Punjabi Khabarsaar
ਮੁਕਤਸਰ

ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 25 ਮਈ :ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵਜੋਂ ਪੋਲਿੰਗ ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ।ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ, ਪਰ ਵਿਅਕਤੀ ਦਾ ਨਾਂਅ ਵੋਟਰ ਸੂਚੀ ਵਿਚ ਹੋਣਾ ਲਾਜ਼ਮੀ ਹੈ।

ਨਵੀਂ ਤਕਨੀਕ: ਹੁਣ ਤੁਸੀਂ ਘਰ ਬੈਠੇ ਹੀ ਜਾਣ ਸਕਂੋਗੇ ਕਿ ਤੁਹਾਡੇ ਪੋਲਿੰਗ ਬੂਥਾਂ ’ਤੇ ਕਿੰਨੀ ਲੰਬੀ ਹੈ ਕਤਾਰ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ.ਪੀ. ਆਰ. ਅਧੀਨ ਆਰ. ਜੀ. ਆਈ. ਵੱਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

 

Related posts

ਬੇਮੌਸਮੀ ਬਾਰਸ ਨੇ ਨਰਮਾ ਪੱਟੀ ਦੇ ਕਿਸਾਨਾਂ ਦੇ ਸਾਹ ਸੂਤੇ

punjabusernewssite

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਨਰਮੇਂ ਦੀ ਬਿਜਾਈ ਦਾ ਕੀਤਾ ਨਿਰੀਖਣ

punjabusernewssite

ਕਮਾਈ ਵਾਲੇ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜਮ ਸੰਘਰਸ ਕਰਨ ਲਈ ਮਜਬੂਰ-ਕੁਲਵੰਤ ਸਿੰਘ ਮਨੇਸ

punjabusernewssite