ਲੁਧਿਆਣਾ, 22 ਮਈ: ਧਾਰਮਿਕ ਯਾਤਰਾ ਉਤੇ ਨਿਕਲੀ ਟੂਰਿਸਟ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਦੱਸ ਦਈਏ ਕਿ ਸਮਰਾਲਾ ਦੇ ਨੇੜਲੇ ਪਿੰਡ ਰੋਹਲਿਆਂ ਦੇ ਕੋਲ ਇਕ ਟੂਰਿਸਟ ਬੱਸ ਸੜਕ ਦੇ ਵਿਚਾਲੇ ਖੜੇ ਟਰਾਲੇ ਨਾਲ ਟਕਰਾ ਗਈ, ਜਿਸ ਕਾਰਨ ਦਰਜਨਾਂ ਯਾਤਰੀ ਜ਼ਖ਼ਮੀ ਹੋ ਗਏ ਅਤੇ ਦੋ ਯਾਤਰੀਆਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆ ਵਿਚ ਦੋ ਔਰਤਾਂ ਹੀ ਸ਼ਮਾਲ ਹਨ। ਜਾਣਕਾਰੀ ਮੁਤਾਬਕ ਇਹ ਬੱਸ ਹਰਿਦੁਆਰ ਤੋਂ ਅੰਮ੍ਰਿਤਸਰ ਵੱਲ ਨੂੰ ਜਾ ਰਹੀ ਸੀ ਤੇ ਸਮਰਾਲਾ ਦੇ ਨੇੜਲੇ ਪਿੰਡ ਰੋਹਲੀਆਂ ਦੇ ਕੋਲ ਸਵੇਰੇ 5.30 ਵਜੇ ਸੜਕ ਉਤੇ ਖੜੇ ਟਰਾਲੇ ਦੇ ਪਿਛਲੇ ਪਾਸੇ ਨਾਲ ਇਸ ਬੱਸ ਦੀ ਟੱਕਰ ਹੋ ਜਾਂਦੀ ਹੈ।
ਬਾਦਲਾਂ ਦੇ ਗੜ੍ਹ ‘ਚ ਭਗਵੰਤ ਮਾਨ ਨੇ ਝੋਕੀ ਪੂਰੀ ਤਾਕਤ
ਟੱਕਰ ਇਨੀ ਭਿਆਨਕ ਸੀ ਕਿ ਟੂਰਿਸਟ ਬੱਸ ਦੇ ਇਕ ਪਾਸੇ ਦੇ ਪਰਖੱਚੇ ਉੱਡ ਗਏ। ਆਲੇ-ਦੁਆਲੇ ਪਿੰਡਾਂ ਦੇ ਲੋਕਾਂ ਨੇ ਜ਼ਖਮੀ ਯਾਤਰੀਆਂ ਨੂੰ ਬਾਹਰ ਕੱਢਿਆ। ਫਿਲਹਾਲ ਸਮਰਾਲਾ ਪੁਲਿਸ ਨੇ ਮੌਕੇ ‘ਤੇ ਪਹੁੰਚੇ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਯਾਤਰੀਆਂ ਦਾ ਕਹਿਣਾ ਹੈ ਕਿ ਬੱਸ ਦੇਰ ਰਾਤ ਤੋਂ ਚੱਲ ਰਹੀ ਸੀ, ਇਸ ਕਾਰਨ ਡਰਾਈਵਰ ਨੂੰ ਨੀਂਦ ਆ ਗਈ। ਹਾਦਸੇ ਤੋਂ ਬਾਅਦ ਡਰਾਈਵਰ ਫਰਾਰ ਹੋ ਗਿਆ ਹੈ।