਿੰਡ ਘਰਿੰਡਾ, ਤਹਿਸੀਲ ਅਟਾਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਹ ਲੱਕੜ ਦਾ ਆਰਾ ਲਾਉਣਾ ਚਾਹੁੰਦਾ ਹੈ ਅਤੇ ਉਕਤ ਬੇਲਦਾਰ ਨੇ ਉਸਨੂੰ ਲਾਇਸੈਂਸ ਜਾਰੀ ਕਰਾਉਣ ਵਿੱਚ ਮੱਦਦ ਕਰਨ ਬਦਲੇ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Related posts

ਪੰਜਾਬ ਪੁਲਿਸ ਅਤੇ ਬੀਐਸਐਫ ਦੇ ਸਾਂਝੇ ਅਪੇਰਸ਼ਨ ਵਿੱਚ ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ

punjabusernewssite

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ -ਐਡਵੋਕੇਟ ਧਾਮੀ

punjabusernewssite

ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਪੁੱਤਰ ਦੁਕਾਨਦਾਰ ਡਰਾ ਕੇ ਪੈਸੇ ਲੈਣ ਦੇ ਦੋਸ਼ਾਂ ਹੇਠ ਗ੍ਰਿਫਤਾਰ

punjabusernewssite