ਦੂਜੇ ਦਿਨ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

Date:

spot_img

ਬੁਢਲਾਡਾ ‘ਚ ਕੀਤੀ ਜਨਸਭਾ, ਮਾਨਸਾ, ਮੋੜ, ਤਲਵੰਡੀ ਤੇ ਭੁੱਚੋ ਵਿਚ ਕੱਢਿਆ ਰੋਡ ਸ਼ੋਅ

ਬਠਿੰਡਾ/ਮਾਨਸਾ, 22 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਬੁਢਲਾਡਾ ਵਿੱਚ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਭਾਰੀ ਵੋਟਾਂ ਨਾਲ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਅਪੀਲ ਕੀਤੀ।ਜਨਸਭਾ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਬੁਢਲਾਡਾ ਨਾਲ ਮੇਰਾ ਬਹੁਤ ਪੁਰਾਣਾ ਰਿਸ਼ਤਾ ਹੈ। ਮੈਂ ਇੱਥੇ ਦੀ ਮੰਡੀ ਵਿਚ ਨਰਮੇ ਦੀ ਟਰਾਲੀ ਲੈ ਕੇ ਆਉਂਦਾ ਸੀ। ਹੁਣ ਵੀ ਮੈਂ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਨਾਮ ਤੋਂ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਇੱਥੇ ਮਿਲਦਾ ਸੀ।ਜਨਸਭਾ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਸਾਬਕਾ ਸੈਨਿਕ (ਐਕਸ ਸਰਵਿਸ ਮੈਨ) ਜਥੇਬੰਦੀ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਮਾਨ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਮੈਂ ਖ਼ੁਦ ਸਰਕਾਰੀ ਮੁਲਾਜ਼ਮ ਦਾ ਪੁੱਤ ਹਾਂ। ਇਸ ਲਈ ਮੈਂ ਤੁਹਾਡੀਆਂ ਸਮੱਸਿਆਵਾਂ ਨੂੰ ਸਮਝ ਸਕਦਾ ਹਾਂ। ਮੈਂ ਤੁਹਾਡੇ ਸਾਰੇ ਮੁੱਦਿਆਂ ਨੂੰ ਜਲਦੀ ਹੱਲ ਕਰਾਂਗਾ।ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਓਪੀਐਸ ਫ਼ੰਡ ਵਿੱਚੋਂ 20,000 ਕਰੋੜ ਰੁਪਏ ਰੋਕ ਲਏ ਹਨ।

ਪਰਮਪਾਲ ਕੌਰ ਮਲੂਕਾ ਦਾ ਕਿਸਾਨਾਂ ਨੇ ਕੀਤਾ ਭਰਵਾਂ ਵਿਰੋਧ

ਵਿਜੇ ਮਾਲਿਆ ਉਸ ਬੈਂਕ ਤੋਂ ਕਰਜ਼ਾ ਲੈ ਕੇ ਵਿਦੇਸ਼ ਭੱਜ ਗਿਆ ਸੀ, ਜਿਸ ‘ਚ ਪੈਸੇ ਰੱਖੇ ਹੋਏ ਸਨ। ਉਨ੍ਹਾਂ ਕਿਹਾ ਕਿ 4 ਜੂਨ ਨੂੰ ਕੇਂਦਰ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ, ਫਿਰ ਅਸੀਂ ਉਹ ਪੈਸਾ ਵਾਪਸ ਲਿਆਵਾਂਗੇ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਾਂਗੇ।ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ 43 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਸਰਦੂਲਗੜ੍ਹ ਦੇ ਪਿੰਡ ਕਰੰਡੀ ਵਿੱਚ 40 ਨੌਜਵਾਨਾਂ ਨੂੰ ਨੌਕਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਨੌਕਰੀਆਂ ਦੇ ਮਾਮਲੇ ਵਿੱਚ ਮੈਂ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਦੀਆਂ ਸਿਫ਼ਾਰਸ਼ਾਂ ਵੀ ਨਹੀਂ ਸੁਣਦਾ।ਉ ਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਮੈਂ ਬਿਨਾਂ ਕਿਸੇ ਕੱਟ ਦੇ ਕਿਸਾਨਾਂ ਨੂੰ ਦਿਨ ਦੇ ਸਮੇਂ ਮੁਫ਼ਤ ਬਿਜਲੀ ਦਿੱਤੀ ਅਤੇ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਾਡੀ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦਿਆ ਹੈ।

ਇੰਡੀਆ ਗੱਠਜੋੜ ਦੀ ਸਰਕਾਰ ਬਣਨ ‘ਤੇ ਅਗਨੀਵੀਰ ਯੋਜਨਾ ਨੂੰ ਕੂੜੇਦਾਨ ‘ਚ ਸੁੱਟ ਦਿਆਂਗੇ, ਪਾੜ ਦੇਵਾਂਗੇ : ਰਾਹੁਲ ਗਾਂਧੀ

ਭਾਸ਼ਣ ਦੌਰਾਨ ਭਗਵੰਤ ਮਾਨ ਨੇ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਅਤੇ ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਿਆ। ਇਸ ਦੌਰਾਨ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਪੰਜਾਬ ਦੇ ਲੋਕਾਂ ਦੀ ਚਿੰਤਾ ਨਹੀਂ ਕੀਤੀ। ਉਨ੍ਹਾਂ ਨੇ ਸਿਰਫ਼ ਆਪਣੇ ਪਰਿਵਾਰਕ ਮੈਂਬਰਾਂ ਨੂੰ ਹੀ ਵਿਧਾਇਕ, ਸੰਸਦ ਮੈਂਬਰ ਅਤੇ ਮੰਤਰੀ ਬਣਾਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿੱਚ ਮੰਤਰੀ ਹੁੰਦਿਆਂ ਹੋਏ ਵੀ ਹਰਸਿਮਰਤ ਕੌਰ ਬਾਦਲ ਨੇ ਕਦੇ ਵੀ ਪੰਜਾਬ ਦੀ ਕਿਸਾਨੀ ਅਤੇ ਪਾਣੀਆਂ ਦਾ ਮੁੱਦਾ ਨਹੀਂ ਉਠਾਇਆ, ਉਲਟਾ ਉਨ੍ਹਾਂ ਨੇ ਆਪਣੀ ਸਹਿਮਤੀ ਦੇ ਕੇ ਮੋਦੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ’ਤੇ ਦਸਤਖ਼ਤ ਕਰਕੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

पीएमडीए सीईओ ने पंचकूला में इंफ्रास्ट्रक्चर प्रोजेक्ट का किया ग्राउंड इंस्पेक्शन

👉शहर की सुंदरता और सुविधाओं पर पीएमडीए का विशेष...

BJP Chandigarh ਪ੍ਰਧਾਨ ਦੇ ਬਿਆਨ ਖਿਲਾਫ ਸੜਕਾਂ ‘ਤੇ ਉੱਤਰੀ ਬਠਿੰਡਾ ਕਾਂਗਰਸ

👉ਭਾਜਪਾ ਦੀ ਪੰਜਾਬ ਵਿਰੋਧੀ ਸੋਚ ਹੋਈ ਜਨਤਕ, ਚੰਡੀਗੜ੍ਹ ਦੇ...

Amritsar ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

👉ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ...