ਗੁਰਦਾਸਪੁਰ ਬਦਲਾਅ ਲਈ ਤਿਆਰ-ਬਰ-ਤਿਆਰ, ਗੁਰਦਾਸਪੁਰੀਏ ਆਪ ਨੂੰ ਜਿਤਾਉਣ ਲਈ ਪੱਬਾਂ ਭਾਰ: ਸ਼ੈਰੀ ਕਲਸੀ
ਗੁਰਦਾਸਪੁਰ, 25 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ‘ਆਪ’ਦੇ ਗੁਰਦਾਸਪੁਰ ਤੋਂ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨੇ ਲੋਕ ਸਭਾ ਹਲਕੇ ਦੇ ਵੱਖ-ਵੱਖ ਥਾਵਾਂ ਤੇ ਰੋਡ ਸ਼ੋ ਕੀਤਾ ਅਤੇ ਡੇਰਾ ਬਾਬਾ ਨਾਨਕ, ਫ਼ਤਿਹਗੜ੍ਹ ਚੂੜੀਆਂ, ਬਟਾਲਾ ਦੇ ਕਲਾਨੌਰ, ਬਾਬਾ ਲਾਲ ਚੌਂਕ ਅਤੇ ਗਾਂਧੀ ਚੌਂਕ ’ਚ ਲੋਕਾਂ ਦੀ ਭਾਰੀ ਭੀੜ ਨੂੰ ਸੰਬੋਧਨ ਕੀਤਾ। ਡੇਰਾ ਬਾਬਾ ਨਾਨਕ ਰੋਡ ਸ਼ੋਅ ਦੌਰਾਨ ਮਾਨ ਨੇ ਕਲਾਨੌਰ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਲਾਨੌਰ ਇੱਕ ਇਤਿਹਾਸਕ ਨਗਰ ਹੈ, ਇੱਥੇ ਅਕਬਰ ਦੀ ਤਾਜਪੋਸ਼ੀ ਹੋਈ ਸੀ। ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ’ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਸਾਰੇ ਭ੍ਰਿਸ਼ਟ ਨੇਤਾਵਾਂ ਖ਼ਿਲਾਫ਼ ਸਾਰੇ ਕਾਗ਼ਜ਼ਾਤ ਅਤੇ ਫਾਈਲਾਂ ਇਕੱਠੀਆਂ ਕਰ ਰਹੇ ਹਨ।
ਗੋਲ ਗੱਪੇ ਖਾਣ ਨੂੰ ਲੈ ਕੇ ਹੋਏ ਵਿਵਾਦ ਵਿੱਚ ਚੱਲੀਆਂ ਗੋ+ਲੀਆਂ
ਉਨ੍ਹਾਂ ਕਿਹਾ ਕਿ ਜਦੋਂ ਇਹ ਲੋਕ ਮੈਦਾਨ ਤੋਂ ਬਾਹਰ ਹੋਣਗੇ ਤਾਂ ਉਹ ਇਹ ਯਕੀਨੀ ਬਣਾਉਣਗੇ ਕਿ ਉਹ ਹਮੇਸ਼ਾ ਲਈ ਸਿਆਸਤ ਤੋਂ ਬਾਹਰ ਹੋ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਦੀਆਂ ਤਿੰਨ ਪੀੜ੍ਹੀਆਂ ਦਾ ਹੱਕ ਲੁੱਟਿਆ ਹੈ। ਉਨ੍ਹਾਂ ਨੇ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ’ਤੇ ਨਿਸ਼ਾਨਾ ਸਾਧਿਆ, ਜੋ ਗੁਰਦਾਸਪੁਰ ਸੀਟ ਜਿੱਤਣ ਤੋਂ ਬਾਅਦ ਕਦੇ ਵੀ ਲੋਕਾਂ ਵਿਚ ਨਹੀਂ ਆਏ ਅਤੇ ਹਲਕੇ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ। ਮਾਨ ਨੇ ਕਿਹਾ ਕਿ ਚਾਂਦੀ ਦੇ ਚਮਚੇ ਮੂੰਹ ਵਿੱਚ ਲੈ ਕੇ ਪੈਦਾ ਹੋਣ ਵਾਲੇ ਵਿਅਕਤੀ ਕਦੇ ਵੀ ਆਮ ਲੋਕਾਂ ਦੇ ਦੁੱਖ ਦਰਦ ਨੂੰ ਨਹੀਂ ਸਮਝ ਸਕਦੇ। ਮਾਨ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ, ਇਸੇ ਲਈ ਉਨ੍ਹਾਂ ਕਿਸਾਨਾਂ ਨੂੰ ਦਿਨ ਦੇ ਸਮੇਂ ਸਿੰਚਾਈ ਲਈ 11 ਘੰਟੇ ਨਿਰਵਿਘਨ ਬਿਜਲੀ ਮਿਲਣ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹਰ ਕੋਨੇ, ਇੱਥੋਂ ਤੱਕ ਕਿ ਟੇਲਾਂ ਤੱਕ ਨਹਿਰੀ ਪਾਣੀ ਨੂੰ ਯਕੀਨੀ ਬਣਾ ਰਹੇ ਹਨ।
ਦੇਸ਼ ਵਿਚ ਚੋਣਾਂ ਦੇ ਛੇਵੇਂ ਗੇੜ ਲਈ 58 ਸੀਟਾਂ ਵਾਸਤੇ ਵੋਟਾਂ ਸ਼ੁਰੂ
ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਅਤੇ ਬੁਨਿਆਦੀ ਢਾਂਚਾ ਉਹੀ ਹੈ, ਪਾਣੀ ਦੀ ਉਪਲਬਧਤਾ ਵੀ ਉਹੀ ਹੈ, ਫਿਰ ਉਹ ਇਸ ਨੂੰ ਕਿਵੇਂ ਸੰਭਵ ਬਣਾ ਸਕੇ ਅਤੇ ਪਿਛਲੀਆਂ ਸਰਕਾਰਾਂ ਕਿਉਂ ਨਹੀਂ। ਉਨ੍ਹਾਂ ਕਿਹਾ ਕਿ ਫ਼ਰਕ ਸਾਫ਼ ਇਰਾਦਿਆਂ ਅਤੇ ਸਥਿਤੀ ਦੀ ਸਮਝ ਦਾ ਹੈ। ਮਾਨ ਨੇ ਸੁਖਬੀਰ ਬਾਦਲ ’ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਖ਼ਤਮ ਹੋ ਗਿਆ ਹੈ। ਮਾਨ ਨੇ ਕਿਹਾ ਕਿ ਭ੍ਰਿਸ਼ਟ ਆਗੂਆਂ ਕਾਰਨ ਹਲਕਾ ਫ਼ਤਿਹਗੜ੍ਹ ਚੂੜੀਆਂ ਪਿੱਛੇ ਰਹਿ ਗਿਆ ਹੈ। ਇਸ ਵੱਲ ਧਿਆਨ ਦੇਣ ਲਈ ਇਮਾਨਦਾਰ ਨੁਮਾਇੰਦਿਆਂ ਦੀ ਲੋੜ ਹੈ। ਬਟਾਲਾ ਵਿੱਚ ਸੰਬੋਧਨ ਕਰਦਿਆਂ ਮਾਨ ਨੇ ਲੋਕਾਂ ਵੱਲੋਂ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਗੁਰਦਾਸਪੁਰ ਦੀ ਆਪ ਦੀ ਟੀਮ ਅਤੇ ਵਰਕਰਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਤੁਹਾਡੀ ਮਿਹਨਤ ਮਿੱਠੇ ਫਲ ਦੇਵੇਗੀ। ਲੋਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ, ’ਆਪ’ ਵਰਕਰਾਂ ਅਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ ਅਤੇ ਸੀਐਮ ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਲੋਕ ਬਦਲਾਅ ਲਈ ਤਿਆਰ ਹਨ।
Share the post "ਗੁਰਦਾਸਪੁਰ ਵਿੱਚ ਗਰਜੇ ਮਾਨ: ਸੋਨੇ ਦੇ ਚਮਚ ਲੈ ਕੇ ਪੈਦਾ ਹੋਣ ਵਾਲੇ ਕਦੇ ਆਮ ਲੋਕਾਂ ਦੇ ਦੁੱਖ-ਤਕਲੀਫ਼ਾਂ ਨਹੀਂ ਸਮਝ ਸਕਦੇ"