PM ਮੋਦੀ ਦੀ ਪਟਿਆਲਾ ਰੈਲੀ ‘ਚ ਸ਼ਾਮਲ ਹੋਣਗੇ 40 ਤੋਂ 50 ਹਜ਼ਾਰ ਲੋਕ!

Date:

spot_img

ਪਟਿਆਲਾ, 23 ਮਈ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਤੋਂ ਦੋ ਦਿਨਾਂ ਪੰਜਾਬ ਦੌਰੇ ਤੇ ਹਨ। ਅੱਜ PM ਮੋਦੀ ਪਟਿਆਲਾ ਤੋਂ ਭਾਜਪਾ ਤੋਂ ਲੋਕ ਸਭਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਦੁਪਹਿਰ 3 ਵਜੇ ਪਟਿਆਲਾ ਆ ਰਹੇ ਹਨ। PM ਮੋਦੀ ਦੀ ਪਟਿਆਲਾ ਫੇਰੀ ਤੋਂ ਪਹਿਲਾ ਸੁਰੱਖਿਆ ਨੂੰ ਲੈਕੇ ਪੁਖਤਾ ਇੰਤਜ਼ਾਮ ਵੀ ਕੀਤੇ ਗਏ ਹਨ। ਪੰਜਾਬ ਪੁਲਿਸ ਤੋਂ ਇਲਾਵਾ ਪੈਰਾਮਿਲਟਰੀ ਦੀਆਂ ਫੋਰਸਾਂ ਨੇ ਵੀ ਇਥੇ ਮੋਰਚਾ ਸੰਭਾਲਿਆ ਹੋਇਆ ਹੈ। ਦੱਸ ਦਈਏ ਕਿ ਕਿਸਾਨ ਜੱਥੇਬੰਦਿਆਂ ਨੇ ਕਿਹਾ ਸੀ ਕਿ ਉਹ PM ਨੂੰ ਸਵਾਲ ਪੁੱਛਣਾ ਚਾਹੁੰਦੇ ਹਨ। ਪਟਿਆਲਾ ਵਿਚ  ਮੋਦੀ ਦੀ ਰੈਲੀ ਨੂੰ ਦੇਖਦੇ ਹੋਏ ਕਈ ਥਾਂਵਾਂ ਦੇ ਰੂਟਾਂ ਵਿਚ ਬਦਲਾਅ ਕੀਤਾ ਗਿਆ ਹੈ।

ਸਚਿਨ ਪਾਇਲਟ ਨੇ ਲੁਧਿਆਣਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਦੇ ਸਮਰਥਨ ਵਿੱਚ ਚੋਣ ਰੈਲੀ ਕੀਤੀ

PM ਮੋਦੀ ਅੱਜ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਲੋਕਾਂ ਨੂੰ ਸੰਬੋਧਨ ਕਰਨਗੇ। ਇਥੇ ਪ੍ਰਧਾਨ ਮੰਤਰੀ ਲਈ 7 ਫੁੱਟ ਉੱਚਾ ਅਤੇ 60×28 ਫੁੱਟ ਚੌੜਾ ਅਤੇ ਲੰਬਾਈ ਵਾਲਾ ਸਟੇਜ ਤਿਆਰ ਕੀਤਾ ਗਿਆ ਹੈ। ਰੈਲੀ ਦੀ ਤਿਆਰੀ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ ਮੰਗਲਵਾਰ ਨੂੰ ਪੁੱਜੇ ਸਨ। ਇਸ ਤੋਂ ਬਾਅਦ ਬੁੱਧਵਾਰ ਨੂੰ ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਰੈਲੀ ਵਾਲੀ ਥਾਂ ‘ਤੇ ਪਹੁੰਚੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਰੈਲੀ ‘ਚ 40 ਤੋਂ 50 ਹਜ਼ਾਰ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਮੋਦੀ ਭਲਕੇ ਦੀ ਪੰਜਾਬ ਦੇ ਗੁਰਦਾਸਪੁਰ ਅਤੇ ਜਲੰਧਰ ਲੋਕ ਸਭਾ ਹਲਕੇ ਦੇ ਵਿੱਚ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

LEAVE A REPLY

Please enter your comment!
Please enter your name here

spot_img

Share post:

Popular

More like this
Related

BJP Chandigarh ਪ੍ਰਧਾਨ ਦੇ ਬਿਆਨ ਖਿਲਾਫ ਸੜਕਾਂ ‘ਤੇ ਉੱਤਰੀ ਬਠਿੰਡਾ ਕਾਂਗਰਸ

👉ਭਾਜਪਾ ਦੀ ਪੰਜਾਬ ਵਿਰੋਧੀ ਸੋਚ ਹੋਈ ਜਨਤਕ, ਚੰਡੀਗੜ੍ਹ ਦੇ...

Amritsar ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

👉ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ...